ਜਲੰਧਰ, 27 ਅਗਸਤ, 2019 –
ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਘੱਟਣ ਉਪਰੰਤ ਵੱਖ-ਵੱਖ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਸਿਵਲ ਸਰਜਨ ਜਲੰਧਰ ਡਾ.ਗੁਰਿੰਦਰ ਕੌਰ ਚਾਵਲਾ ਦੀ ਅਗਵਾਈ ਵਿੱਚ ਸਿਹਤ ਟੀਮ ਵਲੋੀ ਬਲਾਕ ਲੋਹੀਆਂ ਖਾਸ ਦੇ ਪਿੰਡ ਜਲਾਲਪੁਰ ਵਿਖੇ ਹੜ੍ਹ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੁੰ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਡਾਇਰੀਆ, ਪੀਲੀਆ, ਟਾਈਫਾਈਡ , ਹੈਜਾ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ,ਚਮੜੀ ਅਤੇ ਅੱਖਾਂ ਦੀਆਂ ਬਿਮਾਰੀਆਂ ਹੜ੍ਹਾਂ ਤੋਂ ਬਾਅਦ ਪੈਦਾ ਹੁੰਦੀਆਂ ਹਨ।
ਡਾ.ਚਾਵਲਾ ਨੇ ਲੋਕਾਂ ਨੂੰ ਪੀਣ ਲਈ ਉਭਲਿਆ ਪਾਣੀ ਜਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟੈਂਕਰਾ ਵਿੱਚ ਮੁਹੱਈਆ ਕਰਵਾਏ ਜਾ ਰਹੇ ਪਾਣੀ ਨੂੰ ਹੀ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ 20 ਲੀਟਰ ਪਾਣੀ ਵਿੱਚ ਇਕ ਗੋਲੀ ਮਿਲਾ ਕੇ ਅੱਧੇ ਘੰਟੇ ਤੋਂ ਬਾਅਦ ਪੀਤਾ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਖਾਣਾ ਸਿਰਫ ਸਾਫ਼ ਪਾਣੀ ਵਿੱਚ ਹੀ ਬਣਾਇਆ ਜਾਵੇ।
ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਅਤੇ ਨਗਰ ਕੌਂਸਲਾਂ ਵਲੋਂ ਲਾਰਵੀਸਾਈਡ ਦਾ ਛਿੜਕਾਅ ਕਰਨ ਦੇ ਨਾਲ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫੋਗਿੰਗ ਵੀ ਕਰਵਾਈ ਜਾ ਰਹੀ ਹੈ।
ਇਸ ਤੋਂ ਇਲਾਵਾ ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਟੀਮਾਂ ਵਲੋੀ ਪਿੰਡ ਗੱਟੀ ਪੀਰ ਬਖ਼ਸ, ਗੱਟੀ ਰਾਏਪੁਰ, ਫਤਿਹਪੁਰ ਭਗਵਾ, ਜਾਨੀਆਂ ਚਾਹਲ ਅਤੇ ਜਾਨੀਆਂ ਪਿੰਡਾਂ ਸਰਪੰਚਾਂ ਦੀ ਸਹਾਇਤਾ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਗਿਆ।