35.6 C
Delhi
Wednesday, April 24, 2024
spot_img
spot_img

ਸਿਰਸਾ ਵੱਲੋਂ ਗੈਰ ਸਿੱਖਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰੋਕਣ ਦਾ ਜ਼ੋਰਦਾਰ ਵਿਰੋਧ

ਨਵੀਂ ਦਿੱਲੀ, 2 ਜਨਵਰੀ, 2020:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਸਰਕਾਰ ਵੱਲੋਂ ਗੈਰ ਸਿੱਖਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਰੋਕਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਸਿੱਖ ਧਰਮ ਦੇ ਸਿਧਾਤਾਂ ਤੇ ਪਰੰਪਰਾਵਾਂ ਵਿਚ ਦਖਲ ਦੇਣ ਕੀ ਕੋਸ਼ਿਸ਼ ਨਾ ਕਰੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਮੁੱਚੇ ਵਿਸ਼ਵ ਨੂੰ ਹਰ ਮਨੁੱਖ ਇਕ ਹੀ ਪਰਮਾਤਮਾ ਦੀ ਸੰਤਾਨ ਦਾ ਉਪਦੇਸ਼ ਦਿੱਤਾ। ਗੁਰੂ ਨਾਨਕ ਦੇਵ ਜੀ, ਜਿਹਨਾਂ ਦਾ ਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਹੈ, ਨੇ ਸਮੁੱਚੇ ਵਿਸ਼ਵ ਨੂੰ ‘ਅਵੱਲ ਅੱਲ੍ਹਾ ਨੂਰ ਉਪਾਇਆ, ਕੁਦਰਤ ਕੇ ਸਭ ਬੰਦੇ, ਏਕ ਨੂਰ ‘ਤੇ ਸਭ ਜੱਗ ਉਪਜਿਆ ਕੌਣ ਭਲੇ ਕੋ ਮੰਦੇ’ ਦਾ ਉਪਦੇਸ਼ ਦਿੱਤਾ।

ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਦੇ ਚਾਰ ਦਰਵਾਜ਼ੇ ਇਸ ਵਾਸਤੇ ਰੱਖੇ ਗਏ ਹਨ ਕਿ ਗੁਰੂ ਘਰ ਚਾਰਾਂ ਵਰਣਾਂ ਲਈ ਖੁਲ੍ਹਾ ਹੈ। ਗੁਰਦੁਆਰਾ ਸਾਹਿਬ ਵਿਚ ਪ੍ਰਵੇਸ਼ ਲਈ ਕਿਸੇ ਨਾਲ ਵੀ ਧਰਮ, ਜਾਤ ਪਾਤ ਜਾਂ ਰੰਗ ਭੇਦ ਜਾਂ ਕਿਸੇ ਵੀ ਤਰ੍ਹਾਂ ਦੇ ਭੇਦ ਕਰ ਕੇ ਵਿਤਕਰਾ ਨਹੀਂ ਕੀਤਾ ਜਾਂਦਾ।

ਸ੍ਰੀ ਸਿਰਸਾ ਨੇ ਕਿਹਾ ਕਿ ਸਮੁੱਚੀ ਦੁਨੀਆਂ ਇਹ ਗੱਲ ਜਾਣਦੀ ਹੈ ਕਿ ਸਿੱਖਾਂ ਨੇ ਗੁਰਦੁਆਰਾ ਸਾਹਿਬ ਵਿਚ ਪ੍ਰਵੇਸ਼ ਤਾਂ ਦੂਰ ਦੀ ਗੱਲ ਬਲਕਿ ਆਮ ਜੀਵਨ ਵਿਚ ਵੀ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ।

ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਅਜਿਹਾ ਜਾਪਦਾ ਹੈ ਕਿ ਉਸਦਾ ਮਕਸਦ ਬਾਕੀ ਧਰਮਾਂ ਦੇ ਲੋਕਾਂ ਨੂੰ ਸਿੱਖਾਂ ਦੇ ਖਿਲਾਫ ਕਰਨਾ ਹੈ।

ਉਹਨਾਂ ਕਿਹਾ ਕਿ ਸਿੱਖ ਕਿਸੇ ਵੀ ਧਰਮ ਜਾਂ ਜਾਤ ਪਾਤ ਦੇ ਖਿਲਾਫ ਨਹੀਂ ਹਨ ਤੇ ਨਾ ਹੀ ਹੋ ਸਕਦੇ ਹਨ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਹੂਲਤਾਂ ਦੇਣ ਦੇ ਨਾਮ ‘ਤੇ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਇਹ ਗੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਸਿੱਖਾਂ ਨੇ ਗੁਰਦੁਆਰਾ ਸਾਹਿਬ ਵਿਚ ਕਦੇ ਵੀ ਸਹੂਲਤਾਂ ਨਹੀਂ ਮੰਗੀਆਂ ਤੇ ਨਾ ਹੀ ਮੰਗ ਸਕਦੇ ਹਨ। ਉਹਨਾਂ ਕਿਹਾ ਕਿ ਸਿੱਖ ਤਾਂ ਉਥੇ ਅਕਾਲ ਪੁਰਖ ਅੱਗੇ ਨਤਮਸਤਕ ਹੋਣ ਜਾਂਦੇ ਹਨ ਤੇ ਇਥੇ ਸਹੂਲਤਾਂ ਲੈਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੇ ਮਾਮਲੇ ‘ਤੇ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕੀਤਾ ਜਾਵੇ ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION