28.1 C
Delhi
Thursday, May 9, 2024
spot_img
spot_img

ਸੁਨੀਲ ਜਾਖ਼ੜ ਭਾਜਪਾ ਵਿੱਚ ਸ਼ਾਮਿਲ, ਜੇ.ਪੀ. ਨੱਢਾ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ

ਯੈੱਸ ਪੰਜਾਬ
ਨਵੀਂ ਦਿੱਲੀ, 19 ਮਈ, 2022:
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ੍ਰੀ ਸੁਨੀਲ ਜਾਖ਼ੜ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ, ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਨੇ ਦਿੱਲੀ ਸਥਿਤ ਭਾਜਪਾ ਹੈਡਕੁਆਰਟਰ ਵਿਖ਼ੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ.ਪੀ. ਨੱਢਾ ਦੀ ਹਾਜ਼ਰੀ ਵਿੱਚ ਇਹ ਐਲਾਨ ਕੀਤਾ। ਸ੍ਰੀ ਨੱਢਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ।

ਕਾਂਗਰਸ ਵਿੱਚ ਹੁੰਦਿਆਂ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਚੁੱਕੇ ਸ੍ਰੀ ਜਾਖ਼ੜ ਨੇ ਅਜੇ ਬੀਤੇ ਕਲ੍ਹ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਅੱਜ ਉਹ ਸ੍ਰੀ ਨੱਢਾ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਨ ਉਪਰੰਤ ਸ੍ਰੀ ਸੁਨੀਲ ਜਾਖ਼ੜ ਦਾ ਨਾਂਅ ਚੱਲਿਆ ਸੀ ਪਰ ਕਾਂਗਰਸ ਪਾਰਟੀ ਨੇ ਦਲਿਤ ਪੱਤਾ ਖ਼ੇਡਦਿਆਂ ਸ: ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। ਇਸ ਗੱਲ ਤੋਂ ਨਾਰਾਜ਼ ਚੱਲੇ ਆ ਰਹੇ ਸ੍ਰੀ ਜਾਖ਼ੜ ਨੂੰ ਕਥਿਤ ਤੌਰ ’ਤੇ ਇਕ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਕਾਂਗਰਸ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਜਿਸ ਦਾ ਸ੍ਰੀ ਜਾਖ਼ੜ ਨੇ ਜਵਾਬ ਨਹੀਂ ਦਿੱਤਾ ਸੀ ਅਤੇ ਕਾਂਗਰਸ ਦੀ ਕੌਮੀ ਅਨੁਸ਼ਾਸ਼ਨੀ ਕਮੇਟੀ ਨੇ ਉਨ੍ਹਾਂ ਨੂੰ ਦੋ ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਲੰਘੇ ਸਨਿਚਰਵਾਰ ਨੂੰ ਸ੍ਰੀ ਜਾਖ਼ੜ ਨੇ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ ਸੀ।

ਸ੍ਰੀ ਜਾਖ਼ੜ ਪੰਜਾਬ ਦਾ ਜਾਣਿਆ ਪਛਾਣਿਆ ਹਿੰਦੂ ਚਿਹਰਾ ਸਨ ਅਤੇ ਕਾਂਗਰਸ ਨਾਲ ਨਾਰਾਜ਼ਗੀ ਪਾਲਣ ਤੋਂ ਪਹਿਲਾਂ ਪੰਜਾਬ ਵਿੱਚੋਂ ਮੋਦੀ ਸਰਕਾਰ ਅਤੇ ਭਾਜਪਾ ਦੇ ਕੱਟੜ ਅਲੋਚਕਾਂ ਵਿੱਚੋਂ ਇਕ ਮੰਨੇ ਜਾਂਦੇ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION