29.1 C
Delhi
Saturday, May 4, 2024
spot_img
spot_img

ਸੀ.ਈ.ਓ. ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ
ਚੰਡੀਗੜ੍ਹ, 2 ਅਗਸਤ, 2022:
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਡਾ. ਰਾਜੂ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ – 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ।

ਸੀਈਓ ਪੰਜਾਬ ਅਤੇ ਵਧੀਕ ਸੀਈਓ ਪੰਜਾਬ ਬੀ ਸ੍ਰੀਨਿਵਾਸਨ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੂਚਿਤ ਕੀਤਾ ਕਿ ਸਵੈਇੱਛਤ ਅਧਾਰ ‘ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਉਦੇਸ਼ ਲਈ ਫਾਰਮ 6ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ/ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ।

ਡਾ. ਰਾਜੂ ਨੇ ਕਿਹਾ ਕਿ ਪੂਰਵ-ਸੋਧ ਪ੍ਰਕਿਰਿਆ 4 ਅਗਸਤ, 2022 ਤੋਂ 24 ਅਕਤੂਬਰ, 2022 ਦੀ ਮਿਆਦ ਦਰਮਿਆਨ ਹੋਵੇਗੀ, ਜਿਸ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ/ਪੁਨਰ-ਵਿਵਸਥਾ ਅਤੇ ਈਪੀਆਈਸੀ ਵਿੱਚ ਜਨਸੰਖਿਆ ਦੀਆਂ ਸਮਾਨ ਐਂਟਰੀਆਂ (ਡੀਐਸਈਜ਼) ਅਤੇ ਫੋਟੋ ਸਮਾਨ ਇੰਦਰਾਜ਼ਾਂ (ਪੀਐਸਈਜ਼) ਨੂੰ ਹਟਾਉਣਾ ਸ਼ਾਮਲ ਹੈ। ਉਹਨਾਂ ਕਿਹਾ ਕਿ 09.11.2022 ਤੋਂ 08.12.2022 ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ।

ਸਿਆਸੀ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ 2022 ਅਤੇ 3 ਅਤੇ 4 ਦਸੰਬਰ 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਸਮੂਹ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਯੋਗ ਵੋਟਰਾਂ ਦੇ ਦਾਖਲੇ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪਾਂ ਵਿੱਚ ਭਾਗ ਲੈਣ ਦੀ ਵੀ ਅਪੀਲ ਕੀਤੀ।

ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਤੋਂ ਮਨਜੀਤ ਸਿੰਘ ਅਤੇ ਭੁਪਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਭਾਰਤੀ ਕਮਿਊਨਿਸਟ ਪਾਰਟੀ ਤੋਂ ਮਹਿੰਦਰਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਚਰਨਜੀਤ ਸਿੰਘ ਬਰਾੜ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION