26.1 C
Delhi
Thursday, March 28, 2024
spot_img
spot_img

ਸਿੰਗਲਾ ਨੇ ਜਲੰਧਰ ’ਚ 23.50 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਚੁਗਿੱਟੀ-ਲੱਧੇਵਾਲੀ ਆਰ.ਓ.ਬੀ. ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ

ਯੈੱਸ ਪੰਜਾਬ
ਜਲੰਧਰ, 29 ਦਸੰਬਰ, 2020 –
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਚੁਗਿੱਟੀ-ਲੱਧੇਵਾਲੀ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ, ਜੋ ਕਿ 23.47 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਸੁਸ਼ੀਲ ਰਿੰਕੂ, ਮੇਅਰ ਜਗਦੀਸ਼ ਰਾਜ ਰਾਜਾ ਦੀ ਮੌਜੂਦਗੀ ਵਿੱਚ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਰਓਬੀ ਦਾ ਨੀਂਹ ਪੱਥਰ ਰੱਖਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਭਗ 27 ਰੇਲਵੇ ਕਰਾਸਿੰਗ ‘ਤੇ ਆਰਓਬੀ ਬਣਾਉਣ ਦੇ ਪ੍ਰੋਜੈਕਟਸ ‘ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਜੁੜੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਚੁਗਿੱਟੀ-ਲੱਧੇਵਾਲੀ ਆਰਓਬੀ ਸਬੰਧੀ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਿੱਧੇ ਤੌਰ ‘ਤੇ ਇਕ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਲਾਭ ਮਿਲੇਗਾ, ਜੋ ਕਿ ਜਲੰਧਰ-ਪਠਾਨਕੋਟ ਤੇ ਜਲੰਧਰ-ਹੁਸ਼ਿਆਰਪੁਰ ਰੋਡ ਦੇ ਆਸ-ਪਾਸ ਰਹਿੰਦੇ ਹਨ। ਉਨ੍ਹਾਂ ਇਸ ਆਰਓਬੀ ਦਾ ਨਿਰਮਾਣ ਕਾਰਜ ਜਲਦੀ ਤੋਂ ਜਲਦੀ ਸ਼ੁਰੂ ਕਰਵਾਉਣ ਲਈ ਵਿਧਾਇਕ ਰਜਿੰਦਰ ਬੇਰੀ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਸਮੂਹ ਵਿਭਾਗਾਂ ਤੋਂ ਬੇਹੱਦ ਘੱਟ ਸਮੇਂ ਵਿੱਚ ਐਨਓਸੀ ਲੈ ਕੇ ਆਰਓਬੀ ਦਾ ਕੰਮ ਸ਼ੁਰੂ ਕਰਵਾਇਆ।

ਉਨ੍ਹਾਂ ਦੱਸਿਆ ਕਿ 12 ਮੀਟਰ ਚੌੜੇ ਇਸ ਆਰਓਬੀ ਦਾ ਕੰਮ ਲਗਭਗ 18 ਮਹੀਨੇ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ ਅਤੇ ਟੈਂਡਰ ਜਲੰਧਰ ਦੀ ਹੀ ਫਰਮ ਮੈਸਰਜ਼ ਐਸੋਸੀਏਟਿਡ ਇੰਜੀਨੀਅਰ, ਮਕਸੂਦਾਂ ਨੂੰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਜਲੰਧਰ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ 58 ਵਿਕਾਜ ਕਾਰਜ ਕਰਵਾਏ ਜਾ ਰਹੇ ਹਨ, ਜੋ ਕਿ ਚੋਣਾਂ ਤੋਂ ਪਹਿਲਾਂ ਖਤਮ ਕਰਕੇ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਤਲਹਣ ਰੋਡ ਦਾ ਪ੍ਰਪੋਜ਼ਲ ਤਿਆਰ ਕਰ ਕੇ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਕਾਰਜ ਨੂੰ ਵੀ ਜਲਦੀ ਸ਼ੁਰੂ ਕੀਤਾ ਜਾ ਸਕੇ।

ਪੀਡਬਲਿਯੂਡੀ ਮੰਤਰੀ ਨੇ ਇਸ ਸਮਾਗਮ ਦੌਰਾਨ ਪੱਛਮੀ ਹਲਕੇ ਵਿੱਚ ਕਪੂਰਥਲਾ ਰੋਡ ਅਤੇ ਨਾਹਲਾ ਪਿੰਡ ਵਿੱਚ ਨਹਿਰ ‘ਤੇ 40 ਲੱਖ ਰੁਪਏ ਨਾਲ ਪੁਲ ਬਣਾਉਣ ਦੀ ਮੰਗ ਨੂੰ ਮਨਜ਼ੂਰੀ ਦਿੰਦਿਆਂ ਕਿਹਾ ਕਿ ਜਲਦੀ ਹੀ ਇਥੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਲਕੇ ਵਿੱਚ ਜਲਦੀ ਹੀ ਦੋ ਨਵੇਂ ਸਕੂਲ ਬਣਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸਡੀਐਮ ਰਾਹੁਲ ਸਿੰਧੂ, ਕਾਂਗਰਸ ਦੇ ਕਾਂਗਰਸੀ ਆਗੂ ਲੀਡਰ ਬਲਦੇਵ ਸਿੰਘ, ਡਿਪਟੀ ਚੀਫ ਇੰਜੀਨੀਅਰ ਇੰਜ. ਹਰਜਿੰਦਰ ਸਿੰਘ ਬਾਂਸਲ, ਅਡੀਸ਼ਨਲ ਸੁਪਰੀਟੈਂਡੈਂਟ ਇੰਜੀਨੀਅਰ ਅਵਤਾਰ ਸਿੰਘ ਤੇ ਹਲਕੇ ਦੇ ਵੱਖ-ਵੱਖ ਕੌਂਸਲਰ ਮੌਜੂਦ ਸਨ।

ਓਧਰ, ਹਲਕਾ ਸ਼ਾਹਕੋਟ ਵਿੱਚ 3.75 ਕਿਲੋਮੀਟਰ ਲੰਬੀ ਤੇ ਦਸ ਮੀਟਰ ਚੌੜੀ ਸੜਕ ਜੋ ਕਿ 3.71 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਜਨਤਾ ਨੂੰ ਸਮਰਪਿਤ ਕੀਤੀ। ਇਸ ਸੜਕ ਦਾ ਨਿਰਮਾਣ ਕਾਰਜ ਜੁਲਾਈ ਮਹੀਨੇ ਸ਼ੁਰੂ ਕੀਤਾ ਗਿਆ ਸੀ, ਜੋ ਕਿ ਨਿਰਧਾਰਿਤ ਛੇ ਮਹੀਨੇ ਵਿੱਚ ਪੂਰਾ ਕਰ ਲਿਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਗੋਹੀਰ-ਨਕੋਦਰ-ਮਲਸੀਆਂ ਦੇ ਸ਼ਹਿਰੀ ਇਲਾਕਿਆਂ ਦੀਆਂ ਸੜਕਾਂ ਦੀ ਮੁਰੰਮਤ ਦਾ ਕਾਰਜ ਵੀ ਕੀਤਾ ਜਾ ਚੁੱਕਾ ਹੈ।

ਗੋਹੀਰ ਸੜਕ ਦੀ ਮੁਰੰਮਤ ‘ਤੇ 51 ਲੱਖ ਰੁਪਏ, ਨਕੋਦਰ ਦੀ ਸੜਕ ਨੂੰ 77 ਲੱਖ ਰੁਪਏ ਅਤੇ ਮਲਸੀਆਂ ਦੀ ਸ਼ਹਿਰੀ ਸੜਕ ਦੀ ਮੁਰੰਮਤ ਲਈ 42 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਕਈ ਪ੍ਰਮੁਖ ਸ਼ਖਸੀਅਤਾਂ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION