ਯੈੱਸ ਪੰਜਾਬ
ਚੰਡੀਗੜ੍ਹ, 28 ਸਤੰਬਰ, 2021:
ਸ: ਸੁਖਬਿੰਦਰ ਸਿਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖ਼ੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲ ਲਿਆ ਗਿਆ ਹੈ।
ਉਨ੍ਹਾਂ ਨੂੰ ਜਲ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦਫ਼ਤਰ ਪਹੁੰਚਣ ’ਤੇ ਉਨ੍ਹਾਂ ਦੇ ਸਟਾਫ਼ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਮੁਬਾਰਕਬਾਦ ਦਿੱਤੀ ਗਈ।
ਸ: ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਉਹ ਸਿਰਤੋੜ ਯਤਨ ਜਾਰੀ ਰੱਖਣਗੇ ਅਤੇ ਪੰਜਾਬ ਵਾਸੀਆਂ ਨੂੰ ਸਾਫ਼ ਸੁਥਰਾ, ਪਾਰਦਰਸ਼ੀ ਅਤੇ ਲੋਕ ਪੱਖ਼ੀ ਪ੍ਰਸ਼ਾਸ਼ਨ ਦੇਣਾ ਉਨ੍ਹਾਂਦੀ ਮੁੱਖ ਤਰਜੀਹ ਹੋਵੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ