30.1 C
Delhi
Friday, April 26, 2024
spot_img
spot_img

ਸੁਖਬੀਰ ਤੇ ਹਰਸਿਮਰਤ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ, ਰਾਜ ਸਭਾ ‘ਚ ਵਾਪਰੇ ਘਟਨਾਕ੍ਰਮ ਕਾਰਨ ਪ੍ਰੋਗਰਾਮ ਬਦਲਿਆ

ਚੰਡੀਗੜ੍ਹ,20 ਸਤਬੰਰ, 2020:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿਘੰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ 21 ਸਤੰਬਰ ਨੂੰ ਅੰਮ੍ਰਿਤਸਰ ਦੌਰੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਹਨਾਂ ਨੇ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਾ ਸੀ।

ਇਹ ਦੌਰਾ ਅੱਜ ਰਾਜ ਸਭਾ ਵਿਚ ਵਾਪਰੇ ਘਟਨਾਕ੍ਰਮ ਕਾਰਨ ਮੁਲਤਵੀ ਕੀਤਾ ਗਿਆ ਹੈ। ਇਸ ਘਟਨਾਕ੍ਰਮ ਮਗਰੋਂ ਅਕਾਲੀ ਦਲ ਪ੍ਰਧਾਨ ਨੇ ਰਾਸ਼ਟਰਪਤੀ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਿੱਤ ਵਿਚ ਖੇਤੀਬਾੜੀ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਵਾਸਤੇ ਆਖਿਆ ਸੀ।

ਇਸ ਗੱਲ ਦੀ ਜਾਣਕਾਰੀ ਦਿੰਦਿੰਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ੍ਰੀਮਤੀ ਹਰਸਿਮਰਤ ਬਾਦਲ ਦੇ ਪ੍ਰੋਗਰਾਮ ਵਿਚ ਤਬਦੀਲੀ ਰਾਜ ਸਭਾ ਵਿਚ ਵਾਪਰੇ ਘਟਨਾਕ੍ਰਮ ਤੇ ਬਿੱਲਾਂ ਨੂੰ ਧਵਨੀ ਮਤ ਨਾਲ ਪਾਸ ਕਰਨ ਦੇ ਮੱਦੇਨਜ਼ਰ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਨਵੇਂ ਪ੍ਰੋਗਰਾਮ ਬਾਰੇ ਜਾਣਕਾਰੀ ਆਉਂਦੇ ਸਮੇਂ ਵਿਚ ਦਿੱਤੀ ਜਾਵੇਗੀ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ


Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION