30.1 C
Delhi
Wednesday, May 8, 2024
spot_img
spot_img

ਸੁਖਬੀਰ ਬਾਦਲ ਵੱਲੋਂ ਐਸ ਓ ਆਈ ਮੈਂਬਰਾਂ ਨੂੰ ਕੋਰੋਨਾ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਡੱਟਣ ਦਾ ਸੱਦਾ

ਯੈੱਸ ਪੰਜਾਬ
ਬਾਦਲ (ਸ੍ਰੀ ਮੁਕਤਸਰ ਸਾਹਿਬ), 28 ਅਪ੍ਰੈਲ, 2021 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਵਿਚ ਕੋਰੋਨਾ ਪੀੜਤ ਪਰਿਵਾਰਾਂ ਦੀ ਮਦਦ ਲਈ ਡੱਟ ਜਾਣ ਅਤੇ ਉਹਨਾਂ ਨੇ ਜਥੇਬੰਦੀ ਨੂੰ ਨੌਜਵਾਨਾਂ ਖਾਸ ਤੌਰ ’ਤੇ ਵਿਦਿਆਰਥੀਆਂ ਜੋ ਪਿਛਲੇ ਚਾਰ ਸਾਲ ਤੋਂ ਮੁਸ਼ਕਿਲਾਂ ਝੱਲ ਰਹੇ ਹਨ, ਉਹ ਮੁਸ਼ਕਿਲਾਂ ਹੱਲ ਕਰਨ ਵਾਸਤੇ ਕੰਮ ਕਰਨ ਲਈ ਵੀ ਆਖਿਆ।

ਇਥੇ ਐਸ ਓ ਆਈ ਦੇ ਨਵੇਂ ਬਣੇ ਪ੍ਰਧਾਨ ਅਰਸ਼ਦੀਪ ਸਿੰਘ ਭਾਗਸਰ ਰੋਬਿਨ ਬਰਾੜ ਨੁੰ ਸਨਮਾਨਤ ਕਰਨ ਮੌਕੇ ਇਕੱਰ ਵਿਦਿਆਰਥੀਆਂ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮੇਂ ਵਿ ਲੋਕ ਬਹੁਤ ਦੁਖਦਾਈ ਦੌਰ ਵਿਚੋਂ ਲੰਘ ਰਹੇ ਹਨ। ਕੋਰੋਨਾ ਨਾਲ ਪ੍ਰਭਾਵਤ ਪਰਿਵਾਰਾਂ ਨੁੰ ਫੌਰੀ ਮਦਦ ਦੀ ਜ਼ਰੂਰਤ ਹੈ ਤੇ ਨੌਜਵਾਨ ਵਰਗ ਇਹਨਾਂ ਦੀ ਮਦਦ ਵਾਸਤੇ ਅਹਿਮ ਰੋਲ ਅਦਾ ਕਰ ਸਕਦਾ ਹੈ। ਉਹਨਾਂ ਕਿਹਾ ਕਿ ਜਿਹੜੇ ਪਰਿਵਾਰ ਦੇ ਸਾਰੇ ਜੀਅ ਕੋਰੋਨਾ ਪਾਜ਼ੀਟਿਵ ਆ ਗਏ ਹਨ, ਉਹਨਾਂ ਨੁੰ ਲੰਗਰ ਪਹੁੰਚਾਉਣ ਤੋਂ ਇਲਾਵਾ ਲੋੜਵੰਦਾਂ ਲਈ ਪਲਾਜ਼ਮਾਂ ਵੀ ਦਾਨ ਕੀਤੇ ਜਾਣ ਦੀ ਜ਼ਰੂਰਤ ਹੈ।

ਉਹਨਾਂ ਕਿਹਾ ਕਿ ਵੱਧ ਤੋਂ ਵੱਧ ਯੋਗ ਨੌਜਵਾਨ ਪਲਾਜ਼ਮਾਂ ਦਾਨ ਕਰ ਕੇ ਇਹਨਾਂ ਪਰਿਵਾਰਾਂ ਦੀ ਮਦਦ ਕਰਨ।

ਸ੍ਰੀ ਬਾਦਲ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਅਕਾਲੀ ਦਲ ਅਤੇ ਇਸਦੀਆਂ ਮੂਹਰਲੀਆਂ ਜਥੇਬੰਦੀਆਂ ਜਿਵੇਂ ਕਿ ਯੂਥ ਅਕਾਲੀ ਦਲ ਤੇ ਐਸ ਓ ਆਈ ਨੌਜਵਾਨਾਂ ਨੁੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅਹਿਮ ਰੋਲ ਅਦਾ ਕਰਨ। ਉਹਨਾਂ ਕਿਹਾ ਕਿ ਕਾਂਗਰਸ ਨੇ ਤਖਤ ਸ੍ਰੀ ਦਮਦਮ ਸਾਹਿਬ ਵਿਖੇ ਗੁਰੂ ਸਾਹਿਬ ਦੇ ਨਾਂ ’ਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਨੌਜਵਾਨਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਥਿਆ ਲਈ। ਉਹਨਾਂ ਕਿਹਾ ਕਿ ਨੌਜਵਾਨਾਂ ਨੁੰ ਹਰ ਘਰ ਨੌਕਰੀ ਅਤੇ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ ਵਰਗੇ ਵਾਅਦੇ ਕੀਤੇ ਸਨ ਜੋ ਕਾਂਗਰਸ ਸੱਤਾ ਵਿਚ ਆਉਂਦਿਆਂ ਹੀ ਭੁੱਲ ਗਈ। ਉਹਨਾਂ ਕਿਹਾ ਕਿ ਅਜਿਹਾ ਖਾਕਾ ਤਿਆਰ ਕਰਨ ਦੀ ਜ਼ਰੂਰਤ ਹੈ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਇਹ ਮਸਲੇ ਤੁਰੰਤ ਹੱਲ ਕੀਤੇ ਜਾ ਸਕਣ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਦੇ ਦੌਰ ਦੌਰਾਨ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਤੋਂ ਇਲਾਵਾ ਤਰੱਕੀ ਤੇ ਖੁਸ਼ਹਾਲੀ ਵਾਸਤੇ ਵੱਡੀ ਪੱਧਰ ’ਤੇ ਮੌਕੇ ਮਿਲੇ। ਉਹਨਾਂ ਕਿਹਾÇ ਕ ਸੂਬੇ ਦਾ ਸਰਵ ਪੱਖੀ ਵਿਕਾਸ ਹੋਇਟਾ ਤੇ ਸਾਰੇ ਪ੍ਰਮੁੱਖ ਸ਼ਹਿਰ ਚਾਰ ਤੇ ਛੇ ਮਾਰਗੀ ਸੜਕਾਂ ਨਾਲ ਜੋੜੇ ਗਏ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਿਛਲੀ ਅਕਾਲੀ ਸਰਕਾਰ ਵੱਲੋਂ ਨੌਜਵਾਨਾਂ ਵਾਸਤੇ ਕੀਤੇ ਗਏ ਸਾਰੇ ਯਤਨ ਕਾਂਗਰਸ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੌਰਾਨ ਬਰਬਾਦ ਕ ਦਿੱਤੇ ਗਏ। ਉਹਨਾਂ ਕਿਹਾ ਕਿ ਹੁਣ ਸਿਰਫ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹੀ ਵਿਕਾਸ ਮੁੜ ਤੇਜ਼ ਰਫਤਾਰ ਹੋ ਸਕਦਾ ਹੈ ਤੇ ਲੋਕ 2022 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਦਾ ਸੂਬੇ ਵਿਚੋਂ ਮੁਕੰਮਲ ਸਫਾਇਆ ਕੀਤਾ ਜਾ ਸਕੇ।
ਇਸ ਮੌਕੇ ਸੰਬੋਧਨ ਕਰਦਿਆਂ ਅਰਸ਼ਦੀਪ ਸਿੰਘ ਭਾਗਸਰ ਰੋਬਿਨ ਬਰਾੜ ਨੇ ਨਿਯੁਕਤੀ ਲਈ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਤੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦੁਆਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਵਾਸਤੇ ਦਿਨ ਰਾਤ ਇਕ ਕਰ ਦੇਣਗੇ। ਉਹਨਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਦੀਆਂ ਹਦਾਇਤਾਂ ਮੁਤਾਬਕ ਉਹ ਸੂਬੇ ਦੇ ਹਰ ਕੋਨੇ ਦਾ ਦੌਰਾ ਕਰਨਗੇ ਤੇ ਨੌਜਵਾਨਾਂ ਨੁੰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਹੇਠ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦਾ ਸੱਦਾ ਦੇਣਗੇ ਤਾਂ ਜੋ ਪਿਛਲੀ ਅਕਾਲੀ ਸਰਕਾਰ ਵੇਲੇ ਵੇਖੇ ਵਿਕਾਸ ਦੇ ਦੌਰ ਨੁੰ ਮੁੜ ਲਿਆਂਦਾ ਜਾ ਸਕੇ।

ਉਹਨਾਂ ਕਿਹਾ ਕਿ ਨੌਜਵਾਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ ਕਿਉਂਕਿ ਇਸਨੇ ਸਿਰਫ ਨੌਜਵਾਨਾਂ ਨਾਲ ਹੀ ਬਲਕਿ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ ਅਤੇ ਕੀਤੇ ਝੂਠੇ ਵਾਅਦਿਆਂ ਵਿਚੋਂ ਚਾਰ ਸਾਲ ਵਿਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਹੁਣ ਐਸ ਓ ਆਈ ਸੂਬੇ ਵਿਚ ਵਿਦਿਆਰਥੀ ਵਰਗ ਦੀ ਆਵਾਜ਼ ਬਣੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਲੌਟ ਦੇੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਤੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION