31.1 C
Delhi
Saturday, April 20, 2024
spot_img
spot_img

ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਸਵਾਗਤੀ ਮਾਰਚ

ਯੈੱਸ ਪੰਜਾਬ
ਸੰਗਰੂਰ, 27 ਮਾਰਚ, 2022 (ਦਲਜੀਤ ਕੌਰ ਭਵਾਨੀਗੜ੍ਹ)
ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸੰਗਰੂਰ ਵਿਖੇ ਵੱਡੀ ਗਿਣਤੀ ‘ਚ ਇਕੱਠੇ ਹੋਏ ਕੱਚੇ ਅਧਿਆਪਕਾਂ ਵੱਲੋਂ ‘ਆਪ’ ਵੱਲੋਂ ਪੱਕੇ ਕਰਨ ਦੇ ਵਾਅਦੇ ਯਾਦ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਸਵਾਗਤੀ ਮਾਰਚ ਕੀਤਾ ਗਿਆ।

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਇਹ ਕੱਚੇ ਅਧਿਆਪਕ ਇੱਥੇ ਪਟਿਆਲਾ ਰੋਡ ਸਥਿਤ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਸਵਾਗਤੀ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪੁੱਜੇ।

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਿੰਦਰ ਮਰਵਾਹਾ ਅਤੇ ਸੂਬਾ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜ ਹਜ਼ਾਰ ਸਿੱਖਿਆ ਪ੍ਰੋਵਾਈਡਰ (ਕੱਚੇ ਅਧਿਆਪਕ) 18 ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਝੱਲ ਕੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ।

ਉਨ੍ਹਾਂ ਮੰਗ ਕੀਤੀ ਕਿ ਪੱਕੇ ਕੀਤੇ ਜਾਣ ਵਾਲੇ 35 ਹਜ਼ਾਰ ਕੱਚੇ ਮੁਲਾਜ਼ਮਾਂ ਵਿਚ ਸਿੱਖਿਆ ਪ੍ਰੋਵਾਈਡਰ ਅਧਿਆਕਾਂ ਨੂੰ ਵੀ ਸ਼ਾਮਲ ਕੀਤਾ ਜਾਵੇ। ਅਧਿਆਪਕਾਂ ਵਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਮਾਤਾ ਹਰਪਾਲ ਕੌਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ‘ਆਪ’ ਸਰਕਾਰ ਬਣਨ ‘ਤੇ ਸੁਭਕਾਮਨਾਵਾਂ ਦੇ ਕੇ ਆਪਣੇ ਆਰਥਿਕ ਹਾਲਾਤਾਂ ਬਾਰੇ ਜਾਣੂ ਕਰਵਾਉਂਦਿਆਂ ਰੈਗੂਲਰ ਕਰਨ ਦਾ ਵਾਅਦਾ ਵੀ ਯਾਦ ਕਰਵਾਇਆ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਮੋਗਾ, ਮੀਤ ਪ੍ਰਧਾਨ ਗੁਰਪ੍ਰੀਤ ਗੁਰੀ, ਪ੍ਰੀਤ ਮਾਨ, ਰਿੰਪਲਜੀਤ ਮੁਕਤਸਰ, ਜਗਸੀਰ ਫਿਰੋਜ਼ਪੁਰ, ਰਛਪਾਲ ਫਰੀਦਕੋਟ, ਜਗਸੀਰ ਘਾਰੂ, ਵਿਕਾਸ ਸੰਗਰੂਰ, ਗੁਰਿੰਦਰ ਸੋਹੀ, ਨਿਰਮਲ ਕਲੌਦੀ, ਨਵਤੇਜ ਮੋਗਾ, ਜਗਮੋਹਨ ਮੁਹਾਲੀ, ਹਰਜੀਤ ਨਵਾਂ ਸਹਿਰ, ਗੁਰਪ੍ਰੀਤ ਜੀਟੀਯੂ ਮਾਨਸਾ ਤੇ ਗੁਰਮੀਤ ਪਟਿਆਲਾ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION