40.6 C
Delhi
Saturday, May 18, 2024
spot_img
spot_img

ਸਿਰਸਾ ਵੱਲੋਂ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਐਲਾਨ ਦਾ ਸਵਾਗਤ, ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਯੈੱਸ ਪੰਜਾਬ
ਨਵੀਂ ਦਿੱਲੀ, 9 ਜਨਵਰੀ, 2022:
ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਕੀਤੇ ਐਲਾਨ ਦਾ ਜ਼ੋਰਦਾਰ ਸਵਾਗਤ ਕੀਤਾ ਹੈ ਤੇ ਇਸ ਐਲਾਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਸੰਕਲਪ ਲਿਆ ਹੈ ਕਿ ਦੇਸ਼ ਵਿਚ ਹਰ ਸਾਲ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੇ ਨਾਂ ‘ਤੇ ਵੀਰ ਬਾਲ ਦਿਵਸ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਸਿੱਖ ਭਾਈਚਾਰੇ ਦੇ ਨਾਲ ਨਾਲ ਮਨੁੱਖਤਾ ਪ੍ਰਤੀ ਸਾਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਵੱਲੋਂ ਕਾਫੀ ਦੇਰ ਤੋਂ ਮੰਗ ਕੀਤੀ ਜਾ ਰਹੀ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੁੰ ਬਾਲ ਦਿਵਸ ਵਜੋਂ ਮਨਾਇਆ ਜਾਵੇ।

ਉਹਨਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਦਾਸਤਾਨ ਭਾਰਤ ਦੇ ਹਰ ਬੱਚੇ ਨੂੰ ਸੁਣਾਈ ਜਾਣੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਦੁਨੀਆਂ ਵਿਚ ਅਜਿਹੀ ਹੋਰ ਮਿਸਾਲ ਨਹੀਂ ਮਿਲਦੀ ਜਿਥੇ 7 ਅਤੇ 9 ਸਾਲ ਦੇ ਬੱਚਿਆਂ ਨੇ ਜ਼ਬਰ ਤੇ ਜ਼ੁਲਮ ਦੀ ਪਰਵਾਹ ਨਹੀਂ ਕੀਤੀ ਆਪਣਾ ਧਰਮ ਨਹੀਂ ਛੱਡਿਆ ਤੇ ਸ਼ਹਾਦਤ ਦਾ ਜਾਮ ਪੀਤਾ। ਉਹਨਾਂ ਕਿਹਾ ਕਿ ਹਰ ਸਾਲ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਲੱਗਦੇ ਸ਼ਹੀਦੀ ਜੋੜ ਮੇਲੇ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਇਕੱਤਰ ਹੋ ਕੇ ਉਸ ਕੰਧ ਦੇ ਦਰਸ਼ਨ ਕਰਦੇ ਹਨ ਜਿਸਦੀਆਂ ਨੀਂਹਾਂ ਵਿਚ ਚਿਣਵਾ ਕੇ ਸਾਹਿਬਜ਼ਾਦਿਆਂ ਨੁੰ ਸ਼ਹੀਦ ਕੀਤਾ ਗਿਆ।

ਸਰਦਾਰ ਸਿਰਸਾ ਨੇ ਕਿਹਾ ਕਿ ਜਦੋਂ ਸਾਡੇ ਬੱਚੇ ਸਾਹਿਬਜ਼ਾਦਿਆਂ ਦੇ ਇਤਿਹਾਸ ਨੁੰ ਪੜ੍ਹਨਗੇ ਕਿ ਕਿਸ ਤਰੀਕੇ ਉਹਨਾਂ ਨੇ ਧਰਮ ਨਹੀਂ ਛੱਡਿਆ ਤੇ ਸ਼ਹਾਦਤ ਦਾ ਜਾਮ ਪੀ ਗਏ ਤਾਂ ਦੇਸ਼ ਦੀ ਸੋਚ ਕਿਹੋ ਜਿਹੀ ਹੋਵੇਗੀ, ਸਾਡੀ ਆਉਣ ਵਾਲੀ ਪੀੜੀ ਦੀ ਸੋਚ ਕਿਹੋ ਜਿਹੀ ਹੋਵੇਗੀ, ਇਹ ਅਸੀਂ ਸਮਝ ਸਕਦੇ ਹਾਂ।

ਉਹਨਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਦੇ 75 ਸਾਲਾਂ ਬਾਅਦ ਕਿਸੇ ਨੇ ਤਾਂ ਮਹਿਸੂਸ ਕੀਤਾ ਕਿ ਕੌਣ ਸੀ ਉਹ ਸਾਹਿਬਜ਼ਾਦੇ, ਕਿਉਂ ਉਹਨਾਂ ਨੁੰ ਚੇਤੇ ਰੱਖਣਾ ਜ਼ਰੂਰੀ ਹੈ, ਕਿਉਂ ਇਹਨਾਂ ਦਾ ਇਤਿਹਾਸ ਪੜ੍ਹਨਾ ਜ਼ਰੂਰੀ ਹੈ, ਕਿਉਂ ਦੁਨੀਆਂ ਨੁੰ ਇਹ ਦੱਸਣਾ ਜ਼ਰੂਰੀ ਹੈ ਕਿ ਅਸੀਂ ਸਾਹਿਬਜ਼ਾਦਿਆਂ ਦੇ ਵਾਰਸ ਹਾਂ।

ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀ ਸੋਚ ਦਾ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਬਹੁਤ ਦੇਰ ਤੋਂ ਅਸੀਂ ਇਸ ਗੱਲ ਨੁੰ ਲੈ ਕੇ ਸੰਘਰਸ਼ ਕਰ ਰਹੇ ਸੀ। ਤੁਸੀਂ ਉਹ ਚੀਜ਼ ਪੂਰੀ ਕੀਤੀ ਹੈ, ਜੋ ਹਰ ਸਿੱਖ ਤੇ ਹਰ ਇਨਸਾਫ ਪਸੰਦ ਇਨਸਾਨ ਜੋ ਸਾਹਿਬਜ਼ਾਦਿਆਂ ਨੁੰ ਪਿਆਰ ਕਰਦਾ ਹੈ, ਉਸਦੀ ਇਹ ਮੰਗ ਸੀ। ਉਹਨਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਗਾਥਾ ਹੁਣ ਇਸ ਫੈਸਲੇ ਦੀ ਬਦੌਲਤ ਸਾਡੇ ਬੱਚਿਆਂ ਤੱਕ ਪਹੁੰਚੇਗੀ ਤੇ ਉਹਨਾਂ ਦੀ ਸੋਚ ਦੇਸ਼ ਪ੍ਰਤੀ ਬਹੁਤ ਉੱਚੀ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION