36.1 C
Delhi
Thursday, March 28, 2024
spot_img
spot_img

ਸੁਖਜਿੰਦਰ ਰੰਧਾਵਾ ਵਲੋਂ ਡੇਰਾ ਬਾਬਾ ਨਾਨਕ ਚ 7.91 ਕਰੋੜ ਰੁਪਏ ਦੇ ਵਿਕਾਸ ਕਾਰਜਾ ਦਾ ਉਦਘਾਟਨ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 20 ਅਕਤੂਬਰ, 2019-

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਧਾਰਮਿਕ, ਇਤਿਹਾਸਕ ਤੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ ਮੰਤਰੀ ਪੰ ਨੇ ਸਥਾਨਕ ਕਸਬੇ ਦੀ ਬਟਾਲਾ ਰੋਡ ਚੁੰਗੀ ਵਿਖੇ ਨਗਰ ਕੌਸਲ ਦੀਆਂ 11 ਵਾਰਡਾਂ ਚ 7.91 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ । ਇਸ ਮੌਕੇ ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਵੀ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਸ. ਰੰਧਾਵਾ ਨੇ ਕਿਹਾ ਕਿ 550 ਸਾਲਾ ਪ੍ਰਕਾਸ ਦਿਹਾੜੇ ਨੂੰ ਲੈ ਕਿ ਕਸਬੇ ਅੰਦਰ ਚੱਲ ਰਹੇ ਗਲੀਆਂ ਨਾਲੀਆ ਤੇ ਇੰਟਰਲਾਕ ਟਾਇਲ ਤੇ ਸੀਵਰੇਜ਼ ਤੇ ਪੀਣ ਵਾਲੇ ਸਾਫ ਪਾਣੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਕਿਹਾ ਕਿ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਨੂੰ ਵਿਕਾਸ ਪੱਖੋ ਅਧੂਰਾਂ ਨਹੀ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮਾਂ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਕਸਬੇ ਅੰਦਰ ਸਫਾਈ, ਲਾਇਟ ਤੇ ਪਾਣੀ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਬਾਹਰੋ ਆਉਣ ਵਾਲਾਂ ਸੰਗਤਾਂ ਨੂੰ ਕਿਸੇ ਕਿਸਮ ਦੀ ਦਿਕਤ ਪੇਸ਼ ਨਾ ਆਵੇ।

ਸ. ਰੰਧਾਵਾ ਨੇ ਅੱਗੇ ਕਿਹਾ ਕਿ ਡੇਰਾ ਬਾਬਾ ਨਾਨਕ ਕਸਬੇ ਨੂੰ ਵਿਕਾਸ ਪੱਖੋ ਸੂਬੇ ਦਾ ਮੋਹਰੀ ਕਸਬਾ ਬਣਾਇਆ ਜਾਵੇਗਾ ਤੇ ਵਿਕਾਸ ਕੰਮਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ 550 ਸਾਲਾਂ ਗੁਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਨਵੰਬਰ ਤੋਂ 15 ਤਕ ਵਿਸ਼ੇਸ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸਮਾਗਮ ਦੀਆਂ ਤਿਆਰੀਆਂ ਪੂਰੇ ਜੋਰਾ ਤੇ ਚੱਲ ਰਹੀਆਂ ਹਨ।

ਇਸ ਮੌਕੇ ਸਰਵ ਸ੍ਰੀ ਰਮਨ ਕੋਛੜ ਸਹਾਇਕ ਕਮਿਸ਼ਨਰ (ਜ)-ਕਮ ਐਸ.ਡੀ.ਐਮ ਦੀਨਾਨਗਰ, ਗੁਰਸਿਮਰਨ ਸਿੰਘ ਢਿੱਲੋ ਐਸ ਡੀ ਐਮ ਡੇਰਾ ਬਾਬਾ ਨਾਨਕ, ਐਡਵੋਕੈਟ ਪ੍ਰਮੀਤ ਸਿੰਘ ਬੇਦੀ ਪ੍ਰਧਾਨ ਨਗਰ ਕੌਸਲ, ਸ੍ਰੀ ਅਨਿਲ ਕੁਮਾਰ ਮਹਿੰਤਾ ਕਾਰਜ ਸਾਧਕ ਅਫਸਰ, ਐਕਸੀਅਨ ਸ੍ਰੀ ਰਮੇਸ਼ ਭਾਟੀਆ, ਨਰਿੰਦਰ ਸਿੰਘ ਬਾਜਵਾ ਚੇਅਰਮੈਨ ਬਲਾਕ ਸੰਮਤੀ, ਕਾਂਗਰਸੀ ਆਗੂ ਮੁਨੀਸ਼ ਮਹਾਜਨ, ਦਵਿੰਦਰ ਪਾਲ ਪਾਲੀ ਬੇਦੀ, ਕੌਸਲਰ ਤਰਲੋਚਨ ਸਿੰਘ ਤੋਚੀ, ਐਸ ਡੀ ਓ ਰਵਿੰਦਰ ਕਲਸੀ, ਜੇ ਈ ਜਸਬੀਰ ਸਿੰਘ ਢਿਲੋ, ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION