36.1 C
Delhi
Thursday, March 28, 2024
spot_img
spot_img

ਸਿਰਸਾ ਦੀ ਅਗਵਾਈ ‘ਚ ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਨਗਰ ਕੀਰਤਨ ਦਾ ਕੀਤਾ ਸਵਾਗਤ

ਨਵੀਂ ਦਿੱਲੀ, 28 ਅਕਤੂਬਰ, 2019:

ਦਿੱਲੀ ਤੋਂ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ।

ਇਸ ਮੌਕੇ ਸ੍ਰੀ ਸਿਰਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਜਗਤਾਰ ਕਾਰ ਸੇਵਾ ਵਾਲੇ, ਸੰਤ ਕਰਮਜੀਤ ਸਿੰਘ, ਸੰਤ ਅੰਮ੍ਰਿਤਪਾਲ ਸਿੰਘ ਅਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ।

ਇਸ ਮੌਕੇ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਂਟ ਕਰਨ ਲਈ ਦਿੱਤਾ ਚੋਰ ਸਾਹਿਬ ਵੀ ਪਰਮਜੀਤ ਸਿੰਘ ਸਰਨਾ ਨੂੰ ਸੌਂਪਿਆ ਗਿਆ।

ਸ੍ਰੀ ਸਿਰਸਾ ਨੇ ਇਸ ਮੌਕੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ ਜਿਥੇ ਜਿਥੇ ਵੀ ਪਹੁੰਚੇ ਸੰਗਤ ਵੱਧ ਚੜ ਕੇ ਇਸਦਾ ਸਵਾਗਤ ਕਰਦੇ ਤੇ ਇਸਦੇ ਦਰਸ਼ਨ ਕਰੇ।

ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਿਰਫ ਸਿੱਖਾਂ ਦੇ ਗੁਰੂ ਨਹੀਂ ਸਨ ਬਲਕਿ ਸਮੁੱਚੀ ਮਨੁੱਖਤਾ ਦੇ ਗੁਰੂ ਸਨ ਜਿਹਨਾਂ ਨੇ ਸਮੁੱਚੀ ਮਨੁੱਖਤਾ ਲਈ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਇਹ ਸੁਭਾਗਾ ਸਮਾਂ ਹੈ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ ਤੇ ਸਮੁੱਚੇ ਸੰਸਾਰ ਵਿਚ ਗੁਰੂ ਸਾਹਿਬ ਦਾ ਇਹ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION