37.1 C
Delhi
Saturday, April 27, 2024
spot_img
spot_img

ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਵਿਧਾਇਕਾਂ ਨੇ ਐਸ.ਐਸ.ਪੀ. ਮਾਲੇਰਕੋਟਲਾ ਅਵਨੀਤ ਕੌਰ ਸਿੱਧੂ ਦੀ ਮਾਤਾ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ
ਮਾਲੇਰਕੋਟਲਾ. 21 ਅਗਸਤ, 2022:
ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵਿਧਾਇਕ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸ਼੍ਰੀ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਲੇਰਕੋਟਲਾ, ਸ਼੍ਰੀ ਦੀਪਕ ਕਪੂਰ ਸਹਾਇਕ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ ਨੇ ਐਸ.ਐਸ.ਪੀ.ਮਾਲੇਰਕੋਟਲਾ ਸ੍ਰੀ ਅਵਨੀਤ ਕੌਰ ਸਿੱਧੂ ਦੀ ਮਾਤਾ ਇੰਦਰਜੀਤ ਕੌਰ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਇੰਦਰਜੀਤ ਕੌਰ ਜੋ 62 ਵਰ੍ਹਿਆਂ ਦੇ ਸਨ, ਬੀਤੀ ਰਾਤ ਬਠਿੰਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ ਆਪਣੇ ਪਿੱਛੇ ਪਤੀ, ਪੁੱਤਰ ਤੇ ਧੀ ਛੱਡ ਗਏ।

ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਇੱਥੇ ਵਰਣਨਯੋਗ ਹੈ ਕਿ ਇੰਦਰਜੀਤ ਕੌਰ ਦਸਮੇਸ਼ ਕਾਲਜ ਬਾਦਲ ਤੋਂ ਬਤੌਰ ਲਾਇਬ੍ਰੇਰੀਅਨ ਸੇਵਾ ਮੁਕਤ ਹੋਏ ਸਨ। ਉਨ੍ਹਾਂ ਦੇ ਪਤੀ ਅੰਮ੍ਰਿਤਪਾਲ ਸਿੰਘ ਸਿੱਧੂ ਪੱਤਰਕਾਰੀ ਨਾਲ ਵੀ ਜੁੜੇ ਹੋਏ ਹਨ।

ਉਨ੍ਹਾਂ ਦੀ ਬੇਟੀ ਪੰਜਾਬ ਦੀ ਪਹਿਲੀ ਮਹਿਲਾ ਓਲੰਪੀਅਨ, ਕਾਮਨਵੈਲਥ ਤੇ ਏਸ਼ੀਅਨ ਖੇਡਾਂ ਦੀ ਜੇਤੂ ਖਿਡਾਰਨ ਹੈ ਅਤੇ ਅਰਜਨ ਐਵਾਰਡੀ ਅਵਨੀਤ ਕੌਰ ਸਿੱਧੂ ਜੋ ਮਾਲੇਰਕੋਟਲਾ ਵਿਖੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ । ਉਨ੍ਹਾਂ ਦੇ ਦਾਮਾਦ ਅਤੇ ਅਵਨੀਤ ਦੇ ਪਤੀ ਰਾਜਪਾਲ ਸਿੰਘ ਭਾਰਤੀ ਹਾਕੀ ਦੇ ਸਾਬਕਾ ਕਪਤਾਨ ਹਨ।ਉਨ੍ਹਾਂ ਦਾ ਬੇਟਾ ਮਨਮੀਤ ਸਿੰਘ ਪੇਸ਼ੇ ਤੋਂ ਵਕੀਲ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION