ਯੈੱਸ ਪੰਜਾਬ
ਚੰਡੀਗੜ੍ਹ, 8 ਸਤੰਬਰ, 2020:
ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ, ਲਾਪਤਾ ਹੋਣਅਤੇ ਕਤਲ ਮਾਮਲੇ ਵਿੱਚ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ।
ਜਸਟਿਸ ਫ਼ਤਹਿਦੀਪ ਸਿੰਘ, ਜਿਨ੍ਹਾਂ ਨੇ ਸੋਮਵਾਰ ਨੂੰ ਸੈਣੀ ਦੀ ਸੁਣਵਾਈ ਪਟੀਸ਼ਨ ’ਤੇ ਦੋਹਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਫ਼ੈਸਲਾ ਅੱਜ ਲਈ ਰਾਖ਼ਵਾਂ ਰੱਖ਼ਿਆ ਸੀ ਨੇ ਅੱਜ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਫ਼ੈਸਲਾ ਸੁਣਾਇਆ।