26.1 C
Delhi
Saturday, April 20, 2024
spot_img
spot_img

ਸੁਨੀਲ ਜਾਖੜ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਗੁਰਪ੍ਰੀਤ ਸਿੰਘ ਕਾਗੜ ਵੱਲੋਂ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅਬੋਹਰ (ਫਾਜਿ਼ਲਕਾ), 9 ਸਤੰਬਰ, 2020 –
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਪੰਜਾਬ ਦੇ ਜਲ ਸ੍ਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਅਤੇ ਮਾਲ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਮੀਹ ਨਾਲ ਪ੍ਰਭਾਵਿਤ ਦਰਜਨ ਤੋਂ ਵੱਧ ਪਿੰਡ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾ ਸੁਣ ਕੇ ਜਲ ਨਿਕਾਸੀ ਦੀ ਪ੍ਰਭਾਵੀ ਕਾਰਜ ਯੋਜਨਾ ਲਾਗੂ ਕਰਨ ਦੇ ਹੁਕਮ ਸਬੰਧਤ ਵਿਭਾਗਾਂ ਨੂੰ ਦਿੱਤੇ।ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਆਵਲਾ ਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਵੀ ਹਾਜ਼ਰ ਸਨ।

ਇਸ ਮੌਕੇ ਸ੍ਰੀ ਸੁਨੀਲ ਜਾਖੜ ਲੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਢੁਕਵੀ ਯੋਜਨਾਬੰਦੀ ਕਰੇਗੀ ਪਰ ਫਿਲਹਾਲ ਫੌਰੀ ਤਰਜੀਹ ਜਲ ਨਿਕਾਸੀ ਦੀ ਹੈ ਤਾਂ ਜੋ ਕਿਸਾਨ ਆਪਣੀਆਂ ਫਸਲਾਂ ਦੀ ਬਿਜਾਈ ਕਰ ਸਕਣ।

ਜ਼ਲ ਸ੍ਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਇਸ ਮੌਕੇ ਆਖਿਆ ਕਿ ਸੇਮ ਨਾਲਿਆਂ ਸਬੰਧੀ ਵਿਆਪਕ ਪਲਾਨਿੰਗ ਦੀ ਲੋੜ ਹੈ ਅਤੇ ਸਰਕਾਰ ਵੱਲੋਂ ਵਿਭਾਗ ਨੂੰ ਇਸ ਸਬੰਧੀ ਲੰਬੇ ਸਮੇਂ ਲਈ ਹੰਢਣਸਾਰ ਪ੍ਰੋਜੈਕਟ ਤਿਆਰ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਫੌਰੀ ਤੌਰ ਤੇ ਪਾਣੀ ਨਿਕਾਸੀ ਲਈ ਲਿਫਟ ਪੰਪਾਂ ਅਤੇੇ ਟਰਾਂਸਫਾਰਮਰਾਂ ਦਾ ਹੋਰ ਪ੍ਰਬੰਧ, ਕਰਨ ਦੇ ਹੁਕਮ ਵਿਭਾਗ ਨੂੰ ਦਿੱਤੇ ਗਏ ਹਨ।

ਉਨ੍ਹਾਂ ਨੇ ਆਖਿਆ ਕਿ ਵਿਭਾਗ ਦੀ ਪ੍ਰਾਥਮਿਕਤਾ ਹੈ ਕਿ ਤੁਰੰਤ ਖੇਤਾਂ ਅਤੇ ਅਬਾਦੀ ਖੇਤਰਾਂ ਵਿੱਚੋ ਪਾਣੀ ਕੱਢਿਆ ਜਾਵੇ ਅਤੇ ਫਿਰ ਵਿਆਪਕ ਯੋਜਨਾ ਬੰਦੀ ਨਾਲ ਇਸ ਸਮੱਸਿਆ ਦਾ ਸਥਾਈ ਹਲ ਕੀਤਾ ਜਾਵੇ।ਇਸ ਮੌਕੇ ਜ਼ਲ ਸ੍ਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਸਾਰੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਨਿਗਰਾਨੀ ਲਈ ਪਿੰਡ ਵਾਰ ਨੋਡਲ ਅਫਸਰ ਲਗਾਏ ਜਾਣ।

ਮਾਲ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ ਗਿਰਦਾਵਰੀ ਦੇ ਹੁਕਮ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਵਿਭਾਗ ਨੂੰ ਸਪਸ਼ਟ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਯੋਗ ਪੀੜ੍ਹਤ ਮੁਆਵਜੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਬਾਰਿਸ ਨਾਲ ਜਿੰਨਾ ਦੇ ਮਕਾਨਾਂ ਨੂੰ ਨੁਕਸਾਨ ਹੋਇਆ ਹੈ, ਉਸਦਾ ਵੀ ਸਰਵੇ ਕਰਵਾ ਕੇ ਸਰਕਾਰ ਦੀ ਨੀਤੀ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਪਸ਼ੂਆਂ ਲਈ ਚਾਰੇ ਦੀ ਵਿਵਸਥਾ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਗਿਆ ਹੈ।ਮਾਲ ਮੰਤਰੀ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਮਗਨਰੇਗਾ ਤਹਿਤ ਜਾਬ ਕਾਰਡ ਧਾਰਕਾ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ ਤਾਂ ਜੋ ਮਜ਼ਦੂਰਾ ਨੂੰ ਆਮਦਨ ਹੋ ਸਕੇ ਅਤੇ ਫੌਰੀ ਤੌਰ ਤੇ ਉਨ੍ਹਾ ਦੀ ਮਦਦ ਹੋ ਸਕੇ।

ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਜਲ ਭਰਾਵ ਦੀ ਇਸ ਸਮੱਸਿਆ ਦਾ ਅਸਲ ਕਾਰਨ ਪਿਛਲੀ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਨੁਕਸਦਾਰ ਸੇਮ ਨਾਲੇ ਬਣਾਏ ਗਏ ਜਿਸ ਨਾਲ ਸੇਮ ਦੀ ਸਮੱਸਿਆ ਦਾ ਹਲ ਹੋਣ ਦੀ ਬਜਾਏ ਇਸ ਸਮੱਸਿਆ ਦਾ ਹੋਰ ਵਿਸਥਾਰ ਹੋ ਗਿਆ।

ਸ੍ਰੀ ਜਾਖੜ ਨੇ ਦੱਸਿਆ ਕਿ 2014 ਵਿਚ ਉਹ ਤਤਕਾਲੀ ਮੁਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਸਮੇਤ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾ ਨੇ 2246 ਕਰੋੜ ਰੁਪਏ ਸੇਮ ਨਾਲਿਆ ਦੀਆਂ ਤਰੁੱਟੀਆਂ ਦੂਰ ਕਰਨ ਲਈ ਦਿੱਤੇ ਸਨ ਪਰ ਉਸ ਤੋਂ ਬਾਅਦ ਇਹ ਰਕਮ ਕਿਥੇ ਗਈ ਇਸਦਾ ਕੋਈ ਵੇਰਵਾ ਅਕਾਲੀ ਸਰਕਾਰ ਨੇ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਉਕਤ ਰਕਮ ਦਾ ਸਹੀ ਇਸਤੇਮਾਲ ਕੀਤਾ ਜਾਂਦਾ ਤਾਂ ਅੱਜ ਇਹ ਹਾਲ ਨਹੀਂ ਸੀ ਹੋਣਾ।

ਇਸ ਮੌਕੇ ਦੌਨੇ ਕੈਬਨਿਟ ਮੰਤਰੀਆ ਅਤੇ ਸੂਬਾ ਕਾਂਗਰਸ ਪ੍ਰਧਾਨ ਵੱਲੋਂ ਅਬੋਹਰ ਬਾਈਪਾਸ, ਦੁਤਾਰਾ ਵਾਲੀ, ਮਲੁਕਪੁਰਾ, ਭੰਗਾਲਾ, ਧਰਾਂਗਵਾਲਾ, ਮੁਰਾਦਵਾਲਾ, ਘੁੜਿਆਣਾ, ਬੁਰਜ ਹਨੂੰਮਾਨਗੜ੍ਹ,ਕੁਹਾੜਿਆਵਾਲੀ,ਮਮੂਖੇੜਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਵੱਲੋਂ ਦੱਸੇ ਅਨੁਸਾਰ ਅਧਿਕਾਰੀਆ ਨੂੰ ਤੁਰੰਤ ਪਾਣੀ ਦੀ ਨਿਕਾਸੀ ਕਰਵਾਉਣ ਲਈ ਕਿਹਾ ਗਿਆ।

ਇਸ ਦੌਰਾਨ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਸਕੱਤਰ ਸਰਬਜੀਤ ਸਿੰਘ, ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ ਸ. ਹਰਜੀਤ ਸਿੰਘ, ਸ੍ਰੀ ਸੰਦੀਪ ਜਾਖੜ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ, ਚੀਫ ਇੰਜੀਨੀਅਰ ਸੰਜੀਵ ਗੁਪਤਾ, ਏਡੀਸੀ ਵਿਕਾਸ ਸ੍ਰੀ ਨਵਲ ਕੁਮਾਰ ਆਦਿ ਵੀ ਹਾਜ਼ਰ ਸਨ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION