36.7 C
Delhi
Friday, April 26, 2024
spot_img
spot_img

ਸੁਖਜਿੰਦਰ ਰੰਧਾਵਾ ਬਾਬਾ ਬੇਦੀ ਨੂੰ ਮਿਲੇ, ਸੰਤ ਸਮਾਜ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੇਧ ਦੇਣ ਦੀ ਅਪੀਲ

ਚੰਡੀਗੜ/ਮਨਸੂਰਾਂ (ਲੁਧਿਆਣਾ), 12 ਅਗਸਤ, 2019 –

ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਨਸੂਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜ੍ਹੀ ਚੋਂ ਸੰਤ ਸਮਾਜ ਦੀ ਉਘੀ ਤੇ ਸਤਿਕਾਰਤ ਸ਼ਖ਼ਸੀਅਤ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ ਲਈ ਅਪੀਲ ਕੀਤੀ।

ਇਸ ਮੁਲਾਕਾਤ ਦੇ ਵੇਰਵੇ ਜਾਰੀ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਵੱਡੇ ਪੱਧਰ ਉਤੇ ਸਮਾਗਮ ਲਈ ਉਲੀਕੇ ਗਏ ਹਨ ਅਤੇ ਇਨ੍ਹਾਂ ਸਮਾਗਮਾਂ ਨੂੰ ਪੂਰਨ ਗੁਰ ਮਰਿਆਦਾ ਨਾਲ ਨੇਪਰੇ ਚਾੜ੍ਹਨ ਲਈ ਸੰਤ ਸਮਾਜ ਤੋਂ ਸੇਧ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਫ਼ੋਂ ਬਾਬਾ ਬੇਦੀ ਜੀ ਵੱਲੋਂ ਸਮਾਗਮਾਂ ਦੀ ਅਗਵਾਈ ਤੇ ਸੇਵਾ ਸੰਭਾਲ਼ ਲਈ ਅਪੀਲ ਕਰਨ ਆਏ ਹਾਂ ਅਤੇ ਬਾਬਾ ਬੇਦੀ ਜੀ ਵੱਲੋਂ ਇਸ ਕਾਰਜ ਲਈ ਹਾਮੀ ਭਰੀ ਗਈ ਹੈ।

ਕੈਬਨਿਟ ਮੰਤਰੀ ਸ ਰੰਧਾਵਾ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਸੁਭਾਗੀ ਤੇ ਮਾਣ ਵਾਲੀ ਘੜੀ ਹੈ ਜਦੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ ਹੈ ਅਤੇ ਪੰਜਾਬ ਸਰਕਾਰ ਸ਼ਤਾਬਦੀ ਜਸ਼ਨਾਂ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਤੋਂ ਸੰਗਤ ਵੱਡੀ ਗਿਣਤੀ ਚ ਜੁੜ ਰਹੀ ਹੈ ਅਤੇ ਧਾਰਮਿਕ ਸਖਸ਼ੀਅਤਾਂ ਦੀ ਅਗਵਾਈ ਨਾਲ ਇਹ ਸਮਾਗਮ ਪੂਰਨ ਗੁਰ ਮਰਿਆਦਾ ਨਾਲ ਨੇਪਰੇ ਚਾੜ੍ਹੇ ਜਾਣਗੇ।

ਇਸ ਮੌਕੇ ਸੰਤ ਸਮਾਜ ਦੀਆਂ ਹੋਰ ਵੀ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ ਜਿਨਾਂ ਵਿੱਚ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸੰਤ ਗੁਰਮੀਤ ਸਿੰਘ ਤੇ ਭਾਈ ਅਨਮੋਲ ਸਿੰਘ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION