32.8 C
Delhi
Wednesday, April 24, 2024
spot_img
spot_img

ਸਿੱਖ਼ਿਆ ਵਿਭਾਗ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਸਿਜਦੇ ਵਜੋਂ 16 ਦਸੰਬਰ ਤੋਂ ਮਨਾਏਗਾ ਸ਼ਹੀਦੀ ਪੰਦਰਵਾੜਾ

ਐੱਸ.ਏ.ਐੱਸ.ਨਗਰ, 19 ਦਸੰਬਰ, 2019:
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਤਿਹਾਸ ਨਾਲ਼ ਜੋੜਨ ਲਈ ਸਮੇਂ-ਸਮੇਂ ਤੇ ਮਹਾਨ ਇਤਿਹਾਸਕ ਦਿਹਾੜਿਆਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ।

ਇਸ ਦੀ ਲਗਾਤਾਰਤਾ ਵਿੱਚ ਡਾਇਰੈਕਟਰ ਐੱਸ.ਸੀ.ਈ.ਆਰ. ਟੀ ਵੱਲੋਂ ਪੰਜਾਬ ਦੇ ਸਮੂਹ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਦੇ ਸਕੂਲ ਮੁਖੀਆਂ ਦੇ ਨਾਂ ਇੱਕ ਪੱਤਰ ਜਾਰੀ ਕਰਕੇ 16 ਦਸੰਬਰ ਤੋਂ 30 ਦਸੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਨੂੰ ਸ਼ਹੀਦੀ ਪੰਦਰਵਾੜੇ ਦੇ ਰੂਪ ਵਿੱਚ ਸਿਜਦਾ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਾਰੀ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਇਸ ਪੰਦਰਵਾੜੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੁਆਰਾ ਸਮੁੱਚੀ ਮਾਨਵਤਾ ਲਈ ਦਿੱਤੇ ਬਲੀਦਾਨ ਦੀਆਂ ਗਾਥਾਵਾਂ ਅਤੇ ਗੁਰੂ ਜੀ ਦੇ ਜੀਵਨ ਸਿਧਾਂਤਾਂ ਬਾਰੇ ਸਵੇਰ ਦੀ ਸਭਾ ਵਿੱਚ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਵਿਦਿਆਰਥੀ ਗੁਰੂ ਜੀ ਦੇ ਪਰਿਵਾਰ ਵਿਛੋੜੇ ਅਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ।

ਇਸ ਸਬੰਧੀ 23 ਦਸੰਬਰ ਨੂੰ ਡਰਾਇੰਗ ਪੀਰੀਅਡ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਜਾਣ ਅਤੇ 24 ਦਸੰਬਰ ਨੂੰ ਪੰਜਾਬੀ ਦੇ ਪੀਰੀਅਡ ਵਿੱਚ ਲੇਖ ਮੁਕਾਬਲੇ ਕਰਵਾਏ ਜਾਣ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION