28.1 C
Delhi
Thursday, April 25, 2024
spot_img
spot_img

ਸੁਖਮ ਯੋਜਨਾਬੰਦੀ ਕਰਕੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਸਕੂਲ ਮੁਖੀ: ਕ੍ਰਿਸ਼ਨ ਕੁਮਾਰ

ਯੈੱਸ ਪੰਜਾਬ
ਐੱਸ.ਏ.ਐੱਸ.ਨਗਰ, 16 ਜਨਵਰੀ, 2021 –
ਮਿਸ਼ਨ ਸ਼ਤ-ਪ੍ਰਤੀਸ਼ਤ 2021 ਵਿੱਚ ਸਾਰੇ ਵਿਦਿਆਰਥੀ ਪਾਸ ਹੋਣ, 90 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੇ ਅਤੇ ਵੇਟੇਡ ਐਵਰੇਜ਼ ਵਿੱਚ ਵਧੀਆ ਸੁਧਾਰ ਹੋਵੇ ਦੇ ਮੰਤਵ ਨਾਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਨੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਪ੍ਰਿੰਸੀਪਲ ਮੈਂਟਰਾਂ, ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ, ਬਲਾਕ ਮੈਂਟਰਾਂ, ਬਲਾਕ ਨੋਡਲ ਅਫ਼ਸਰਾਂ, ਸਿੱਖਿਆ ਸੁਧਾਰ ਟੀਮ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੀਟਿੰਗ ਦਾ ਆਯੋਜਨ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਸਕੂਲ ਵਿਖੇ ਕੀਤਾ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ ਸਲਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐੱਸ.ਏ.ਐੱਸ. ਨਗਰ ਹਿੰਮਤ ਸਿੰਘ ਹੁੰਦਲ ਵੀ ਮੌਜੂਦ ਸਨ।

ਇਸ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਨੇ ਸਮੂਹ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ ਨੂੰ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਮੁਹਿੰਮ ਤਹਿਤ ਹਰ ਬੱਚੇ ਦੀ ਕਾਰਗੁਜ਼ਾਰੀ ਦਾ ਮਾਈਕਰੋ ਵਿਸ਼ਲੇਸ਼ਣ ਕਰਕੇ ਆਪਣੀ ਯੋਜਨਾਬੰਦੀ ਕਰਕੇ ਆਪਣੀ ਪੂਰੀ ਵਾਹ ਲਾਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਸਾਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਸ਼ਾਨਦਾਰ ਬਣਾਇਆ ਜਾ ਸਕੇ।

ਇਸ ਮੀਟਿੰਗ ਵਿੱਚ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਰਾਹੀਂ ਦਸੰਬਰ ਟੈਸਟਾਂ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਵਿਸ਼ਲੇਸ਼ਣ ਕਰਦਿਆਂ ਮਹੱਤਵਪੂਰਨ ਨੁਕਤਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਪ੍ਰਿੰਸੀਪਲ ਸੁਖਵਿੰਦਰ ਕੌਰ ਧਾਲੀਵਾਲ ਨੇ ਸਮੂਹ ਟੀਮਾਂ ਨੂੰ ਜੀ ਆਇਆਂ ਕਿਹਾ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਨੋਡਲ ਅਫ਼ਸਰ ਸੁਰਿੰਦਰ ਪਾਲ ਕੌਰ ਹੀਰਾ, ਡਾ. ਹਰਪਾਲ ਸਿੰਘ ਬਾਜਕ ਸਟੇਟ ਕੋਆਰਡੀਨੇਟਰ ਪੰਜਾਬੀ ਅਤੇ ਹਿੰਦੀ, ਕੁਲਦੀਪ ਸਿੰਘ ਡੀ.ਐੱਸ.ਐੱਮ., ਸੰਜੀਵ ਭਾਰਦਵਾਜ ਜ਼ਿਲ੍ਹਾ ਮੈਂਟਰ ਕੋਆਰਡੀਨੇਟਰ, ਬਲਦੇਵ ਸਿੰਘ ਸੰਧੂ ਹਿਊਮੈਨਟੀਜ਼ ਸਟੇਟ ਰਿਸੋਰਸ ਪਰਸਨ, ਡਾ. ਭੁਪਿੰਦਰ ਸਿੰਘ ਹਿਸਟਰੀ ਸਟੇਟ ਰਿਸੋਰਸ ਪਰਸਨ, ਰਵਿੰਦਰ ਸੇਖੋਂ ਜ਼ਿਲ੍ਹਾ ਮੈਂਟਰ ਸਾਇੰਸ, ਸੁਰਜੀਤ ਕੁਮਾਰ ਜ਼ਿਲ੍ਹਾ ਮੈਂਟਰ ਅੰਗਰੇਜ਼ੀ, ਹਰਨੇਕ ਸਿੰਘ ਜ਼ਿਲ੍ਹਾ ਮੈਂਟਰ ਪੰਜਾਬੀ, ਕਮਲ ਜੋਸ਼ੀ ਜ਼ਿਲ੍ਹਾ ਮੈਂਟਰ ਹਿੰਦੀ ਅਤੇ ਵੱਖ-ਵੱਖ ਬਲਾਕਾਂ ਤੋਂ ਬਲਾਕ ਮੈਂਟਰ ਅਤੇ ਬਲਾਕ ਨੋਡਲ ਅਫ਼ਸਰ ਵੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION