26.1 C
Delhi
Friday, April 26, 2024
spot_img
spot_img

ਸੁਖਜਿੰਦਰ ਰੰਧਾਵਾ ਅਤੇ ਸੁੱਖ ਸਰਕਾਰੀਆ ਨੂੰ ਮਿਲਿਆ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫ਼ਾਊਂਡੇਸ਼ਨ ਦਾ ਵਫ਼ਦ

ਚੰਡੀਗੜ, 6 ਅਗਸਤ, 2019 –
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦਾ ਵਫ਼ਦ, ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਸਰਪ੍ਰਸਤੀ ਹੇਠ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਮਿਲਿਆ।

ਵਫ਼ਦ ਨੇ ਕੈਬਨਿਟ ਮੰਤਰੀਆਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਉਤਸਵ ਸਬੰਧੀ ਉਲੀਕੇ ਸਮਾਗਮਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਸ੍ਰੀ ਬਾਵਾ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਆਪਣੇ ਪੱਧਰ ‘ਤੇ ਵੀ ਸਮਾਗਮ ਕਰਵਾਏ ਜਾਣਗੇ। ਉਨ•ਾਂ ਦੱਸਿਆ ਕਿ ਫਾਊਂਡੇਸ਼ਨ ਵੱਲੋਂ 17 ਅਗਸਤ ਤੋਂ 20 ਅਗਸਤ ਤੱਕ ਕੋਲਕੱਤਾ ਵਿਖੇ ਜਦਕਿ 25 ਅਗਸਤ ਨੂੰ ਕੈਥਲ (ਹਰਿਆਣਾ) ਵਿੱਚ ਸਮਾਗਮ ਆਯੋਜਿਤ ਕੀਤਾ ਜਾਵੇਗਾ।

ਸ੍ਰੀ ਬਾਵਾ ਨੇ ਅੱਗੇ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ, 15 ਸਤੰਬਰ ਤੋਂ 5 ਅਕਤੂਬਰ ਤੱਕ ਕਨੇਡਾ ਅਤੇ ਅਮਰੀਕਾ ਦੇ ਗੁਰੂਦੁਆਰਾ ਸਾਹਿਬ ਵਿਖੇ ਕੁੱਲ 11 ਸਮਾਗਮ ਗੁਰਮੀਤ ਸਿੰਘ ਗਿੱਲ, ਅਸ਼ੋਕ ਬਾਵਾ, ਬ੍ਰਿਗੇਡੀਅਰ ਨਵਾਬ ਸਿੰਘ ਅਤੇ ਹਰਬੰਸ ਸਿੰਘ ਦਿਉਲ, ਗੈਰੀ ਗਰੇਵਾਲ ਵੱਲੋਂ ਆਯੋਜਿਤ ਕੀਤੇ ਜਾਣਗੇ। ਉਨ•ਾਂ ਦੱਸਿਆ ਕਿ 25 ਅਕਤੂਬਰ ਨੂੰ ਬੰਬਈ ਅਤੇ ਨਵੰਬਰ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿਆਣਾ) ਵਿਖੇ ਸਮਾਗਮ ਆਯੋਜਨ ਕੀਤੇ ਜਾਣਗੇ। ਉਨ•ਾਂ ਦੱਸਿਆ ਕਿ 25 ਅਗਸਤ ਨੂੰ ਹਰਿਆਣਾ ਕੈਥਲ ਵਿਖੇ ਹੋਣ ਵਾਲੇ ਸਮਾਗਮ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਸ਼ਾਮਲ ਹੋਣਗੇ।

ਇਸ ਮੌਕੇ ਕਰਨੈਲ ਸਿੰਘ ਗਿੱਲ, ਦਲਜੀਤ ਕੁਲਾਰ, ਅਮਰਿੰਦਰ ਸਿੰਘ ਜੱਸੋਵਾਲ, ਹਰਪ੍ਰੀਤ ਸਿੰਘ, ਅਜਮੇਰ ਸਿੰਘ ਰਾਜੋਆਣਾ, ਮਨਜੀਤ ਹੰਬੜਾ, ਗਗਨਦੀਪ ਬਾਵਾ, ਰੇਸ਼ਮ ਸਿੰਘ ਸਿੱਧੂ, ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION