32.1 C
Delhi
Friday, April 26, 2024
spot_img
spot_img

ਸੁਬਰਾਮਨੀਅਮ ਸਵਾਮੀ ਕਰਤਾਰਪੁਰ ਲਾਂਘੇ ਦੇ ਨਿਰਮਾਣ ‘ਚ ਅੜਿਕਾ ਪਾਉਣ ਤੋਂ ਗੁਰੇਜ ਕਰੇ: ਦਮਦਮੀ ਟਕਸਾਲ

ਅੰਮ੍ਰਿਤਸਰ/ਮਹਿਤਾ, 24 ਅਗਸਤ, 2019:

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਜਪਾ ਨੇਤਾ ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਰੋਕ ਦੇਣ ਦੀ ਵਕਾਲਤ ਨੂੰ ਗੈਰ ਸੰਜੀਦਾ, ਗੈਰ ਜਿੰਮੇਵਾਰਾਨਾ ਅਤੇ ਸਿੱਖਾਂ ਦੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿਤਾ ਹੈ।

ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਅਨ ‘ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸਮੁਚੀ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਖੁਲੇ ਦਰਸ਼ਨ ਦੀਦਾਰ ਲਈ ਲਾਂਘਾ ਖੋਲਣ ਦੀ ਤੀਬਰਤਾ ਨਾਲ ਉਡੀਕ ਰਹੀ ਹੈ ਤਾਂ ਅਜਿਹੇ ‘ਚ ਭਾਜਪਾ ਨੇਤਾ ਸਵਾਮੀ ਵਲੋਂ ਲਾਂਘੇ ਦੇ ਨਿਰਮਾਣ ਨੂੰ ਰੋਕਣ ਸੰਬੰਧੀ ਬਿਆਨਬਾਜ਼ੀ ਅਤੇ ਗੁਆਂਢੀ ਮੁਲਕ ਪ੍ਰਤੀ ਨਫਰਤ ਦੀ ਭਾਸ਼ਾ ਬੋਲੋੜਾ ਅਤੇ ਸਮਝ ਤੋਂ ਬਾਹਰ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਹਦੀ ਸੂਬਾ ਹੈ ਅਤੇ ਆਪਣੇ ਗੁਆਂਢੀ ਮੁਲਕ ਨਾਲ ਸੁਖਾਵੇ ਮਾਹੌਲ ਦੀ ਹਮੇਸ਼ਾਂ ਆਸਵੰਦ ਰਿਹਾ ਹੈ। ਉਹਨਾਂ ਕਿਹਾ ਕਿ ਲਾਂਘੇ ਨਾਲ ਕਿਸੇ ਕਿਸਮ ਦੀ ਸੁਰਖਿਆ ਸੰਬੰਧੀ ਪ੍ਰੇਸ਼ਾਨੀ ਪੈਦਾ ਹੋਣ ਦਾ ਖਦਸ਼ਾ ਹੈ ਤਾਂ ਉਸ ਨੂੰ ਦੂਰ ਕਰਨ ਪ੍ਰਤੀ ਦੇਸ਼ ਦੀਆਂ ਸੁਰਖਿਆ ਏਜੰਸੀਆਂ ਹਰ ਤਰਾਂ ਕਾਬਲ ਹਨ। ਉਹਨਾਂ ਕਿਹਾ ਕਿ ਸਵਾਮੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਲਾਂਘੇ ਪ੍ਰਤੀ ਦੋਹਾਂ ਦੇਸ਼ਾਂ ਦੇ ਫੈਸਲੇ ਨਾਲ ਸਿੱਖ ਕੌਮ ਦੀ ਕਾਫੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ।

ਉਹਨਾਂ ਦੋਹਾਂ ਦੇਸ਼ਾਂ ਨੂੰ ਲਾਂਘੇ ਦਾ ਨਿਰਮਾਣ ਜਲਦ ਮੁਕੰਮਲ ਕਰਨ ਦੀ ਅਪੀਲ ਕੀਤੀ ਤਾਂ ਕਿ ਸਿੱਖ ਭਾਈਚਾਰਾ ਅਤੇ ਨਾਨਕ ਨਾਮ ਲੇਵੇ ਸੰਗਤਾਂ ਬਿਨਾ ਵੀਜਾ ਗੁ: ਕਰਤਾਰ ਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ। ਉਹਨਾਂ ਭਾਜਪਾ ਨੇਤਾ ਨੂੰ ਸਿੱਖ ਭਾਵਨਾਵਾਂ ਨਾਲ ਸੰਬੰਧਿਤ ਸੰਵੇਦਣਸ਼ੀਲ ਮੁਦਿਆਂ ਪ੍ਰਤੀ ਗੈਰ ਸੰਜੀਦਗੀ ਵਾਲੇ ਬਿਆਨ ਦੇਣ ਤੋਂ ਗੁਰੇਜ਼ ਕਰਨ ਅਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਨਾਲ ਸੰਬੰਧਿਤ ਸਰਕਾਰੀ ਫਾਇਲਾਂ ਜਨਤਕ ਕਰਾਉਣ ਲਈ ਕੇਂਦਰ ਸਰਕਾਰ ‘ਤੇ ਵੱਧ ਤੋਂ ਵੱਧ ਦਬਾਅ ਪਾਉਣ ਕਿਹਾ।

ਦਮਦਮੀ ਟਕਸਾਲ ਦੇ ਹੈਡ ਕੁਆਟਰ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਮੌਕੇ ਅੰਤਰਾਸ਼ਟਰੀ ਸੈਮੀਨਾਲ 4 ਨੂੰ : ਬਾਬਾ ਹਰਨਾਮ ਸਿੰਘ ਖਾਲਸਾ

ਇਕ ਵਖਰੇ ਬਿਆਨ ਰਾਹੀਂ ਪ੍ਰਾਪਤ ਜਾਣਕਾਰੀ ‘ਚ ਦਮਦਮੀ ਟਕਸਾਲ ਵਲੋਂ 23-24-25 ਅਕਤੂਬਰ 2019 ਨੂੰ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ‘ਚ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸਤਾਬਦੀ ( 50 ਸਾਲ ਪੂਰੇ ਹੋਣ ‘ਤੇ) ਬਹੁਤ ਵੱਡੀ ਪੱਧਰ ‘ਤੇ ਮਨਾਈ ਜਾ ਰਹੀ ਹੈ।

ਇਸ ਮੌਕੇ ਦਮਦਮੀ ਟਕਸਾਲ ਦੇ ਇਤਿਹਾਸਕ ਯੋਗਦਾਨ ਤੇ ਪ੍ਰਾਪਤੀਆਂ ਨਾਲ ਸੰਬੰਧਿਤ ਅੰਤਰਰਾਸ਼ਟਰੀ ਸੈਮੀਨਰ ਸ਼੍ਰੀ ਅੰਮ੍ਰਿਤਸਰ ਸਾਹਿਬ, ਦਿੱਲੀ, ਪਟਿਆਲੇ, ਮੁੰਬਈ ਅਤੇ ਮੋਗੇ ਵਿਖੇ ਕਰਵਾਏੇ ਜਾ ਰਹੇ ਹਨ । ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁਕੀਆਂ ਹਨ।

ਪਹਿਲਾ ਸੈਮੀਨਰ ਖਾਲਸਾ ਕਾਲਜ ( ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਮਿਤੀ 4 ਸਤੰਬਰ 2019 ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਦੇ ਮੁਖ ਮਹਿਮਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਹੋਣਗੇ। ਪ੍ਰਧਾਨਗੀ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਹੱਥ ਰਹੇਗੀ।

ਡਾ: ਮਹਿਲ ਸਿੰਘ ਪਿੰਸੀਪਲ ਖਾਲਸਾ ਕਾਲਜ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ਡਾ: ਹਰਿਭਜਨ ਸਿੰਘ, ਪ੍ਰੋ: ਸੁਖਦਿਆਲ ਸਿੰਘ, ਡਾ: ਇੰਦਰਜੀਤ ਸਿੰਘ ਗੋਗੋਆਣੀਂ ਅਤੇ ਡਾ: ਜਸਵੰਤ ਸਿੰਘ ਬੁਗਰਾਂ ਵਲੋਂ ਟਕਸਾਲ ਸੰਕਲਪ ਅਤੇ ਦਮਦਮੀ ਟਕਸਾਲ, ਦਮਦਮੀ ਟਕਸਾਲ ਸਥਾਪਨਾ ਅਤੇ ਵਿਕਾਸ ਦਾ ਇਤਿਹਾਸ, ਦਮਦਮੀ ਟਕਸਾਲ ਦਾ ਸਿੱਖ ਸਮਾਜ ‘ਤੇ ਪ੍ਰਭਾਵ, ਬਾਬਾ ਦੀਪ ਸਿੰਘ ਜੀ ਸ਼ਹੀਦ : ਜੀਵਨ ਤੇ ਯੋਗਦਾਨ ਵਿਸ਼ਿਆਂ ‘ਤੇ ਖੋਜ ਭਰਪੂਰ ਪਰਚੇ ਪੜੇ ਜਾਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION