36.1 C
Delhi
Friday, March 29, 2024
spot_img
spot_img

ਸੁਖਜਿੰਦਰ ਰੰਧਾਵਾ ਵੱਲੋਂ ਗਣਤੰਤਰ ਦਿਵਸ ਦੇ ਸੰਬੰਧ ਵਿਚ ਜਲੰਧਰ ਲਈ 100 ਕਰੋੜ ਦੇ ਤੋਹਫ਼ੇ ਦਾ ਐਲਾਨ

ਜਲੰਧਰ, 25 ਜਨਵਰੀ, 2020 –

ਗਣਤੰਤਰ ਦਿਵਸ ਮੌਕੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਵਿਧਾਨਸਭਾ ਹਲਕਾ ਜਲੰਧਰ ਕੇਂਦਰੀ, ਜਲੰਧਰ ਕੈਂਟ ,ਜਲੰਧਰ ਪੱਛਮੀ ਅਤੇ ਜਲੰਧਰ ਉੱਤਰੀ ਵਿਖੇ 100 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।

ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਹਰ ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਸ੍ਰ.ਰੰਧਾਵਾ ਜਿਨਾਂ ਦੇ ਨਾਲ ਵਿਧਾਇਕ ਸ੍ਰ.ਪਰਗਟ ਸਿੰਘ, ਸ੍ਰੀ ਰਜਿੰਦਰ ਬੇਰੀ, ਸ੍ਰੀ ਸੁਸੀਲ ਕੁਮਾਰ ਰਿੰਕੂ ਅਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਵੀ ਮੌਜੂਦ ਸਨ ਨੇ ਭਰੋਸਾ ਦੁਆਇਟਾ ਕਿ ਪੰਜਾਬ ਦੇ ਹਰ ਇਕ ਕੋਨੇ-ਕੋਨੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਸ੍ਰ.ਰੰਧਾਵਾ ਵਲੋਂ ਨਗਰ ਨਿਗਮ ਦੀਆਂ ਵੱਖ ਵੱਖ ਵਾਰਡਾਂ ਵਿੱਚ ਹੋਣ ਵਾਲੇ 33.09 ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਲਾਡੋਵਾਲੀ ਰੋਡ ਵਿਖੇ ਰੱਖਿਆ ਗਿਆ। ਇਸੇ ਤਰ੍ਹਾਂ ਅਰਬਨ ਅਸਟੇਟ ਫੇਜ-1 ਵਿਖੇ ਹਰਿਆਵਲ ਹੇਠ ਰਕਬੇ ਨੂੰ ਵਧਾਉਣ ਲਈ ਜਲੰਧਰ ਸਮਾਰਟ ਸਿਟੀ ਤਹਿਤ 12.74 ਕਰੋੜ ਅਤੇ 120 ਫੁੱਟੀ ਰੋਡ ’ਤੇ ਟਰੰਕ ਸਟਾਰਮ ਵਾਟਰ ਡਰੇਨੈਜ ਅਤੇ ਹੋਰ 20.37 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।

ਇਸ ਦੇ ਨਾਲ ਹੀ ਸ੍ਰ.ਰੰਧਾਵਾ ਵਲੋਂ ਡੀ.ਏ.ਵੀ.ਕਾਲਜ ਫਲਾਈਓਵਰ ਨੇੜੇ ਸਮਾਰੜ ਸੜਕ ਅਤੇ ਹੋਰ ਏਰੀਆ ਅਧਾਰਿਤ 36.16 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ 100 ਕਰੋੜ ਦੇ ਵਿਕਾਸ ਕਾਰਜਾਂ ਨਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਸ੍ਰ.ਰੰਧਾਵਾ ਨੇ ਕਿਹਾ ਕਿ ਸੂਬੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀ ਂਹੈ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਿਸਥਾਰਿਤ ਯੋਜਨਾ ਉਲੀਕੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਦੌਰਾਨ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਸ੍ਰੀ ਰੰਧਾਵਾ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਇਕ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਨੂੰ ਵਧਾਉਣ ਦਾ ਾ ਅਤੇ ਜੇਲ੍ਹਾਂ ਵਿੱਚ ਸਰੀਰਿਕ ਸਕੈਨਰ, ਜੈਮਰ ਅਤੇ ਹੋਰ ਅਤਿ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣਾ ਪਹਿਲਾਂ ਹੀ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਕੈਦੀਆਂ ਪਾਸੋਂ ਜਾਂ ਉਨਾਂ ਦੇ ਵਾਰਸਾਂ ਪਾਸੋਂ ਕੋਈ ਚੀਜ਼ ਜਬਤ ਹੁੰਦੀ ਹੈ ਤਾਂ ਉਸ ਨੂੰ ਰਿਕਾਰਡ ਵਿੱਚ ਲਿਆਕੇ ਐਫ.ਆਈ.ਆਰ.ਦਰਜ ਕੀਤੀ ਜਾਵੇਗੀ।

ਸ੍ਰ.ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਜਨਮ ਦਿਹਾੜਾ ਵੱਡੇ ਪੱਧਰ ’ਤੇ 18 ਅਪ੍ਰੈਲ 2021 ਨੂੰ ਮਨਾਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਸ ਸਬੰਧ ਵਿੱਚ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਆਰੰਭ 12 ਅਪ੍ਰੈਲ ਤੋਂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਧਰਮ ਅਤੇ ਸੱਚਾਈ ਦੀ ਰਾਖੀ ਲਈ ਕੀਤੇ ਗਏ ਮਹਾਨ ਬਲਿਦਾਨ ਨੂੰ ਸਾਰਿਆਂ ਵਲੋਂ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਵਿਸ਼ਵ ਦੇ ਕੋਨੇ ਕੋਨੇ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਸਾਲ ਭਰ ਕੀਤੇ ਜਾਣ ਵਾਲੇ ਸਮਾਗਮਾਂ ਲਈ ਵੱਖ-ਵੱਖ ਵਿਭਾਗਾਂ ਦੀਆਂ ਕਮੇਟੀਆਂ ਬਣਾਈਆਂ ਜਾ ਚੁੱਕੀਆਂ ਹਨ।

ਸ੍ਰ.ਰੰਧਾਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ.ਏ.ਏ. ਅਤੇ ਐਨ.ਆਰ.ਸੀ. ’ਤੇ ਲੋਕਾਂ ਵਿੱਚ ਵੰਡ ਪਾਉਣ ਦੀ ਨੀਤੀ ਉਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇਕੋ ਇਕ ਮੰਤਵ ਲੋਕਾਂ ਵਿੱਚ ਭਾਈਚਾਰਕ ਤੌਰ ’ਤੇ ਆਪਸੀ ਫੁੱਟ ਪਾਉਣਾ ਹੈ। ਇਸ ਮੌਕੇ ਸ੍ਰੀ ਰੰਧਾਵਾ ਵਲੋਂ ਘੱਟ ਗਿਣਤੀਆਂ ਵਰਗਾਂ ਨਾਲ ਸਬੰਧਿਤ ਇਨਾਂ ਭਖਦੇ ਮਸਲਿਆਂ ’ਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਚੁੱਪੀ ਧਾਰਨ ’ਤੇ ਵੀ ਸਵਾਲ ਉਠਾਏ ਗਏ।

ਸ੍ਰ. ਂਰੰਧਾਵਾ ਵਲੋਂ ਰਾਜ ਵਿੱਚ ਬਿਜਲੀ ਮਾਮਲੇ ’ਤੇ ਬਾਦਲਾਂ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਕਈ ਨਿੱਜੀ ਭਾਈਵਾਲਾਂ ਨਾਲ ਸਮਝੌਤਾ ਕੀਤਾ ਗਿਆ ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਝੱਲਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਬੇ.ਜੀ.ਪੀ.ਨੇਤਾਵਾਂ ਵਲੋਂ ਗੈਰ ਕਾਨੂੰਨੀ ਢੰਗ ਨਾਲ ਬਹੁਤ ਦੌਲਤ ਇਕੱਠੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸ੍ਰੋਮਣੀ ਅਕਾਲੀ ਦਲ ਅਤੇ ਬੀ.ਜੇ.ਪੀ.ਦੀ ਭਾਈਵਾਲੀ ਸਰਕਾਰ ਤੋਂ ਮੂੰਹ ਮੋੜ ਚੁੱਕੇ ਹਨ ਅਤੇ ਉਨਾਂ ਨੂੰ ਕਦੇ ਵੋਟ ਨਹੀਂ ਪਾਉਣਗੇ।

ਇਸ ਮੋਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਕਮਿਸ਼ਨਰ ਨਗਰ ਨਿਗਮ ਦੀਪਰਵਾ ਲਾਕੜਾ ਮੌਜੂਦ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਜਗਦੀਸ਼ ਰਾਜ ਰਾਜਾ, ਸੀਨੀਅਰ ਡਿਪਟੀ ਮੇਅਰ ਸ੍ਰੀਮੀ ਕੁਲਵਿੰਦਰ ਕੌਰ ਅਤੇ ਡਿਪਟੀ ਮੇਅਰ ਹਰਸਿਮਰਨ ਸਿੰਘ ਬੰਟੀ, ਕੌਸਲਰ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION