37.8 C
Delhi
Thursday, April 25, 2024
spot_img
spot_img

ਸੀਨੀਅਰ ਪੱਤਰਕਾਰ ਐਸ.ਕੇ. ਵਿਆਸ ਕੋਰੋਨਾ ਦੀ ਭੇਂਟ ਚੜ੍ਹੇ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ੍ਹ , 1 ਮਈ, 2021 –
ਪੰਜਾਬ ਪ੍ਰੈੱਸ ਕਲੱਬ ਦੇ ਸੀਨੀਅਰ ਮੈਂਬਰ ਅਤੇ ਪੱਤਰਕਾਰ ਐਸ.ਕੇ ਵਿਆਸ ਦੀ ਅੱਜ ਮੌਤ ਹੋ ਗਈ ਹੈ। 78 ਸਾਲਾ ਐਸ.ਕੇ ਵਿਆਸ ਕੁਝ ਦਿਨਾਂ ਤੋਂ ਕੋਰੋਨਾ ਪੀੜਤ ਸਨ ਅਤੇ ਉਹਨਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅੱਜ ਹਸਪਤਾਲ ਵਿੱਚ ਹੀ ਉਹਨਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।
ਨਿਮਰ ਸੁਭਾਅ ਦੇ ਧਾਰਨੀ, ਅਣਥੱਕ ਤੇ ਜੁਝਾਰੂ ਪੱਤਰਕਾਰ ਦੇ ਅਚਾਨਕ ਚਲੇ ਜਾਣ ਨਾਲ ਜਿੱਥੇ ਮੀਡੀਆ ਜਗਤ ਨੂੰ ਕਾਫੀ ਵੱਡਾ ਘਾਟਾ ਪਿਆ ਹੈ ਉੱਥੇ ਹੀ ਪ੍ਰੈਸ ਕਲੱਬ ਦੇ ਪਰਿਵਾਰ ਲਈ ਇਕ ਕਾਬਲ ਪੱਤਰਕਾਰ ਦਾ ਵਿਛੋੜਾ ਬਹੁਤ ਨੁਕਸਾਨਦਾਇਕ ਹੈ। ਪੰਜਾਬ ਪ੍ਰੈਸ ਕਲੱਬ ਦੀ ਹਰੇਕ ਗਤੀਵਿਧੀ ਵਿਚ ਵੱਧ ਚਡ਼੍ਹ ਕੇ ਸ਼ਮੂਲੀਅਤ ਅਤੇ ਹਿੱਸਾ ਪਾਉਣ ਵਾਲੇ ਅਜਿਹੇ ਪੱਤਰਕਾਰ ਦਾ ਪ੍ਰੈੱਸ ਕਲੱਬ ਹਮੇਸ਼ਾ ਰਿਣੀ ਰਹੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਪ੍ਰੈਸ ਕਲੱਬ ਦੇ ਪ੍ਰਧਾਨ ਡਾ.ਲਖਵਿੰਦਰ ਸਿੰਘ ਜੌਹਲ ਨੇ ਐਸ.ਕੇ ਵਿਆਸ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਜਤਾਈ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਰਹਿਣ ਦਾ ਭਰੋਸਾ ਜਤਾਇਆ ਹੈ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਸੀਨੀਅਰ ਪੱਤਰਕਾਰ ਐਸ.ਕੇ.ਵਿਆਸ (78) ਜਿਨਾਂ ਦਾ ਟੈਗੌਰ ਹਸਪਤਾਲ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹ ਆਪਣੇ ਪਿਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।

ਸ਼ੌਕ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵ : ਸ੍ਰੀ ਵਿਆਸ ਨੇਕ ਦਿਲ ਤੇ ਸੂਝਵਾਨ ਪੱਤਰਕਾਰ ਸਨ ਜੋ ਆਪਣੇ ਕਿੱਤੇ ਨੂੰ ਪੂਰੀ ਤਰ੍ਹਾਂ ਸਮਰਪਿਤ ਸਨ ਅਤੇ ਉਨ੍ਹਾਂ ਨੇ ਕੋਵਿਡ ਮਹਾਂਮਾਰੀ ਦੇ ਦੌਰਾਨ ਨਿਧੜਕ ਹੋ ਕੇ ਆਪਣੀ ਡਿਊਟੀ ਨੂੰ ਨਿਭਾਇਆ। ਸ੍ਰੀ ਥੋਰੀ ਨੇ ਸ੍ਰੀ ਵਿਆਸ ਦੇ ਪਰਿਵਾਰ ਨੂੰ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਦੁਆਇਆ ਗਿਆ।

ਦੁੱਖੀ ਪਰਿਵਾਰਿਕ ਮੈਂਬਰਾਂ,ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬੱਲ ਬਖ਼ਸਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਪੱਤਰਕਾਰ ਐਸ.ਕੇ.ਵਿਆਸ ਦੇ ਇਲਾਜ ਲਈ ਹਸਪਤਾਲ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਸਨ ਉਨਾਂ ਦੀ ਸਿਹਤਯਾਬੀ ਸਬੰਧੀ ਰੋਜ਼ਾਨਾ ਅਪਡੇਟ ਲੈਂਦੇ ਸਨ।

ਜ਼ਿਕਰਯੋਗ ਹੈ ਕਿ ਐਸ.ਕੇ.ਵਿਆਸ, ਸੂਚਨਾ ਤੇ ਲੋਕ ਸੰਪਰਕ ਵਿਭਾਗ ਤੋਂ ਯੈਲੋ ਕਾਰਡ ਧਾਰਕ ਪੱਤਰਕਾਰ ਸਨ। ਉਹ ਡਿਜ਼ੀਟਲ ਨਿਊਜ ਬਾਬੂਸ਼ਾਹੀ ਡਾਟ ਕਾਮ ਦੇ ਪੱਤਰਕਾਰ ਸਨ।

ੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION