36.7 C
Delhi
Friday, May 3, 2024
spot_img
spot_img

ਸੁਰਾਂ ਦੇ ਸਰਤਾਜ ਦੇ ਗੀਤਾਂ ’ਤੇ ਝੂੰਮਿਆ ਹੁਸ਼ਿਆਰਪੁਰ, ਸੁਫਿਆਨਾ ਸੰਗੀਤ ਤੋਂ ਪੰਜਾਬੀ ਸਭਿਆਚਾਰ ਨੂੰ ਬਾਖੂਬੀ ਗੀਤਾਂ ’ਚ ਪਿਰੋ ਗਏ ਸਤਿੰਦਰ ਸਰਤਾਜ

ਯੈੱਸ ਪੰਜਾਬ
ਹੁਸ਼ਿਆਰਪੁਰ, 25 ਮਾਰਚ, 2022 –
ਦੇਸ਼ ਵਿਦੇਸ਼ ਵਿਚ ਸੁਫਿਆਨਾ ਸੰਗੀਤ ਰਾਹੀਂ ਪੰਜਾਬ ਦੀ ਸ਼ਾਨ ਵਧਾਉਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਸੂਰਾਂ ਨਾਲ ਹੁਸ਼ਿਆਰਪੁਰ ਝੂਮ ਉਠਿਆ। ਸਮਾਂ ਸੀ ਲਾਜਵੰਤੀ ਸਟੇਡੀਅਮ ਵਿਚ ਲੱਗੇ ਕਰਾਫ਼ਟਸ ਬਾਜ਼ਾਰ ਵਿਚ ਆਯੋਜਿਤ ਸਤਿੰਦਰ ਸਰਤਾਜ ਨਾਈਟ ਦਾ। ਹੁਸ਼ਿਆਰਪੁਰ ਹੀ ਨਹੀਂ ਆਸ-ਪਾਸ ਦੇ ਜ਼ਿਲਿ੍ਹਆਂ ਤੋਂ ਵੀ ਲੋਕ ਆਪਣੇ ਇਹ ਚਹੇਤੇ ਗਾਇਕ ਨੂੰ ਸੁਣਨ ਤੇ ਉਸ ਦੀ ਝਲਕ ਪਾਉਣ ਲਈ ਉਮੜ ਪਏ। ਪੂਰਾ ਸਟੇਡੀਅਮ ਸਰਤਾਜ ਦੇ ਪ੍ਰਸ਼ੰਸਕਾਂ ਨਾਲ ਭਰਿਆ ਸੀ।

ਸੰਗੀਤਮਈ ਸ਼ਾਮ ਵਿਚ ਸ਼ਾਮਲ ਹੋਏ ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਤਿੰਦਰ ਸਰਤਾਜ ਦੀ ਗਾਇਕੀ ਆਪਣੇ ਆਪ ਵਿਚ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਕਰਾਫ਼ਟਸ ਬਾਜ਼ਾਰ ਤੇ ਸੰਗੀਤਮਈ ਸ਼ਾਮ ਦੇ ਆਯੋਜਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਨੌਜਵਾਨਾਂ ਨੂੰ ਉਨ੍ਹਾਂ ਦੀ ਅਮੀਰ ਵਿਰਾਸਤ ਨਾਲ ਜੋੜਦੇ ਹਨ।

ਉਨ੍ਹਾਂ ਕਿਹਾ ਕਿ ਕਰਾਫ਼ਟਸ ਬਾਜ਼ਾਰ ਹੁਨਰਮੰਦ ਵਿਅਕਤੀਆਂ ਲਈ ਆਪਣੀਆਂ ਵਸਤਾਂ ਵੇਚਣ ਦਾ ਇਕ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸਭਿਆਚਾਰ ਤੇ ਲੋਕ ਕਲਾਵਾਂ ਹੁਸ਼ਿਆਰਪੁਰ ਵਿਚ ਕਰਾਫ਼ਟਸ ਬਾਜ਼ਾਰ ਦੌਰਾਨ ਦੇਖੇ ਜਾ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ,ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਸਤਿੰਦਰ ਸਰਤਾਜ ਨੇ ਜਿਵੇਂ ਹੀ ਕਾਗਜਾਂ ਦਾ ਸਾਂਭ ਲਈ ਥੱਬਾ ਗੀਤ ਨਾਲ ਸੰਗੀਤਮਈ ਸ਼ਾਮ ਦੀ ਸ਼ੁਰੂਆਤ ਕੀਤੀ ਪੂਰਾ ਸਟੇਡੀਅਮ ਤਾਲੀਆਂ ਨਾਲ ਗੂੰਜ ਉਠਿਆ। ਇਸ ਤੋਂ ਬਾਅਦ ਸਾਈਂ ਵੇ ਸਾਡੀ ਫਰਿਆਦ, ਸੱਜਣ ਰਾਜੀ ਹੋ ਜਾਵੇ ਫੇਰ ਵੀ, ਤੇਰੇ ਵਾਸਤੇ ਓ ਸੱਜਣਾ ਪੀੜਾਂ ਅਸੀ ਹੰਡਾਈਆਂ, ਮੇਰੇ ਰਸ਼ਕੇ ਕਮਰ, ਔਖੇ ਸੌਖੇ ਹੋ ਕੇ ਜਦੋ ਭੇਜਿਆ ਸੀ ਮਾਪਿਆਂ ਨੇ, ਕੀਤੇ ਵੱਡੇ ਗੁਨਾਹ ਮੈਂ ਹੁਣ ਆਪ ਹਾਂ ਸ਼ਰਮਿੰਦਾ, ਰੂਹਾਂ ਵਾਲਾ ਗੀਤ, ਨੀਲਾਮੀ ਕਿਤੀ ਇਸ਼ਕੇ ਦੀ ਮੇਹਰਮਾ ਵੇ ਕਹਿ ਕੇ ਬਿਸਮਿਲਾ, ਗੀਤਾਂ ’ਤੇ ਪੂਰਾ ਸਟੇਡੀਅਮ ਝੂਮ ਉਠਿਆ। ਇਸ ਦੌਰਾਨ ਉਨ੍ਹਾਂ ਦਰਸ਼ਕਾਂ ਦਾ ਉਤਸ਼ਾਹ ਵਧਾਉਂਦੇ ਹੋਏ ਉਨ੍ਹਾਂ ਦੀ ਫਰਮਾਇਸ਼ ’ਤੇ ਗੀਤ ਵੀ ਸੁਣਾਏ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਤਿੰਦਰ ਸਰਤਾਜ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਆਪਣੇ ਗੀਤਾਂ ਰਾਹੀਂ ਹਮੇਸ਼ਾਂ ਪੰਜਾਬ ਦੇ ਸਭਿਆਚਾਰ ਦਾ ਝੰਡਾ ਬੁਲੰਦ ਕਰਦੇ ਹੋਏ ਦੇਸ਼-ਵਿਦੇਸ਼ ਵਿਚ ਵਿਸ਼ੇਸ਼ ਪਹਿਚਾਣ ਦਿਵਾਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਮਾਲ ਇੰਡਸਟਰੀਜ ਐਂਡ ਐਕਸਪਰਟ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਲਗਾਇਆ ਗਿਆ ਇਹ ਕਰਾਫ਼ਟਸ ਬਾਜ਼ਾਰ ਹੈਂਡੀਕਰਾਫ਼ਟ ਵਰਗੀ ਲੁਪਤ ਹੋ ਰਹੀ ਕਲਾ ਨੂੰ ਉਜਾਗਰ ਕਰ ਰਿਹਾ ਹੈ, ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਕਰਾਫ਼ਟਸ ਬਾਜਾਰ ਵਿਚ ਸ਼ਿਰਕਤ ਕਰਕੇ ਇਨ੍ਹਾਂ ਮਿਹਨਤਕਸ਼ ਸ਼ਿਲਪਕਾਰਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ ਦਾ ਪ੍ਰਤੀਕ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 27 ਮਾਰਚ ਨੂੰ ਸ਼ਾਮ 7 ਵਜੇ ਸਟੈਂਡਅਪ ਕਾਮੇਡੀਅਨ ਮਨਪ੍ਰੀਤ ਸਿੰਘ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION