35.1 C
Delhi
Friday, May 3, 2024
spot_img
spot_img

ਸਿੱਖ ਬੰਧੂ ਵੈਲਫੇਅਰ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਯੈੱਸ ਪੰਜਾਬ
ਨਵੀਂ ਦਿੱਲੀ, 24 ਅਪ੍ਰੈਲ, 2022:
ਸਿੱਖ ਬੰਧੂ ਵੈਲਫੇਅਰ ਟਰੱਸਟ ਅਤੇ ਆਲ ਇੰਡੀਆ ਵਿਸ਼ਵਕਰਮਾ ਫੈਡਰੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਅਨਮੋਲ ਰਤਨ ਐਵਾਰਡ, ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਵਿਸ਼ੇਸ਼ ਸਨਮਾਨ, ਬੀਬੀ ਰਣਜੀਤ ਕੌਰ ਨੂੰ ਰਾਮਗੜ੍ਹੀਆ ਰਤਨ, ਸੁਦੀਪ ਸਿੰਘ ਨੂੰ ਜਰਨਲਿਸਟ ਆਫ ਦ ਈਅਰ ਐਵਾਰਡ, ਡਾਕਟਰ ਜੇਪੀ ਸਾਹਨੀ ਨੂੰ ਡਾਕਟਰ ਆਫ ਦ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਜਥੇਦਾਰ ਸ. ਅਵਤਾਰ ਸਿੰਘ ਹਿੱਤ ਅਤੇ ਸ. ਹਰਮਨਜੀਤ ਸਿੰਘ ਚੰਗੀ ਸਿਹਤ ਨਾ ਹੋਣ ਕਾਰਣ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ, ਉਨ੍ਹਾਂ ਦੀ ਥਾਂ ’ਤੇ ਉਨ੍ਹਾਂ ਦਾ ਸਨਮਾਨ ਸੁਦੀਪ ਸਿੰਘ ਅਤੇ ਸੁਰਜੀਤ ਸਿੰਘ ਵਿਲੱਖੂ ਵੱਲੋਂ ਪ੍ਰਾਪਤ ਕੀਤਾ ਗਿਆ।

ਆਲ ਇੰਡੀਆ ਰਾਮਗੜ੍ਹੀਆ ਫੈਡਰੇਸ਼ਨ ਦੇ ਮੁਖੀ ਸੁਖਦੇਵ ਸਿੰਘ ਰਿਆਤ ਅਤੇ ਸਿੱਖ ਬੰਧੂ ਟਰੱਸਟ ਦੇ ਮੁਖੀ ਜਸਵਿੰਦਰ ਸਿੰਘ ਰਿਆਤ ਨੇ ਦੱਸਿਆ ਕਿ ਇਨਾਮ ਵੰਡ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ ਪਰ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਮਹਾਮਾਰੀ ਕਾਰਣ ਸਮਾਗਮ ਨਹੀਂ ਹੋ ਸਕੇ। ਇਸ ਸਾਲ ਇਹ ਇਨਾਮ ਵੰਡ ਸਮਾਗਮ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਅਤੇ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਮਾਜ ਸੇਵਾ ਲਈ ਬੇਹਤਰੀਨ ਕੰਮ ਕੀਤੇ ਜਾ ਰਹੇ ਹਨ, ਕੋਰੋਨਾ ਕਾਲ ਦੌਰਾਨ ਇਨ੍ਹਾਂ ਦੋਹਾਂ ਸ਼ਖਸੀਅਤਾਂ ਵੱਲੋਂ ਮਨੁੱਖੀ ਸੇਵਾ ਦੀ ਜੋ ਮਿਸਾਲ ਕਾਇਮ ਕੀਤੀ ਗਈ ਹੈ ਉਹ ਬੇਮਿਸਾਲ ਹੈ। ਇਸੇ ਤਰ੍ਹਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਅਤੇ ਰਾਮਗੜ੍ਹੀਆ ਬੈਂਕ ਦੀ ਚੇਅਰਪਰਸਨ ਬੀਬੀ ਰਣਜੀਤ ਕੌਰ ਜੋ ਲਗਾਤਾਰ ਰਾਮਗੜ੍ਹੀਆ ਭਾਈਚਾਰੇ ਲਈ ਕੰਮ ਕਰ ਰਹੇ ਹਨ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਰਾਮਗੜ੍ਹੀਆ ਰਤਨ ਸਨਮਾਨ ਨਾਲ ਨਵਾਜ਼ਿਆ ਗਿਆ ਹੈ।

ਸ. ਸੁਦੀਪ ਸਿੰਘ ਦੀ ਪੱਤਰਕਾਰੀ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਸੰਸਥਾ ਵੱਲੋਂ ਉਨ੍ਹਾਂ ਨੂੰ ਸਾਲ 2022 ਦਾ ਸਭ ਤੋਂ ਉੱਤਮ ਪੱਤਰਕਾਰ ਦਾ ਸਨਮਾਨ ਦਿੱਤਾ ਗਿਆ। ਇਸੇ ਤਰ੍ਹਾਂ ਹਾਰਟ ਸਪੈਸ਼ਲਿਸਟ ਡਾਕਟਰ ਜੇਪੀ ਸਿੰਘ ਸਾਹਨੀ ਨੂੰ ਡਾਕਟਰ ਆਫ਼ ਦਾ ਈਅਰ ਅਤੇ ਐਡਵੋਕੇਟ ਨੀਨਾ ਸਿੰਘ ਨੂੰ ਐਡਵੋਕੇਟ ਆਫ਼ ਦਾ ਈਅਰ ਦਾ ਸਨਮਾਨ ਦਿੱਤਾ ਗਿਆ।

ਇਸ ਪ੍ਰੋਗਰਾਮ ਵਿੱਚ ਦਿੱਲੀ ਅਤੇ ਆਸ-ਪਾਸ ਦੇ ਪ੍ਰਦੇਸ਼ਾਂ ਤੋਂ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਕਈ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ। ਸ. ਵਿਕਰਮਜੀਤ ਸਿੰਘ ਸਾਹਨੀ, ਜਤਿੰਦਰ ਸਿੰਘ ਸ਼ੰਟੀ ਅਤੇ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਵਿਚਾਰ ਰੱਖਦਿਆਂ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਇਤਿਹਾਸ ਨੂੰ ਵੀ ਯਾਦ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION