40.1 C
Delhi
Sunday, May 5, 2024
spot_img
spot_img

ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀ ਤਿਆਰੀ ਦਾ ਲਿਆ ਜਾਇਜ਼ਾ, ਕਿਹਾ ਨਿਸਚਿਤ ਸਮੇਂ ਵਿੱਚ ਬਣੇਗਾ ਹਸਪਤਾਲ

ਯੈੱਸ ਪੰਜਾਬ
ਨਵੀਂ ਦਿੱਲੀ, 18 ਜੂਨ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਇਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾ ਜਾ ਰਹੇ 125 ਬੈਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਸਰਦਾਰ ਸਿਰਸਾ ਨੇ ਹਸਪਤਾਲ ਦਾ ਨਿਰਮਾਣ ਨਿਸ਼ਚਿਤ 60 ਦਿਨਾਂ ਦੇ ਅੰਦਰ ਅੰਦਰ ਮੁਕੰਮਲ ਕਰਨ ਵਾਸਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਤੇ ਕੰਮ ਕਰ ਰਹੇ ਸਟਾਫ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਨੇ ਇਸ ਮੌਕੇ ਸਟਾਫ ਨੂੰ ਚੇਤੇ ਕਰਵਾਇਆ ਕਿ ਅਸੀਂ ਸੰਗਤ ਨਾਲ ਜੋ ਵਾਅਦਾ ਕੀਤਾ ਹੈ, ਉਸ ਅਨੁਸਾਰ ਇਹ ਹਸਪਤਾਲ 60 ਦਿਨਾਂ ਦੇ ਅੰਦਰ ਅੰਦਰ ਤਿਆਰ ਕੀਤਾ ਜਾਣਾ ਜ਼ਰੂਰੀ ਹੈ।

ਸਰਦਾਰ ਸਿਰਸਾ ਨੇ ਦੱਸਿਆ ਕਿ ਮਾਹਿਰਾਂ ਵੱਲੋਂ ਦਿੱਤੀ ਸਲਾਹ ਅਨੁਸਾਰ ਕੋਰੋਨਾ ਦੇ ਤੀਜੀ ਲਹਿਰ ਨੂੰ ਵੇਖਦਿਆਂ ਇਹ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ ਤਾਂਜੋ ਕਿਸੇ ਤਰੀਕੇ ਦੀ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਕਿਉਂਕਿ ਮਾਹਿਰਾਂ ਨੇ ਇਹ ਰਾਇ ਦਿੱਤੀ ਹੈ ਕਿ ਤੀਜੀ ਲਹਿਰ ਦੌਰਾਨ ਬੱਚਿਆਂ ਨੂੰ ਸਭ ਤੋਂ ਵੱਧ ਖ਼ਤਰਾ ਹੋ ਸਕਦਾ ਹੈ, ਇਸ ਲਈ ਬੱਚਿਆਂ ਵਾਸਤੇ ਵਿਸ਼ੇਸ਼ ਵਾਰਡ ਸਥਾਪਿਤ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਹਸਪਤਾਲ ਵਿਚ ਅਤਿ ਆਧੁਨਿਕ ਸਹੂਲਤਾਂ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤੇ ਗੁਰੂ ਤੇਗ ਬਹਾਦਰ ਸਾਹਿਬ ਤੇਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਆਸ਼ੀਰਵਾਦ ਸਦਕਾ ਇਹ ਹਸਪਤਾਲ ਤੈਅ ਕੀਤੇ ਸਮੇਂ ਅੰਦਰ ਮੁਕੰਮਲ ਹੋ ਜਾਵੇਗਾ।

ਉਹਨਾਂ ਦੱਸਿਆ ਕਿ ਹਸਪਤਾਲ ਵਿਚ ਹੋਰ ਸਹੂਲਤਾਂ ਤੋਂ ਇਲਾਵਾ ਟੈਸਟ ਸਹੂਲਤਾਂ ਵੀ ਹੋਣਗੀਆਂ ਤਾਂ ਜੋ ਮਰੀਜ਼ਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇਗਾ। ਉਹਨਾਂ ਕਿਹਾ ਕਿ ਜਿਸ ਤਰੀਕੇ ਅਸੀਂ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਅੰਦਰ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਸਿਰਫ 12 ਦਿਨਾਂ ਦੇ ਅੰਦਰ ਅੰਦਰ ਤਿਆਰ ਕਰ ਕੇ ਸੰਗਤ ਨੂੰ ਸਮਰਪਿਤ ਕੀਤਾ ਹੈ, ਉਸੇ ਤਰੀਕੇ ਇਹ ਹਸਪਤਾਲ 60 ਦਿਨਾਂ ਦੇ ਅੰਦਰ ਅੰਦਰ ਤਿਆਰ ਕਰ ਕੇ ਸੰਗਤ ਨੂੰ ਸਮਰਪਿਤ ਕੀਤਾ ਜਾਵੇਗਾ

ਉਹਨਾਂ ਕਿਹਾ ਕਿ ਇਸ ਵੇਲੇ ਮਨੁੱਖੀ ਜਾਨਾਂ ਬਚਾਉਣਾ ਸਭ ਤੋਂ ਜ਼ਰੂਰੀ ਹੈ ਤੇ ਇਹ ਜਾਨਾਂ ਸੋਨੇ ਚਾਂਦੀ ਤੋਂ ਵੀ ਕਿਤੇ ਕੀਮਤੀ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION