30.1 C
Delhi
Tuesday, May 7, 2024
spot_img
spot_img

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੁਣ ਜੱਗੂ ਭਗਵਾਨਪੁਰੀਆ ਗ੍ਰਿਫ਼ਤਾਰ; ਦਿੱਲੀ ਦੀ ਅਦਾਲਤ ਨੇ ਮਾਨਸਾ ਲਿਆਉਣ ਲਈ ਦਿੱਤਾ ਟਰਾਂਜ਼ਿਟ ਰਿਮਾਂਡ

ਯੈੱਸ ਪੰਜਾਬ
ਨਵੀਂ ਦਿੱਲੀ, 29 ਜੂਨ, 2022:
ਪੰਜਾਬੀ ਦੇ ਪ੍ਰਸਿੱਧ ਗਾਇਕ-ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇਕ ਹੋਰ ਅਹਿਮ ਕਾਰਵਾਈ ਕਰਦਿਆਂ ਹੁਣ ਦਿੱਲੀ ਜੇਲ੍ਹ ਵਿੱਚ ਕੈਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਲਿਆ ਹੈ।

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮਾਨਸਾ ਪੁਲਿਸ ਨੇ ਉਸ ਨੂੰ ਮਾਨਸਾ ਲਿਆਉਣ ਲਈ ਟਰਾਂਜ਼ਿਟ ਰਿਮਾਂਡ ਵੀ ਹਾਸਿਲ ਕਰ ਲਿਆ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਰਾਤ ਤਕ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਲੈ ਆਂਦਾ ਜਾਵੇਗਾ।

ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਰਾਤ ਜਾਂ ਕਲ੍ਹ ਹੀ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ।

ਲਾਰੈਂਸ ਬਿਸ਼ਨੋਈ ਵਾਂਗ ਜੱਗੂ ਭਗਵਾਨਪੁਰੀਆ ਅਤੇ ਉਸਦਾ ਪਰਿਵਾਰ ਵੀ ਇਹੀ ਖ਼ਦਸ਼ਾ ਜ਼ਾਹਿਰ ਕਰਦਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਜੇ ਉਸਨੂੰ ਰਿਮਾਂਡ ’ਤੇ ਲਿਆ ਤਾਂ ਉਸ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।

ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਸ਼ਾਮਲ ਚਾਰ ਸ਼ੂਟਰਾਂ ਵਿੱਚੋਂ ਦੋ ਦਾ ਸੰਬੰਧ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਹੈ।

ਜੱਗੂ ਭਗਵਾਨਪੁਰੀਆ ਦੇ ਖਿਲਾਫ਼ ਕਤਲ ਅਤੇ ਇਰਾਦਾ-ਏ-ਕਤਲ ਵਰਗੇ ਸੰਗੀਨ ਜੁਰਮਾਂ ਸਣੇ 150 ਦੇ ਕਰੀਬ ਮਾਮਲੇ ਦਰਜ ਦੱਸੇ ਜਾਂਦੇ ਹਨ। ਜੱਗੂ ਭਗਵਾਨਪੁਰੀਆ ਦਾ ਗੈਂਗ ਅਗਵਾ, ਰੰਗਦਾਰੀ, ਹਾਈਵੇਅ ਡਕੈਤੀਆਂ ਜਿਹੇ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ। ਮੁੱਢਲੇ ਤੌਰ ’ਤੇ ਜੱਗੂ ਭਗਵਾਨਪੁਰੀਆ ਗੈਂਗ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਸਰਗਰਮ ਰਿਹਾ ਹੈ ਜਦਕਿ ਕਈ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਵਿੱਚ ਵੀ ਇਸ ਗੈਂਗ ਨੇ ਵਾਰਦਾਤਾਂ ਕੀਤੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION