30.1 C
Delhi
Saturday, April 27, 2024
spot_img
spot_img

ਸੁਲਤਾਨਪੁਰ ਲੋਧੀ ’ਚ ਸ਼ਰਧਾਲੂਆਂ ਦੀ ਸਹੂਲਤ ਲਈ ਪਹਿਲੀ ਨਵੰਬਰ ਤੋਂ ਚੱਲਣਗੇ 800 ਈ-ਰਿਕਸ਼ੇ

ਸੁਲਤਾਨਪੁਰ ਲੋਧੀ, 15 ਅਕਤੂਬਰ, 2019 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਵਿਧਾ ਲਈ ਪੰਜਾਬ ਸਰਕਾਰ ਵੱਲੋਂ ਪਹਿਲੀ ਨਵੰਬਰ ਤੋਂ 300 ਮਿੰਨੀ ਬੱਸਾਂ ਅਤੇ 800 ਈ-ਰਿਕਸ਼ੇ ਚਲਾਏ ਜਾਣਗੇ, ਜਿਹੜੇ ਕਿ ਸ਼ਰਧਾਲੂਆਂ ਨੂੰ ਪਾਰਕਿੰਗ ਵਾਲੀਆਂ ਥਾਵਾਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਲੈ ਕੇ ਜਾਣਗੇ।

ਅੱਜ ਇਥੇ ਵਿਧਾਇਕ ਸ. ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਵੱਲੋਂ ਕੌਂਸਲਰਾਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ’ਤੇ ਘੱਟੋ-ਘੱਟ ਰੋਕਾਂ ਲਗਾਈਆਂ ਜਾਣ।

ਉਨਾਂ ਕਿਹਾ ਕਿ 1 ਨਵੰਬਰ ਤੋਂ ਪਵਿੱਤਰ ਨਗਰੀ ਨੂੰ ਆਉਣ ਵਾਲੇ ਸਾਰੇ ਵਾਹਨਾਂ ਨੂੰ ਪਾਰਕਿੰਗ ਸਥਾਨਾਂ ਤੋਂ ਅੱਗੇ ਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਸਥਿਤ ਪਾਰਕਿੰਗਾਂ ਵਿਚ ਲਿਜਾਣ ਲਈ 300 ਮਿੰਨੀ ਬੱਸਾਂ ਲਗਾਈਆਂ ਜਾਣਗੀਆਂ, ਜਿਥੋਂ ਉਹ ਪੈਦਲ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ। ਉਨਾਂ ਇਹ ਸਾਫ਼ ਕੀਤਾ ਕਿ ਬਜ਼ੁਰਗ ਜਾਂ ਬਿਮਾਰ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਤੱਕ ਈ-ਰਿਕਸ਼ਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਕੌਂਸਲਰਾਂ ਵੱਲੋਂ ਉਠਾਏ ਇਕ ਮੁੱਦੇ ’ਤੇ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਪਾਸ ਵੀ ਜਾਰੀ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਸ਼ਹਿਰ ਵਿਚ ਕਿਸੇ ਵੀ ਤਰਾਂ ਦਾ ਨਿਰਮਾਣ ਕਾਰਜ ਨਾ ਕਰਨ, ਤਾਂ ਜੋ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਇਆ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਨਗਰ ਕੌਂਸਲ ਇਸ ਸਬੰਧੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਏਗੀ।

ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਰੇ ਮਹੱਤਵਪੂਰਨ ਟ੍ਰੈਫਿਕ ਪੁਅਇੰਟਾਂ ’ਤੇ ਘੱਟੋ-ਘੱਟ ਦੋ ਸਥਾਨਕ ਪੁਲਿਸ ਕਰਮੀਆਂ ਦੀ ਤਾਇਨਾਤੀ ਕੀਤੀ ਜਾਵੇਗੀ। ਇਸ ਮੌਕੇ ਉਨਾਂ ਅਪਣਾਏ ਜਾ ਟ੍ਰੈਫਿਕ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਸਮਾਗਮਾਂ ਦੌਰਾਨ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਪੀ ਤੇਜਬੀਰ ਸਿੰਘ ਹੁੰਦਲ, ਐਸ. ਡੀ. ਐਮ ਡਾ. ਚਾਰੂਮਿਤਾ, ਮੇਲਾ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਐਸ. ਪੀ ਸ. ਸਰਵਨ ਸਿੰਘ ਬੱਲ, ਨਗਰ ਕੌਂਸਲ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ, ਸ੍ਰੀ ਬਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਕੌਂਸਲਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION