40.6 C
Delhi
Thursday, May 16, 2024
spot_img
spot_img

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਅਮਿਤ ਸ਼ਾਹ ਨੂੰ ਲਿਖ਼ਿਆ ਪੱਤਰ, ਕਤਲ ਕੇਸ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ

ਯੈੱਸ ਪੰਜਾਬ
ਮਾਨਸਾ, 2 ਜੂਨ, 2022:
ਐਤਵਾਰ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖ਼ੇ ਚਿੱਟੇ ਦਿਨੀਂ ਤਾਬੜਤੋੜ ਗੋਲੀਆਂ ਵਰ੍ਹਾ ਕੇ ਕਤਲ ਕਰ ਦਿੱਤੇ ਗਏ ਪ੍ਰਸਿੱਧ ਗਾਇਕ-ਰੈਪਰ ਅਤੇ ਕਾਂਗਰਸ ਨੇਤਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ਼ ਕੇ ਮੰਗ ਕੀਤੀ ਹੈ ਕਿ ਇਸ ਕਤਲ ਕੇਸ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ।

ਇਹ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਦੱਸਿਆ ਕਿ ਸਰਕਾਰ ਇਸ ਪੱਤਰ ’ਤੇ ਵਿਚਾਰ ਕਰ ਰਹੀ ਹੈ।

ਸ੍ਰੀ ਸ਼ੇਖ਼ਾਵਤ ਵੀਰਵਾਰ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸ੍ਰੀ ਸੁਨੀਲ ਜਾਖ਼ੜ ਅਤੇ ਸ੍ਰੀ ਅਰਵਿੰਦ ਖੰਨਾ ਦੇ ਨਾਲ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖ਼ੇ ਪਰਿਵਾਰ ਨਾਲ ਹਮਦਰਦੀ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਨ ਪੁੱਜੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ੇਖ਼ਾਵਤ ਨੇ ਕਿਹਾ ਕਿ ਉਹ ਪਰਿਵਾਰ ਦੇ ਹੌਂਸਲੇ ਨੂੰ ਸਲਾਮ ਕਰਦੇ ਹਨ ਜੋ ਕੇਵਲ ਨਿਆਂ ਦੀ ਮੰਗ ਕਰ ਰਿਹਾ ਹੈ। ਉਹਨਾਂ ਆਖ਼ਿਆ ਕਿ ਇਹ ਪੰਜਾਬ ਸਰਕਾਰ ਦੀ ਅਸਫ਼ਲਤਾ ਹੈ ਕਿਉਂਕਿ ਜੇ ਸੁਰੱਖ਼ਿਆ ਦੇਣ ਲੱਗਿਆਂ ਖ਼ਤਰੇ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖ਼ਿਆ ਜਾਂਦਾ ਹੈ ਤਾਂ ਸੁਰੱਖ਼ਿਆ ਚਾਣਚੱਕ ਵਾਪਸ ਲੈ ਕੇ ਕਿਸੇ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਤਾਂ ਸੁਰੱਖ਼ਿਆ ਘਟਾਈ ਹੀ ਨਹੀਂ ਸਗੋਂ ਇਸ ਨੂੰ ਅਖ਼ਬਾਰਾਂ ਅਤੇ ਹੋਰ ਮੀਡੀਆ ਰਾਹੀਂ ਜਨਤਕ ਕਰ ਦਿੱਤਾ ਜਿਸ ਨਾਲ ਗੈਂਗਸਟਰਾਂ ਨੂੂੰ ਮਦਦ ਮਿਲੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION