28.1 C
Delhi
Thursday, April 25, 2024
spot_img
spot_img

ਸਿੰਗਲਾ ਵਲੋਂ ਕੌਮੀ ਪ੍ਰਤਿਭਾ ਖੋਜ ਪ੍ਰੀਖਿਆ ਦੇ ਪਹਿਲੇ ਪੜਾਅ ਵਿੱਚ ਸਫਲ ਹੋਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧਾਈ

ਯੈੱਸ ਪੰਜਾਬ
ਚੰਡੀਗੜ, 22 ਜੂਨ, 2021 –
ਪੰਜਾਬ ਦੇ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀ ਕੌਮੀ ਪ੍ਰਤਿਭਾ ਖੋਜ ਪ੍ਰੀਖਿਆ (ਐੱਨ.ਟੀ.ਐੱਸ.ਈ.) ਵਿੱਚ ਸਫਲ ਹੋਏ ਹਨ।

ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇਸ ਸ਼ਾਨਦਾਰ ਸਫਲਤਾ ਲਈ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਮਿਹਨਤ ਅਤੇ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ । ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਐੱਨ.ਟੀ.ਐੱਸ.ਈ. ਵਿੱਚ ਜ਼ਿਆਦਾ ਵਧੀਆ ਪ੍ਰਦਰਸ਼ਨ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਅਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹੋਰ ਸਟਾਫ ਦੇ ਸੁਹਿਰਦ ਯਤਨਾਂ ਨੇ ਵੀ ਵਿਦਿਆਰਥੀਆਂ ਨੂੰ ਸਾਰੇ ਮੁਕਾਬਲਿਆਂ ਵਿੱਚ ਸ਼ਾਨਦਾਰ ਬਣਾਉਣ ਵਿੱਚ ਸਹਾਇਤਾ ਕੀਤੀ।

ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਐਨ.ਟੀ.ਐਸ.ਈ. ਲਈ ਮੁਫਤ ਕੋਚਿੰਗ ਕਲਾਸਾਂ ਦੀ ਸਹੂਲਤ ਦਿੱਤੀ ਹੈ ਅਤੇ ਕੋਵਿਡ ਮਹਾਂਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਅਧਿਆਪਕਾਂ, ਸਕੂਲ ਮੁਖੀਆਂ, ਰਿਸੋਰਸ ਪਰਸਨ ਅਤੇ ਹੋਰ ਸਟਾਫ ਨੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਸਖਤ ਮਿਹਨਤ ਕੀਤੀ ਸੀ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਐਨ.ਟੀ.ਐਸ.ਈ. ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.) ਵੱਲੋਂ ਕੌਮੀ ਪੱਧਰ ’ਤੇ ਸਿਰਫ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੋ ਪੜਾਵਾਂ ਵਿੱਚ ਕਰਵਾਈ ਜਾਂਦੀ ਹੈ। ਉਨਾਂ ਕਿਹਾ ਕਿ ਪ੍ਰੀਖਿਆ ਦਾ ਉਦੇਸ਼ 10 ਵੀਂ ਜਮਾਤ ਵਿੱਚ ਪੜ ਰਹੇ ਸਿਰਕੱਢ ਵਿਦਿਆਰਥੀਆਂ ਨੂੰ ਵਜੀਫੇ ਦੀ ਸਹੂਲਤ ਦੇਣਾ ਹੈ।

ਉਨਾਂ ਅੱਗੇ ਕਿਹਾ ਕਿ ਐਨਟੀਐਸਈ ਪਾਸ ਕਰਨ ਵਾਲੇ ਵਿਕਿਆਰਥੀਆਂ ਨੂੰ 11ਵੀਂ ਅਤੇ 12ਵੀਂ ਜਮਾਤ ਲਈ 1250 ਰੁਪਏ ਪ੍ਰਤੀ ਮਹੀਨਾ ਅਤੇ ਗ੍ਰੈਜੂਏਸ਼ਨ ਅਤੇ ਉਚੇਰੀ ਸਿੱਖਿਆ ਲਈ 2000 ਰੁਪਏ ਪ੍ਰਤੀ ਮਹੀਨਾ ਵਜੀਫਾ ਸਰਕਾਰ ਵਲੋਂ ਦਿੱਤਾ ਜਾਂਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਕਈ ਹੋਰ ਕੋਚਿੰਗ ਲਾਭ ਦਿੱਤ ਜਾਂਦੇ ਹਨ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲ ਬਾੜੇ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਮਾਨਸਿਕ ਯੋਗਤਾ ਟੈਸਟ (ਮੈਟ) ਵਿੱਚ 98 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਲ ਕੇ ਹਸਲ ਦੇ ਹਰਪ੍ਰੀਤ ਸਿੰਘ ਨੇ ਵਜੀਫਾ ਯੋਗਤਾ ਟੈਸਟ (ਸੈੱਟ) 85 ਪ੍ਰਤੀਸਤ ਅੰਕ ਪ੍ਰਾਪਤ ਕਰਕ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਗਗਨਦੀਪ ਅਤੇ ਹਰਪ੍ਰੀਤ ਤੋਂ ਇਲਾਵਾ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਦੀ ਮੁਸਕਾਨ, ਸਰਕਾਰੀ ਹਾਈ ਸਕੂਲ ਚੱਕ ਕਰਮਾ ਦਾ ਤੇਜਿੰਦਰ ਸਿੰਘ, ਸੀਨੀਅਰ ਸੈਕੰਡਰੀ ਸਕੂਲ ਮਹਿਮੂ ਜੋਇਆਂ ਦੀ ਰਾਖੀ, ਸੀਨੀਅਰ ਸੈਕੰਡਰੀ ਸਕੂਲ ਬਾੜੇ ਦੀ ਜਸ਼ਨਪ੍ਰੀਤ ਕੌਰ, ਸੀਨੀਅਰ ਸੈਕੰਡਰੀ ਸਕੂਲ ਬਲਬੇਹਹਾ ਦੀ ਰੀਤੂ ਰਾਣੀ, ਸੀਨੀਅਰ ਸੈਕੰਡਰੀ ਸਕੂਲ ਬਹਿਬਲ ਮੰਝ ਦੀ ਜਾਹਨਵੀ, ਡਾ. ਸਰਕਾਰੀ ਹਾਈ ਸਕੂਲ ਪਟਿਆਲਾ ਦੀ ਮੁਸਕਾਨ ਕੌਰ, ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗਿੱਲ ਦੀ ਕਿ੍ਰਤੀ ਵਰਮਾ, ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਕੈਂਟ ਦੇ ਭਵਦੀਪ ਸਿੰਘ, ਸੀਨੀਅਰ ਸੈਕੰਡਰੀ ਸਕੂਲ ਬਾੜੇ ਦੇ ਦਲਜੀਤ ਸਿੰਘ, ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਖਨੌਰੀ ਦੀ ਪ੍ਰੇਰਨਾ, ਸੀਨੀਅਰ ਸੈਕੰਡਰੀ ਸਕੂਲ ਭੁਟਾਲ ਖੁਰਦ ਦੀ ਸੀਮਾ ਰਾਣੀ, ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਦੀ ਰੋਸ਼ਨੀ, ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਘੱਲ ਕਲਾਂ ਦੀ ਜਸਵਿੰਦਰ ਕੌਰ, ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਦੀ ਖੁਸ਼ਵਿੰਦਰ ਕੌਰ, ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੇਰਕੋਟਲਾ ਦੇ ਅਮਨ, ਲੋਕ ਕਵੀ ਸੰਤ ਰਾਮ ਉਦਾਸੀ ਸੀਨੀਅਰ ਸੈਕੰਡਰੀ ਸਕੂਲ ਰਾਇਸਰ ਦੀ ਪੀਨਾ ਬੇਗਮ ਅਤੇ ਸ਼ਹੀਦ ਮੇਜਰ ਵਜਿੰਦਰ ਸਿੰਘ ਸ਼ਾਹੀ ਸਰਕਾਰੀ ਹਾਈ ਸਕੂਲ ਗਿਲਾਂਵਾਲੀ (ਕਿਲਾ ਦਰਸ਼ਨ ਸਿੰਘ) ਦਾ ਤੇਜਬੀਰ ਸਿੰਘ ਨੇ ਐਨਟੀਐਸਈ ਦਾ ਪਹਿਲਾ ਪੜਾਅ ਪਾਸ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION