37.8 C
Delhi
Thursday, April 25, 2024
spot_img
spot_img

ਸਿੱਖਿਆ ਵਿਭਾਗ ਵੱਲੋਂ ਸਿੱਧੀ ਭਰਤੀ ਰਾਹੀਂ ਚੁਣੇ ਗਏ ਬੀ.ਪੀ.ਈ.ਓਜ਼ ਦੀ ਲਗਾਈ ਗਈ ਸਿਖਲਾਈ ਵਰਕਸ਼ਾਪ

ਐੱਸ.ਏ.ਐੱਸ. ਨਗਰ 21 ਨਵੰਬਰ, 2019 –

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਧੀ ਭਰਤੀ ਦੁਆਰਾ ਨਿਯੁਕਤ 29 ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰਾਂ ਨੂੰ ਸਕੂਲ ਪ੍ਰਬੰਧ, ਲੀਡਰਸ਼ਿਪ, ਸੇਵਾ ਨਿਯਮਾਂ ਆਦਿ ਬਾਰੇ ਜਾਣਕਾਰੀ ਦੇਣ ਲਈ ਪੰਜ ਰੋਜ਼ਾ ਵਿਸ਼ੇਸ਼ ਸਿਖਲਾਈ ਵਰਕਸ਼ਾਪ ਮੈਰੀਟੋਰੀਅਸ ਸਕੂਲ ਸੈਕਟਰ 70, ਮੋਹਾਲੀ ਵਿਖੇ ਲਗਾਈ ਗਈ।|

ਸਿਖਲਾਈ ਵਰਕਸ਼ਾਪ ਦੇ ਪੰਜਵੇਂ ਦਿਨ ਡਾ. ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਨਵੇਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਵਧਾਈਆਂ ਦਿੰਦੇ ਹੋਏ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਅਸਾਮੀਆਂ ਭਰ ਦਿੱਤੀਆਂ ਗਈਆਂ ਹਨ। ਨਵੀਂ ਨਯੁਕਤੀ ਦੇ ਉਪਰੰਤ ਸਿੱਖਿਆ ਵਿਭਾਗ ਵੱਲੋਂ ਇਹਨਾਂ ਸਿੱਖਿਆ ਅਫ਼ਸਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਲਈ ਮਿਸ਼ਨ ਸ਼ਤ-ਪ੍ਤੀਸ਼ਤ, ਈ-ਕੰਟੈਂਟ ਦੀ ਵਰਤੋਂ, ਸਮਾਰਟ ਸਕੂਲ ਨੀਤੀ ਅਤੇ ਹੋਰ ਮੁਹਿੰਮਾਂ ਸਿਖਰ ‘ਤੇ ਹਨ ਅਤੇ ਨਵੇਂ ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰਾਂ ਵਿੱਚ ਜੋਸ਼ ਅਤੇ ਜਨੂੰਨ ਹੈ ਜੋ ਇਹਨਾਂ ਮੁਹਿੰਮਾਂ ਨੂੰ ਸਕਾਰਾਤਮਕ ਹੁਲਾਰਾ ਦੇਣ ਲਈ ਸਹਾਈ ਹੈ।

ਉਹਨਾਂ ਕਿਹਾ ਕਿ ਸਕੂਲ ਪ੍ਰਬੰਧ ਅਤੇ ਲੀਡਰਸ਼ਿਪ ਦੇ ਗੁਣ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਵੀ ਨਿਖਾਰ ਲਿਆਉਣਗੇ|

ਡਾਕਟਰ ਬੋਹਾ ਨੇ ਸਮੂਹ ਨਵੇਂ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਦਾਖਲਿਆਂ ਵਿੱਚ ਵਾਧਾ ਹੋਇਆ ਸੀ। ਇਸ ਸਾਲ ਵੀ ਦਾਖਲਿਆਂ ਨੂੰ ਵਧਾਉਣ ਲਈ ਸਾਰਿਆਂ ਨੂੰ ਨਿਰੰਤਰ ਸੁਹਿਰਦ ਯਤਨ ਕਰਨੇ ਚਾਹੀਦੇ ਹਨ।

ਉਹਨਾਂ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸੁਚਾਰੂ ਪ੍ਰਬੰਧ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਆਤਮ ਵਿਸ਼ਵਾਸ ਬਣਾ ਕੇ ਕੰਮ ਕਰਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਸਮੂਹ ਅਫ਼ਸਰਾਂ ਤੋਂ ਬਹੁਤ ਉਮੀਦਾਂ ਹਨ ਜਿਨ੍ਹਾਂ ‘ਤੇ ਉਨ੍ਹਾਂ ਨੇ ਕੰਮ ਕਰਨਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION