31.1 C
Delhi
Sunday, May 5, 2024
spot_img
spot_img

ਸੁਖਬੀਰ ਸਿੰਘ ਬਾਦਲ ਦੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਫੋਕੀ ਲਿਫਾਫੇਬਾਜ਼ੀ: ਪਰਮਜੀਤ ਕੌਰ ਗੁਲਸ਼ਨ

ਯੈੱਸ ਪੰਜਾਬ
ਚੰਡੀਗੜ੍ਹ, 07 ਅਗਸਤ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਹਾਲ ਹੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਉਣ ਵਾਲੀ ਵਿਧਾਨ ਸਭਾ ਚੋਣਾਂ ਲਈ ਜ਼ਮੀਨ ਤਿਆਰ ਕਰਨ ਲਈ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਫੋਕੀ ਲਿਫ਼ਾਫੇਬਾਜੀ ਕਰਾਰ ਦਿੱਤਾ ਹੈ।

ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਆਖਿਆ ਕਿ ਪਿਛਲੇ ਕੁੱਝ ਸਾਲਾਂ ਦੌਰਾਨ ਪੰਜਾਬ ਦੀ ਆਰਥਕ ਹਾਲਤ ਬੇਹੱਦ ਖਰਾਬ ਹੋਈ ਹੈ ਅਤੇ ਹਰ ਸਾਲ ਪਾਵਰਕੌਮ ਨੂੰ ਦੂਜੇ ਰਾਜਾਂ ਤੋਂ ਮਹਿੰਗੇ ਭਾਅ `ਤੇ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਅਜਿਹੇ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਚੋਣਾਂ ਜਿੱਤਣ ਤੋਂ ਬਾਅਦ 400 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਅਸਲ ਵਿੱਚ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰਨਾ ਹੈ।

ਬੀਬੀ ਗੁਲਸ਼ਨ ਨੇ ਸੁਖਬੀਰ ਸਿੰਘ ਬਾਦਲ ਨੂੰ ਪੱਛਿਆਂ ਕਿ ਉਨ੍ਹਾਂ ਕੋਲੇ ਅਜਿਹੀ ਕਿਹੜੀ ਜਾਦੂ ਦੀ ਛੜੀ ਹੈ ਜਿਸ ਨਾਲ ਉਹ ਪਾਵਰਕੌਮ `ਤੇ ਲਗਾਤਾਰ ਵਧ ਰਹੇ ਆਰਥਕ ਬੋਝ ਨੂੰ ਘਟਾ ਕੇ ਲੋਕਾਂ ਨੂੰ ਰਾਹਤ ਦੇਣ ਦੇ ਲਾਰੇ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ 400 ਯੂਨਿਟ ਬਿਜਲੀ ਮੁਫ਼ਤ ਵੀ ਕਰ ਦਿੱਤੀ ਜਾਂਦੀ ਹੈ ਤਾਂ ਇਸਦਾ ਬੋਝ ਵੀ ਕਿਸੇ ਦੂਜੇ ਢੰਗ ਨਾਲ ਸੂਬੇ ਦੇ ਲੋਕਾਂ `ਤੇ ਹੀ ਪਵੇਗਾ।

ਬੀਬੀ ਗੁਲਸ਼ਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼ਾਇਦ ਇਹ ਨਹੀ ਪਤਾ ਹੈ ਕਿ ਇਸ ਸਮੇਂ ਸੂਬੇ ਸਿਰ ਕਰਜ਼ੇ ਤੋਂ ਇਲਾਵਾ ਵਿੱਤੀ ਘਾਟਾ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ਤੱਕ ਪਹੁੰਚ ਗਿਆ ਹੈ ਅਤੇ ਕਰਜ਼ੇ ਵੱਧਣ ਦੀ ਜੇਕਰ ਇਹੋ ਰਫ਼ਤਾਰ ਰਹੀ ਤਾਂ ਆਉਂਦੇ ਕੁੱਝ ਸਮੇਂ ਦੌਰਾਨ ਪੰਜਾਬ `ਚ ਪ੍ਰਤੀ ਇੱਕ ਵਿਅਕਤੀ `ਤੇ ਇੱਕ ਲੱਖ ਰੁਪਏ ਔਸਤਨ ਕਰਜ਼ਾ ਚੜ੍ਹ ਜਾਵੇਗਾ।

ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਲੋਕ ਲੁਭਾਉ ਵਾਅਦੇ ਕਰਕੇ ਸੂਬੇ ਦੀ ਜਨਤਾ ਨੂੰ ਗੁੰਮਰਾਹ ਕਰਨ ਦੇ ਬਜਾਏ ਸੂਬੇ ਦੇ ਵਿਗੜ ਰਹੇ ਅਰਥਚਾਰੇ ਨੂੰ ਸੁਧਾਰਣ ਦੀ ਦਿਸ਼ਾ ਵਿੱਚ ਆਪਣੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ ਪਰ ਅਫ਼ਸੋਸ ਸੁਖਬੀਰ ਸਿੰਘ ਬਾਦਲ ਕੋਲੇ ਅਜਿਹਾ ਕੋਈ ਪ੍ਰੋਗਰਾਮ ਹੀ ਨਹੀ ਜਿਸ ਨਾਲ ਪੰਜਾਬ ਨੂੰ ਆਰਥਕ ਸੰਕਟ ਤੋਂ ਬਾਹਰ ਕੱਢਿਆ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION