ਯੈੱਸ ਪੰਜਾਬ
ਚੰਡੀਗੜ੍ਹ, 6 ਦਸੰਬਰ, 2022:
ਮਰਹੂਮ ਪੰਜਾਬੀ ਗਾਇਕ-ਰੈਪਰ ਸਿੱਧੂ ਮੂਸੇਵਾਲਾ ਦੇ ਪਿਤਾ ਸ: ਬਲਕੌਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸ: ਬਲਕੌਰ ਸਿੰਘ ਨਾਲ ਚੰਡੀਗੜ੍ਹ ਵਿਖ਼ੇ ਮੁਲਾਕਾਤ ਕੀਤੀ।
ਇਸ ਸਮੇਂ ਉਹਨਾਂ ਦੇ ਨਾਲ ਉਨ੍ਹਾਂ ਦੇ ਵੱਡੇ ਭਰਾ ਅਤੇ ਸਿੱਧੂ ਮੂਸੇਵਾਲਾ ਦੇ ਤਾਇਆ ਸ: ਚਮਕੌਰ ਸਿੰਘ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਧਾਲੀਵਾਲ ਨੇ ਇਸ ਸੰਬੰਧੀ ਤਸਵੀਰਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਸ: ਬਲਕੌਰ ਸਿੰਘ ਅਤੇ ਸ: ਚਮਕੌਰ ਸਿੰਘ ਉਨ੍ਹਾਂ ਦੇ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਦਫ਼ਤਰ ਵਿਖ਼ੇ ਮਿਲਣ ਆਏ। ਇਸ ਮੌਕੇ ਪਿੰਡ ਮੂਸਾ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ ਗਈ।
ਯਾਦ ਰਹੇ ਕਿ ਇਸ ਤੋਂ ਪਹਿਲਾਂ ਸ: ਬਲਕੌਰ ਸਿੰਘ ਨੇ ਸਿੱਖ਼ਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨਾਲ ਵੀ ਚੰਡੀਗੜ੍ਹ ਵਿਖ਼ੇ ਮੁਲਾਕਾਤ ਕੀਤੀ ਸੀ ਅਤੇ ਮੂਸਾ ਪਿੰਡ ਦੇ ਸਕੂਲ ਦੀ ਬਿਹਤਰੀ ਲਈ ਚਰਚਾ ਕੀਤੀ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ