32.1 C
Delhi
Wednesday, May 8, 2024
spot_img
spot_img

ਸਿਹਤ ਮੰਤਰੀ ਜੌੜਾਮਾਜਰਾ ਨੇ ਕੀਤਾ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ, ਮਰੀਜ਼ਾਂ ਨੂੰ ਮਿਲਣ ਵਾਲੀਆਂ ਦਵਾਈਆਂ ਅਤੇ ਸੁਵਿਧਾਵਾਂ ਦੀ ਕੀਤੀ ਸਮੀਖਿਆ

ਸੰਗਰੂਰ, 28 ਜੁਲਾਈ, 2022 (ਦਲਜੀਤ ਕੌਰ ਭਵਾਨੀਗੜ੍ਹ )
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਇੱਥੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਨੂੰ ਸੰਗਰੂਰ ਪੁਲਿਸ ਦੇ ਜਵਾਨਾਂ ਦੀ ਇੱਕ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ। ਉਨ੍ਹਾਂ ਨਾਲ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਆਗੂ ਗੁਰਮੇਲ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ‘ਚ ਸਥਾਨਕ ਆਗੂ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਪਹਿਲ ਹੈ ਅਤੇ ਇਸ ਲਈ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਇਹ ਦੌਰਾ ਵੀ ਸੰਗਰੂਰ ਸਿਵਲ ਹਸਪਤਾਲ ‘ਚ ਲੋੜੀਂਦੇ ਉਪਕਰਨਾਂ ਤੇ ਬੁਨਿਆਦੀ ਢਾਂਚੇ ਦਾ ਸਮੀਖਿਆ ਕਰਨਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਇਨ੍ਹਾਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਆਗਾਮੀ 15 ਅਗਸਤ ਨੂੰ ਪੰਜਾਬ ਸਰਕਾਰ ਸਿਹਤ ਦੇ ਖੇਤਰ ’ਚ ਵੱਡੀ ਕ੍ਰਾਂਤੀ ਲਿਆਉਣ ਜਾ ਰਹੀ ਹੈ ਜਿਸ ਤਹਿਤ ਪੂਰੇ ਸੂਬੇ ’ਚ 75 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜਿਨਾਂ ’ਚ ਡਾਕਟਰ ਤੋਂ ਲੈ ਕੇ ਸਵੀਪਰ ਤੱਕ ਲੋੜੀਂਦਾ ਪੂਰਾ ਸਟਾਫ਼ ਹੋਵੇਗਾ। ਉਨਾਂ ਕਿਹਾ ਕਿ ਮੁੱਢਲੀਆਂ ਸਿਹਤ ਸੁਵਿਧਾਵਾਂ ਦੇ ਨਾਲ-ਨਾਲ ਜ਼ਰੂਰੀ ਦਵਾਈਆਂ ਅਤੇ ਟੈਸਟ ਵੀ ਇੱਥੇ ਕਰਵਾਏ ਜਾ ਸਕਣਗੇ।

ਉਨਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁੱਢਲੀ ਸਿਹਤ ਸੰਭਾਲ ਨੂੰ ਮਜਬੂਤ ਕਰਨ ’ਚ ਸਹਾਈ ਹੋਣਗੇ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨਾਂ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਦੀ ਹਰ ਇੱਕ ਵਰਗ ਤੱਕ ਪਹੁੰਚ, ਸਿਹਤ ਨਾਲ ਸਬੰਧਤ ਖਰਚੇ ਘਟਾਉਣ, ਰੋਗਾਂ ਦੀ ਜਲਦ ਪਛਾਣ ਅਤੇ ਵਿੱਤੀ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਰਕਾਰੀ ਸਿਹਤ ਪ੍ਰਣਾਲੀ ਨੂੰ ਮਜਬੂਤ ਕਰਨ ’ਚ ਸਹਾਇਤਾ ਮਿਲੇਗੀ।

ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨਾਂ ਕਿਹਾ ਕਿ ਵੇਲੇ ਸਿਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਿਹਤ ਸੰਸਥਾਵਾਂ ਦੀ ਸਾਫ਼-ਸਫ਼ਾਈ ਦਾ ਵੀ ਖ਼ਾਸ ਖਿਆਲ ਰੱਖਿਆ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐੱਸ.ਡੀ.ਐੱਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਐਸ.ਐਮ.ਓ. ਡਾ. ਬਲਜੀਤ ਸਿੰਘ ਤੇ ਜ਼ਿਲਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION