27.1 C
Delhi
Thursday, April 18, 2024
spot_img
spot_img

ਸਿੱਖ ਨਾਬਾਲਗ ਲੜਕੀ ਨਾਲ ਛੇੜਛਾੜ ਦਾ ਦੋਸ਼ੀ ਡੀ ਆਈ ਜੀ ਮੁਅੱਤਲ, ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

ਨਵੀਂ ਦਿੱਲੀ, 9 ਜਨਵਰੀ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਮਹਾਰਾਸ਼ਟਰ ਵਿਚ ਨਾਬਾਲਗ ਸਿੱਖ ਲੜਕੀ ਨਾਲ ਛੇੜਛਾੜ ਦੇ ਦੋਸ਼ੀ ਡੀ ਆਈ ਜੀ ਨਿਸ਼ੀਕਾਂਤ ਮੋਰੇ ਨੂੰ ਮਹਾਰਾਸ਼ਟਰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ ਤੇ ਅਦਾਲਤਾਂ ਨੇ ਉਸਨੂੰ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ੍ਰੀ ਉਧਮ ਠਾਕਰੇ ਦੇ ਧੰਨਵਾਦੀ ਹਨ ਜਿਹਨਾਂ ਨੇ ਡੀ ਆਈ ਜੀ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਛੇਤੀ ਤੋਂ ਛੇਤੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਜਾਵੇ।

ਉਹਨਾਂ ਕਿਹਾ ਕਿ ਜਿਸ ਡਰਾਈਵਰ ਨੇ ਮੁੱਖ ਮੰਤਰੀ ਦਾ ਨਾਂ ਲੈ ਕੇ ਪਰਿਵਾਰ ਨੂੰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ, ਉਸਨੂੰ ਵੀ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਲੜਕੀ ਨਾਲ ਉਸਦੇ ਜਨਮ ਦਿਨ ‘ਤੇ ਛੇੜਛਾੜ ਕਰਨ ਤੇ ਫਿਰ ਉਸਦਾ ਪਿੱਛਾ ਕਰਨ ਦੇ ਦੋਸ਼ੀ ਡੀ ਆਈ ਜੀ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਡੀ ਆਈ ਜੀ ਵੱਲੋਂ ਵਾਰ ਵਾਰ ਉਸ ਨਾਲ ਛੇੜਛਾੜ ਕੀਤੇ ਜਾਣ ਦੇ ਯਤਨਾਂ ਕਾਰਨ ਉਹ ਆਤਮ ਹੱਤਿਆ ਦੇ ਰਾਹ ਪਈ ਹੈ। ਉਹਨਾਂ ਕਿਹਾ ਕਿ ਇਹ ਘਟਨਾ ਉਦੋਂ ਸਾਹਮਣੇ ਆਈ ਹੈ ਜਦੋਂ ਨਿਰਭਿਆ ਨਾਲ ਬਲਾਤਕਾਰ ਦੇ ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੇਣ ਦੇ ਹੁਕਮ ਜਾਰੀ ਹੋਏ ਹਨ।

ਉਹਨਾਂ ਕਿਹਾ ਕਿ ਇਹ ਵਿਅਕਤੀ ਜਿਹਨਾਂ ਦੇ ਮਨਾਂ ਵਿਚ ਲੜਕੀਆਂ ਪ੍ਰਤੀ ਕੋਈ ਮਾਣ ਸਤਿਕਾਰ ਨਹੀਂ ਹੈ, ਨੂੰ ਜੀਵਨ ਭਰ ਯਾਦ ਰਹਿਣ ਵਾਲਾ ਸਬਕ ਸਿਖਾਇਆ ਜਾਣਾ ਚਾਹੀਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION