36.7 C
Delhi
Friday, April 26, 2024
spot_img
spot_img

ਸਿੱਖਾਂ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਨੂੰ ਵਾਤਾਵਰਨ ਸੰਭਾਲ ਲਈ ਅਪੀਲ ਵਿੱਚ ਭਾਗ ਲਿਆ

ਯੈੱਸ ਪੰਜਾਬ
ਵਾਸ਼ਿੰਗਟਨ, ਡੀ.ਸੀ ਅਕਤੂਬਰ 18, 2021:
ਈਕੋਸਿੱਖ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਦੇ ਬਾਹਰ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ ਵਿਸ਼ਵ ਵਾਤਾਵਰਨ ਕਾਨਫਰੰਸ ਮੌਕੇ ਵਾਤਾਵਰਨ ਸੰਭਾਲ ਲਈ ਵੱਖ-ਵੱਖ ਧਰਮਾਂ ਵਲੋਂ ਸਾਂਝੇ ਤੌਰ ‘ਤੇ ਉਲੀਕੇ ਗਏ ਸਮਾਗਮ ਵਿੱਚ ਸਿੱਖ ਧਰਮ ਦੀ ਨੁਮਾਇੰਦਗੀ ਕੀਤੀ। ਇਹ ਰੈਲੀ ਪੋਪ ਫਰਾਂਸਿਸ ਵਲੋਂ ਬੀਤੇ ਦਿਨੀਂ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਵਲੋਂ ਵਾਤਾਵਰਨ ਸੰਭਾਲ ਲਈ ਵੈਟੀਕਨ ਕਰਵਾਏ ਗਏ ਇਕੱਠ ਦੇ ਸੰਦੇਸ਼ ਨੂੰ ਅੱਗੇ ਤੋਰਦੀ ਹੈ।

ਜੈਸੀ ਯੌਂਗ, ਜੋਹਨ ਕੈਰੀ ਦੇ ਮੁੱਖ ਸਲਾਹਕਾਰ ਨੇ ਇਸ ਮੌਕੇ ਸਟੇਟ ਡਿਪਾਰਟਮੈਂਟ ਦੇ ਨੁਮਾਇੰਦੇ ਵਜੋਂ ਆਏ।ਜੋਹਨ ਕੈਰੀ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵਲੋਂ ਵਾਤਾਵਰਨ ਲਈ ਖਾਸ ਦੂਤ ਨਿਯੁਕਤ ਕੀਤਾ ਗਿਆ ਹੈ।

ਯੂ.ਐਨ ਵਾਤਾਰਵਨ ਕਾਨਫਰੰਸ ਜਿਹੜੀ ਕਿ 31 ਅਕਤੂਬਰ ਤੋਂ 12 ਨਵੰਬਰ ਤੱਕ ਸਕਾਟਲੈਂਡ ਦੇ ਗਲਾਸਗੋਅ ਸ਼ਹਿਰ ਵਿੱਚ ਹੋਵੇਗੀ ਇਹ ਧਰਤੀ ਦੇ ਵੱਧਦੇ ਜਾਂਦੇ ਤਾਪਮਾਨ ਨੂੰ ਢੱਲ੍ਹ ਪਾਉਣ ਲਈ ਆਖਰੀ ਆਸ ਦੀ ਕਿਰਨ ਹੈ।

ਇਸ ਮੌਕੇ ਈਕੋਸਿੱਖ ਦੇ ਪ੍ਰਧਾਨ ਡਾ.ਰਾਜਵੰਤ ਸਿੰਘ ਨੇ ਕਿਹਾ ਕਿ “ਇਹ ਸਾਡੇ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਮੌਜੂਦਾ ਸੰਕਟ ਦੇ ਹੱਲ ਲਈ ਕਾਰਜ ਕਰੀਏ, ਇਹ ਜਰੂਰੀ ਹੈ ਕਿ ਅਸੀਂ ਸਿਆਸੀ ਆਗੂਆਂ ਦੀ ਵਾਤਾਵਰਨ ਦੇ ਮਸਲੇ ਨੂੰ ਲੈ ਕੇ ਜਵਾਬਦੇਹੀ ਯਕੀਨੀ ਬਣਾਈਏ”। ਡਾ ਸਿੰਘ ਜੋ ਕਿ ਪੋਪ ਫਰਾਂਸਿਸ ਵਲੋਂ ਜਾਰੀ ਕੀਤੀ ਗਈ ਅਪੀਲ ਵਿੱਚ ਸ਼ਾਮਲ ਸਨ ਨੇ ਅੱਗੇ ਕਿਹਾ ” ਸੰਸਾਰ ਦੇ ਧਰਮਾਂ ਨੂੰ ਹਾਲੇ ਆਪਣੀ ਸਮਰੱਥਾ ਦਾ ਅਹਿਸਾਸ ਨਹੀਂ ਹੈ, ਇਹ ਸਮਾਗਮ ਇਸ ਪ੍ਰਤੀ ਇੱਕ ਚੰਗੀ ਪਹਿਲ ਹੈ।

ਇਸ ਰੈਲੀ ਵਿੱਚ ਵੱਖ ਵੱਖ ਧਰਮਾਂ ਦੇ 2 ਦਰਜਨ ਤੋਂ ਵੱਧ ਧਾਰਮਿਕ ਆਗੂਆਂ ਅਤੇ 40 ਜਥੇਬੰਦੀਆਂ ਨੇ ਹਿੱਸਾ ਲਿਆ।ਉਹਨਾਂ ਅਮਰੀਕੀ ਸਟੇਟ ਡਿਪਾਰਟਮੈਂਟ ਅਤੇ ਵਿਸ਼ਵ ਦੇ ਰਾਜਨੀਤਕ ਆਗੂਆਂ ਨੂੰ ਅਪੀਲ ਕੀਤੀ ਕੇ ਉਹ ਸੰਸਾਰ ਨੂੰ ਵਾਤਾਵਰਨ ਸੰਕਟ ਵਿਚੋਂ ਕੱਢਣ ਲਈ ਠੋਸ ਕਦਮ ਚੁੱਕਣ। ਉਹਨਾਂ ਵਾਰੋ ਵਾਰੀ “ਧਰਮ ਅਤੇ ਵਿਗਿਆਨ: ਵਾਤਾਰਵਰਨ ਕਾਨਫਰੰਸ ਲਈ ਅਪੀਲ” ਦਸਤਾਵੇਜ ਵਿੱਚੋਂ ਵਾਰੋ-ਵਾਰੀ ਮੁੱਖ ਵਿਚਾਰ ਪੜ੍ਹੇ। ਇਹ ਦਸਤਾਵੇਜ ਪੋਪ ਫਰਾਂਸਿਸ ਵਲੋਂ ਬੀਤੇ ਦਿਨੀਂ ਜਾਰੀ ਕੀਤਾ ਗਿਆ ਸੀ।

ਈਕੋਸਿੱਖ ਸੰਸਥਾ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਪੰਜਾਬ, ਭਾਰਤ ਅਤੇ ਉੱਤਰੀ ਅਮਰੀਕਾ ਵਿੱਚ ਵਾਤਾਵਰਨ ਸੰਭਾਲ ਲਈ ਕਾਰਜ ਕਰ ਰਹੀ ਹੈ ਅਤੇ ਵਾਈਟ ਹਾਊਸ, ਯੂਨਾਈਟਿਡ ਨੇਸ਼ਨਜ਼ ਅਤੇ ਵਰਲਡ ਇਕਨਾਮਿਕ ਫੋਰਮ ਵਰਗੇ ਅਦਾਰਿਆਂ ਨਾਲ ਧਰਤੀ ਦੇ ਵਧ ਰਹੇ ਤਾਪਮਾਨ ਦੇ ਮੁੱਦੇ ਤੇ ਯਤਨਸ਼ੀਲ ਹੈ।

ਜਿਕਰਯੋਗ ਹੈ ਕਿ ਈਕੋਸਿੱਖ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਉੱਤੇ 10 ਲੱਖ ਰੁੱਖ ਲਾਉਣ ਦਾ ਅਹਿਦ ਪੂਰਾ ਕਰਨ ਲਈ ਪੰਜਾਬ ਅਤੇ ਹੋਰ ਰਾਜਾਂ ‘ਚ ਗੁਰੂ ਨਾਨਕ ਪਵਿੱਤਰ ਜੰਗਲ ਲਗਾਏ ਜਾ ਰਹੇ ਹਨ। 40 ਤੋਂ ਵੱਧ ਪ੍ਰਜਾਤੀਆਂ ਦੇ 550 ਰੁੱਖਾਂ ਵਾਲੇ ਇਹ ਜੰਗਲ 200 ਗਜ ਥਾਂ ‘ਚ ਲਗਾਏ ਜਾਂਦੇ ਹਨ।ਈਕੋਸਿੱਖ ਵਲੋਂ ਸੰਗਤ ਦੇ ਸਹਿਯੋਗ ਨਾਲ ਹੁਣ ਤੱਕ 350 ਤੋਂ ਵੱਧ ਗੁਰੂ ਨਾਨਕ ਜੰਗਲ ਲਗਾਏ ਜਾ ਚੁੱਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION