30.1 C
Delhi
Friday, April 26, 2024
spot_img
spot_img

ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਰਾਗੀ ਸਭਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਪ੍ਰਤੀ ਪ੍ਰਗਟਾਏ ਰੋਸ ਦੀ ਕੀਤੀ ਹਮਾਇਤ

ਯੈੱਸ ਪੰਜਾਬ
ਚੰਡੀਗੜ੍ਹ, 17 ਮਾਰਚ 2022:
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਪ੍ਰਤੀ ਵਰਤੇ ਗਏ ਬਦਤਮੀਜ਼ ਸ਼ਬਦ ਦੀ ਨਿੰਦਾ ਕਰਨ ਵਾਲੇ ਹਜ਼ੂਰੀ ਰਾਗੀ ਜਥਿਆਂ ਦੀ ਜਥੇਬੰਦੀ ਸ਼੍ਰੋਮਣੀ ਰਾਗੀ ਸਭਾ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਥ ਦੇ ਸਰਵ ਉੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ 100 ਸਾਲ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਬੜਾ ਸ਼ਾਨਾਮੱਤਾ ਇਤਿਹਾਸ ਹੈ।

ਸ: ਢੀਂਡਸਾ ਨੇ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਦੀ ਜਥੇਬੰਦੀ ਸ਼੍ਰੋਮਣੀ ਰਾਗੀ ਸਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਰਾਗੀ ਸਭਾ ਵੱਲੋਂ ਚੱਕਿਆ ਗਿਆ ਇਹ ਸਹੀ ਕਦਮ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION