ਯੈੱਸ ਪੰਜਾਬ
ਚੰਡੀਗੜ੍ਹ/ ਐੱਸ.ਏ.ਐੱਸ ਨਗਰ, 16 ਫਰਵਰੀ, 2022 :
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪ੍ਰਸਿੱਧ ਫਿਲਮ ਅਦਾਕਾਰ ਦੀਪ ਸਿੱਧੂ ਦੇ ਸੜਕ ਹਾਦਸੇ ਵਿੱਚ ਹੋਏ ਬੇਵਕਤ ਅਕਾਲ ਚਲਾਣੇ `ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤੀ।
ਸ: ਢੀਂਡਸਾ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਨੌਜਵਾਨ ਵਰਗ ਦੇ ਹਰਮਨ ਪਿਆਰੇ ਦੀਪ ਸਿੱਧੂ ਦਾ ਭਰੀ ਜਵਾਨੀ ਵਿੱਚ ਸਦੀਵੀ ਵਿਛੋੜਾ ਉਸ ਦੇ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਸ਼ੁਭ-ਚਿੰਤਕਾਂ ਲਈ ਅਕਿਹ ਅਤੇ ਅਸਿਹ ਦੁੱਖ ਹੈ।
ਸ: ਢੀਂਡਸਾ ਨੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ