40.1 C
Delhi
Saturday, May 4, 2024
spot_img
spot_img

ਸੁਨੀਲ ਜਾਖੜ ਵੱਲੋਂ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ, 19 ਜੂਨ, 2021 –
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪਦਮਸ੍ਰੀ ਮਿਲਖਾ ਸਿੰਘ, ਜਿੰਨਾਂ ਨੂੰ ਉਡਣਾ ਸਿੱਖ ਕਰਕੇ ਦੁਨੀਆਂ ਭਰ ਵਿਚ ਜਾਣਿਆ ਜਾਂਦਾ ਸੀ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਸ਼ੋਕ ਸੁਨੇਹੇ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਲਈ ਇਹ ਮਹਾਨ ਅਥਲੀਟ ਇਕ ਪ੍ਰੇਰਣਾ ਸ਼ੋ੍ਰਤ ਸੀ ਜਿਸਨੇ ਦੇਸ਼ ਦੇ ਲੱਖਾਂ ਖਿਡਾਰੀਆਂ ਵਿਚ ਖੇਡਾਂ ਪ੍ਰਤੀ ਚਿਣਗ ਲਗਾਈ।

ਉਨਾਂ ਨੇਕਿਹਾ ਕਿ ਮਿਲਖਾ ਸਿੰਘ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਦੇਸ਼ ਨੇ ਆਪਣਾ ਮਹਾਨ ਸਪੂਤ ਗੁਆ ਲਿਆ ਹੈ।

ਉਨਾਂ ਨੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸੰਸਕਾਂ ਨਾਲ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਦੀ ਅਰਦਾਸ ਕੀਤੀ। ਜਿਕਰਯੋਗ ਹੈ। ਕਿ ਮਿਲਖਾ ਸਿੰਘ ਜੋ 91 ਵਰਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION