39 C
Delhi
Friday, April 26, 2024
spot_img
spot_img

ਸੀਨੀਅਰ ਆਈ.ਏ.ਐਸ. ਕੁਸਮਜੀਤ ਕੌਰ ਸਿੱਧੂ ਵੱਲੋਂ ਸੈਨਟਰੀ ਨੈਪਕਿਟ ਮਸ਼ੀਨ ਲਈ 70 ਹਜ਼ਾਰ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 1 ਅਗਸਤ,  2019 –
ਸੈਨੇਟਰੀ ਨੈਪਕਿਨ ਮਸ਼ੀਨ ਸਥਾਪਿਤ ਕਰਨ ਲਈ ਸੀਨੀਅਰ ਆਈ.ਏ.ਐਸ. ਅਧਿਕਾਰੀ ਮੈਡਮ ਕੁਸਮਜੀਤ ਕੌਰ ਸਿੱਧੂ ਵਲੋਂ 70 ਹਜ਼ਾਰ ਰੁਪਏ ਦੀ ਸਹਾਇਤਾ ਜ਼ਿਲ੍ਹਾਂ ਰੈਡ ਕਰਾਸ ਸੋਸਾਇਟੀ ਨੂੰ ਦਾਨ ਵਜੋਂ ਦਿੱਤੀ ਗਈ ਹੈ। ਅੱਜ ਇਹ ਮਸ਼ੀਨ ਜ਼ਿਲ੍ਹਾਂ ਰੈਡ ਕਰਾਸ ਸੋਸਾਇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਵਿਖੇ ਸਥਾਪਿਤ ਕਰ ਦਿੱਤੀ ਗਈ ਹੈ।

ਇਹ ਮਸ਼ੀਨ ਸਥਾਪਿਤ ਕਰਨ ਮੌਕੇ ਜ਼ਿਲ੍ਹਾਂ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਸ਼੍ਰੀ ਨਰੇਸ਼ ਗੁਪਤਾ, ਪ੍ਰਿੰਸੀਪਲ ਸ਼੍ਰੀ ਜਤਿੰਦਰ ਸਿੰਘ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਅਫ਼ਸਰ ਡਾ. ਗੁਨਦੀਪ ਕੌਰ, ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ, ਸ਼੍ਰੀਮਤੀ ਜੋਗਿੰਦਰ ਕੌਰ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ।

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾਂ ਰੈਡ ਕਰਾਸ ਸੋਸਾਇਟੀ ਸ਼੍ਰੀਮਤੀ ਈਸ਼ਾ ਕਾਲੀਆ ਨੇ ਪਾਏ ਗਏ ਇਸ ਯੋਗਦਾਨ ‘ਤੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਆਮ ਪਬਲਿਕ ਲਈ 16 ਸੈਨੇਟਰੀ ਨੈਪਕਿਨ ਮਸ਼ੀਨਾਂ ਸਮੇਤ ਇੰਸੂਲੇਟਰ ਸਥਾਪਿਤ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਸੈਨੇਟਰੀ ਮਸ਼ੀਨਾਂ ਆਮ ਪਬਲਿਕ ਲਈ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਵਿਖੇ 17ਵੀਂ ਮਸ਼ੀਨ ਸਮੇਤ ਇੰਸੂਲੇਟਰ ਸਥਾਪਿਤ ਕੀਤਾ ਗਿਆ ਹੈ।Kusumjit Kaur Sidhu Contributes Sanitary Napket Machine

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION