31.1 C
Delhi
Thursday, March 28, 2024
spot_img
spot_img

ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਇਮਰਾਨ ਖ਼ਾਨ ਅਲਾਮਾ ਖ਼ਾਦਿਮ ਰਿਜਵੀ ਖਿਲਾਫ਼ ਕਾਰਵਾਈ ਕਰਨ: ਸਿਰਸਾ

ਨਵੀਂ ਦਿੱਲੀ, 21 ਨਵੰਬਰ, 2019:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਪਾਕਸਿਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਦੇ ਧਾਰਮਿਕ ਆਗੂ ਅਲਾਮਾ ਖਾਦਿਮ ਰਿਜ਼ਵੀ, ਜਿਸਨੇ ਗੁਰੂ ਨਾਨਕ ਦੇਵ ਜੀ ਅਤੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਖਿਲਾਫ ਅਪਸ਼ਬਦ ਬੋਲ ਕੇ ਦੁਨੀਆਂ ਭਰ ਵਿਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਹੋਰਨਾਂ ਅਹੁਦੇਦਾਰਾਂ ਨੇ ਕਿਹਾ ਕਿ ਅਲਾਮਾ ਖਾਦਿਮ ਹੁਸੈਨ ਰਿਜ਼ਵੀ ਦੇ ਗੁਸਤਾਖ਼ ਭਾਸ਼ਣ ਕਾਰਨ ਦੁਨੀਆਂ ਭਰ ਵਿਚ ਬੈਠੀ ਨਾਨਕ ਨਾਮਲੇਵਾ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਕਿਹਾ ਕਿ ਇਹ ਭਾਸ਼ਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰੂ ਨਾਨਕ ਦੇਵ ਜੀ ਬਾਰੇ ਕਹੀਆਂ ਗੱਲਾਂ ਨੂੰ ਲੈ ਕੇ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਰਿਜ਼ਵੀ ਦੀ ਕਾਰਵਾਈ ਉਦੋਂ ਹੋਈ ਹੈ ਜਦੋਂ ਦੁਨੀਆਂ ਭਰ ਵਿਚ ਸਿੱਖ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਹੇ ਹਨ। ਪਾਕਿਸਤਾਨ ਵਿਚ ਵੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੇ ਸਮਾਗਮ ਹੋਏ ਹਨ।

ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਕਰੋੜਾਂ ਲੋਕ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਇਕ ਓਂਕਾਰ ਯਾਨੀ ਪਰਮਾਤਮਾ ਇਕ ਹੈ ਦੇ ਉਪਦੇਸ਼ ਨੂੰ ਮੰਨਦੇ ਹਨ ਪਰ ਖਾਦਿਮ ਰਿਜ਼ਵੀ ਨੇ ਲੋਕਾਂ ਦਾ ਧਿਆਨ ਆਕਸ਼ਤ ਕਰਨ ਵਾਸਤੇ ਬਹੁਤ ਨੀਚ ਅਤੇ ਘਟੀਆ ਹਰਕਤ ਕੀਤੀ ਹੈ ਜਿਸ ਨਾਲ ਸਾਡੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਰਿਜ਼ਵੀ ਨੇ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰੂ ਨਾਨਕ ਦੇਵ ਜੀ ਬਾਰੇ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ ਜਿਸ ਨਾਲ ਹਰ ਸਿੱਖ ਦਾ ਮਨ ਦੁਖੀ ਹੋਇਆ ਹੈ। ਉਹਨਾਂ ਕਿਹਾ ਕਿ ਉਸਦੇ ਸ਼ਬਦ ਵਿਸ਼ੇਸ਼ ਤੌਰ ‘ਤੇ ਸ੍ਰੀ ਕਰਤਾਰਪੁਰ ਸਾਹਿਬ ਅਤੇ ਮਦੀਨਾ ਦੀ ਕੀਤੀ ਗਈ ਤੁਲਨਾ ਮੁਆਫੀਯੋਗ ਨਹੀਂ ਹੈ।

ਉਹਨਾਂ ਕਿਹਾ ਕਿ ਖਾਦਿਮ ਰਿਜ਼ਵੀ ਦੀ ਵੀਡੀਓ ਵੀ ਵਾਇਰਲ ਹੋ ਗਈ ਹੈ ਜਿਸ ਵਿਚ ਉਹ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਖਿਲਾਫ ਵੀ ਬੋਲਦਾ ਦਿਸ ਰਿਹਾ ਹੈ। ਵੁਹਨਾਂ ਹੋਰ ਦੱਸਿਆ ਕਿ ਰਿਜ਼ਵੀ ਨੇ ਮਹਾਰਾਜਾ ਰਣਜੀਤ ਸਿੰਘ ਦਾ ਬੱਤ ਲਗਾ ਕੇ ਉਹਨਾਂ ਨੂੰ ਮਾਣ ਸਤਿਕਾਰ ਦਿੱਤੇ ਜਾਣ ‘ਤੇ ਵੀ ਨਾਖੁਸ਼ੀ ਪ੍ਰਗਟ ਕੀਤੀ ਹੈ ਤੇ ਉਹਨਾਂ ਨੂੰ ਸ਼ੇਰ ਏ ਪੰਜਾਬ ਦਾ ਖਿਤਾਬ ਦੇਣ ਦਾ ਵੀ ਮਖੌਲ ਉਡਾਇਆ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਖਾਦਿਮ ਰਿਜ਼ਵੀ ਵਰਗੇ ਲੋਕ ਵਿਰਸਾਤੀ ਇਮਾਰਤਾਂ ਤੇ ਬੁੱਤਾਂ ਨੂੰ ਤੋੜਨ ਵਾਸਤੇ ਲੋਕਾਂ ਨੂੰ ਭੜਕਾਉਦੇ ਹਨ ਜਿਵੇਂ ਕਿ ਹਾਲ ਹੀ ਵਿਚ ਲਾਹੌਰ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਹੋਇਆ।

ਉਹਨਾਂ ਨੇ ਸ੍ਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਖਾਦਿਮ ਰਿਜ਼ਵੀ ਦੇ ਖਿਲਾਫ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ ਅਤੇ ਕਿਹਾ ਕਿ ਉਸਦੇ ਨਫਰਤ ਦੇ ਪ੍ਰਚਾਰਕਾਂ ਪੁਲਿਸ ਕਾਰਵਾਈ ਨਾਲ ਹੀ ਵਿਸ਼ਵ ਨੂੰ ਪਤਾ ਲੱਗੇਗਾ ਕਿ ਪਾਕਿਸਤਾਨ ਫਿਰਕੂ ਸਦਭਾਵਨਾ ਤੇ ਵਿਸ਼ਵ ਸ਼ਾਂਤੀ ਵਿਚ ਵਿਸ਼ਵਾਸ ਕਰਦਾ ਹੈ। ਉਹਨਾਂ ਕਿਹਾ ਕਿ ਖਾਦਿਮ ਰਿਜ਼ਵੀ ਨੂੰ ਇਹ ਬੁਨਿਆਦੀ ਧਾਰਮਿਕ ਫਲਸਫਾ ਚੇਤੇ ਕਰਵਾਉਣ ਦੀ ਜ਼ਰੂਰਤ ਹੈ ਕਿ ਸਾਰੇ ਧਰਮ ਸਨਮਾਨਯੋਗ ਹਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਉਹਨਾਂ ਨੇ ਵਿਦੇਸ਼ ਮੰਤਰੀ ਸ੍ਰੀ ਜੈ ਸ਼ੰਕਰ ਨੂੰ ਵੀ ਪੱਤਰ ਲਿਖਿਆ ਹੈ ਤੇ ਬੇਨਤੀ ਕੀਤੀ ਹੈ ਕਿ ਉਹ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਮਾਮਲਾ ਉਠਾਉਣ ਅਤੇ ਰਿਜ਼ਵੀ ਖਿਲਾਫ ਤੁਰੰਤ ਕਾਰਵਾਈ ਕੀਤੇ ਜਾਣ ਦੀ ਮੰਗ ਕਰਨ।
ਇਸ ਮੌਕੇ ‘ਤੇ ਦਿੱਲੀ ਕਮੇਟੀ ਦੇ ਸੰਯੁਕਤ ਸਕੱਤਰ ਹਰਵਿੰਦਰ ਸਿੰਘ ਕੇ.ਪੀ ਸਮੇਤ ਵੱਡੀ ਗਿਣਤੀ ਵਿਚ ਦਿੱਲੀ ਕਮੇਟੀ ਮੈਂਬਰ ਮੌਜੁਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION