34 C
Delhi
Friday, April 19, 2024
spot_img
spot_img

ਸਿਰਸਾ ਨੇ ਸਿੰਘੂ ਬਾਰਡਰ ’ਤੇ ਕਿਸਾਨਾਂ ਨਾਲ ਮਨਾਇਆ ਨਵਾਂ ਸਾਲ

ਯੈੱਸ ਪੰਜਾਬ
ਨਵੀਂ ਦਿੱਲੀ, 1 ਜਨਵਰੀ, 2021:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਦੀਆਂ ਹਜ਼ਾਰਾਂ ਸੰਗਤਾਂ ਦੇ ਨਾਲ ਸਿੰਘੂ ਬਾਰਡਰ ਵਿਖੇ ਪਹੁੰਚ ਕੇ ਕਿਸਾਨਾਂ ਨਾਲ ਨਵਾਂ ਸਾਲ ਮਨਾਇਆ। ਉਹਨਾਂ ਸਿੰਘੂ ਬਾਰਡਰ ਤੋਂ ਕੱਢੇ ਗਏ ਨਗਰ ਕੀਰਤਨ ਵਿਚ ਵੀ ਹਾਜ਼ਰੀ ਭਰੀ।

ਸ੍ਰੀ ਸਿਰਸਾ ਨੇ ਦੱਸਿਆ ਕਿ ਅੱਜ ਦਿੱਲੀ ਦੇ ਵੱਡੀ ਗਿਣਤੀ ਵਿਚ ਲੋਕ ਦਿੱਲੀ ਤੋਂ ਸਿੰਘੂ ਬਾਰਡਰ ‘ਤੇ ਪਹੁੰਚੇ ਹਨ ਅਤੇ ਕਿਸਾਨਾਂ ਨਾਲ ਨਵਾਂ ਸਾਲ ਮਨਾ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਉਹਨਾਂ ਦੇ ਸਮਰਥਨ ਵਿਚ ਖੜ੍ਹੀਆਂ ਹਨ। ਉਹਨਾਂ ਕਿਹਾ ਕਿ ਅੱਜ ਸੰਗਤਾਂ ਵਿਚ ਬਹੁਤ ਵੱਡਾਉਤਸ਼ਾਹ ਸੀ ਤੇ ਸੰਗਤਾਂ ਨੇ ਸਿੰਘੂ ਬਾਰਡਰ ਤੋਂ ਕੱਢੇ ਗਏ ਨਗਰ ਕੀਰਤਨ ਵਿਚ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਸ੍ਰੀ ਸਿਰਸਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਕੇ ਖੇਤੀ ਕਾਨੁੰਨ ਤੁਰੰਤ ਖਾਰਜ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਗੱਲ ਵਿਚ ਜਬਰੀ ਢੋਲ ਪਾ ਰਹੀ ਹੈ ਜਦਕਿ ਕਿਸਾਨਾਂ ਨੇ ਤਾਂ ਕਦੇ ਅਜਿਹਾ ਕਾਨੂੰਨ ਮੰਗਿਆ ਹੀ ਨਹੀਂ। ਉਹਨਾਂ ਕਿਹਾ ਕਿ ਕਿਸਾਨ ਨਵਾਂ ਕਾਨੂੰਨ ਬਣਾਉਣ ਦੇ ਹੱਕ ਵਿਚ ਹਨ ਪਰ ਉਹ ਕਾਨੂੰਨ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰ ਕੇ ਕਿਸਾਨਾਂ ਦੀ ਮਰਜ਼ੀ ਅਨੁਸਾਰ ਬਣਾਇਆ ਜਾਣਾ ਚਾਹੀਦਾ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਵਜ਼ੀਰਾਂ ਨੇ ਕਿਸਾਨਾਂ ਨਾਲ ਜਿਹੜੀ ਪਿਛਲੀ ਮੀਟਿੰਗ ਕੀਤੀ ਹੈ, ਉਸ ਵਿਚ ਕਿਸਾਨਾਂ ਨੇ ਸਰਕਾਰ ਨੂੰ ਸਬੂਤ ਦੇ ਦਿੱਤਾ ਹੈ ਕਿ ਕਿ ਜਿਥੇ ਜਿਥੇ ਨਵੇਂ ਕਾਨੂੰਨ ਲਾਗੂ ਹੋਏ ਹਨ, ਉਥੇ ਉਥੇ ਜਿਣਸਾਂ ਦੀਆਂ ਕੀਮਤਾਂ ਘਟੀਆਂ ਹਨ ਜਿਵੇਂ ਕਿ ਯੂ ਪੀ ਵਿਚ ਇਹ ਕਾਨੂੰਨ ਲਾਗੂ ਹੋਏ ਤਾਂ ਉਥੇ ਜਿਣਸਾਂ ਐਮ ਐਸ ਪੀ ਦੇ ਅੱਧ ਨਾਲੋਂ ਵੀ ਘੱਟ ਰੇਟ ‘ਤੇ ਵਿਕ ਰਹੀਆਂ ਹਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਅੱਜ ਦੇਸ਼ ਦੇ ਕੋਨੇ ਕੋਨੇ ਤੋਂ ਸੰਗਤਾਂ ਸਿੰਘੂ, ਟਿਕਰੀ ਤੇ ਹੋਰ ਬਾਰਡਰਾਂ ‘ਤੇ ਪਹੁੰਚ ਰਹੀਆਂ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION