30.6 C
Delhi
Friday, April 26, 2024
spot_img
spot_img

ਸੁਲਤਾਨਪੁਰ ਲੋਧੀ ’ਚ 2.5 ਕਿਲੋਮੀਟਰ ਲੰਬੀ ‘ਹੈਰੀਟੇਜ ਵਾਕ’ ਦੌਰਾਨ ਸੰਗਤਾਂ ਨੂੰ ਹੋਣਗੇ ਸਾਰੇ ਗੁਰਧਾਮਾਂ ਦੇ ਦਰਸ਼ਨ, ਮਿਲੇਗੀ ਜਾਣਕਾਰੀ: ਖਰਬੰਦਾ

ਸੁਲਤਾਨਪੁਰ ਲੋਧੀ, 16 ਅਕਤੂਬਰ, 2019 –
ਪੰਜਾਬ ਸਰਕਾਰ ਵਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਫਲਸਫੇ ਤੋਂ ਜਾਣੂੰ ਕਰਵਾਉਣ ਤੇ ਵਿਸ਼ੇਸ ਕਰਕੇ ਵਾਤਾਵਰਣ ਦੀ ਸੰਭਾਲ ਦਾ ਸੱਦਾ ਦੇਣ ਦੇ ਮੰਤਵ ਨਾਲ ‘ਹੈਰੀਟੇਜ ਵਾਕ’ ਕਰਵਾਈ ਜਾ ਰਹੀ ਹੈ।

ਸੂਬੇ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਜਿਲ੍ਹਾ ਪ੍ਰਸ਼ਾਸ਼ਨ ਤੇ ਪਟਿਆਲਾ ਫਾਊਂਡੇਸ਼ਨ ਵਲੋਂ ਸਾਂਝੇ ਯਤਨਾਂ ਨਾਲ 3 ਨਵੰਬਰ ਨੂੰ ਕਰਵਾਈ ਜਾ ਰਹੀ ‘ਹੈਰੀਟੇਜ ਵਾਕ’ ਸੁਲਤਾਨਪੁਰ ਲੋਧੀ ਦੇ ਸ਼ਹੀਦ ਊਧਮ ਸਿੰਘ ਚੌਂਕ ਤੋਂ ਸਵੇਰੇ 7 ਵਜੇ ਸ਼ੁਰੂ ਹੋਵੇਗੀ , ਜੋ ਕਿ ਸ਼ਹਿਰ ਵਿਚ ਸਥਿਤ ਵੱਖ-ਵੱਖ ਗੁਰੂਧਾਮਾਂ ਗੁਰਦੁਆਰਾ ਗੁਰੂ ਕਾ ਬਾਗ, ਗੁਰਦੁਆਰਾ ਅੰਤਰਯਾਮਤਾ ਸਾਹਿਬ, ਗੁਰਦੁਆਰਾ ਬੇਬੇ ਨਾਨਕੀ ਜੀ, ਗੁਰਦੁਆਰਾ ਹੱਟ ਸਾਹਿਬ ਤੋਂ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਪਤ ਹੋਵੇਗੀ।

ਡਿਪਟੀ ਕਮਿਸ਼ਨਰ ਕਪੂਰਥਲਾ ਇੰਜ.ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਹੈਰੀਟੇਜ ਵਾਕ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਵਲੋਂ ਸ਼ਿਰਕਤ ਕੀਤੇ ਜਾਣ ਦੇ ਮੱਦਨੇਜ਼ਰ ਅੰਦਰੂਨੀ ਸ਼ਹਿਰ ਦੀ ਸਾਫ ਸਫਾਈ ਤੇ ਸੁਚਾਰੂ ਆਵਜਾਈ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਸੰਗਤ ਦੇ ਸਵਾਗਤ ਲਈ ਹੈਰੀਟੇਜ਼ ਵਾਕ ਦੇ ਰੂਟ ਉੱਪਰ ਵੱਡ ਅਕਾਰੀ ਰੰਗੋਲੀਆਂ ਵੀ ਬਣਾਈਆਂ ਜਾ ਰਹੀਆਂ ਹਨ ਉੱਥੇ ਹੀ ਸੰਗਤ ਉੱਪਰ ਫੁੱਲਾਂ ਦੀ ਵਰਖਾ ਵੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਰਵੀ ਆਹਲੂਵਾਲੀਆ ਦੀ ਅਗਵਾਈ ਵਾਲੀ ਪਟਿਆਲਾ ਫਾਊਂਡੇਸ਼ਨ ਦੇ 250 ਦੇ ਕਰੀਬ ਵਲੰਟੀਅਰਾਂ ਤੋਂ ਇਲਾਵਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਕਾਲਜਾਂ ਦੇ ਦਿਵਿਆਰਥੀਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਹੈਰੀਟੇਜ਼ ਵਾਕ ਵਿਚ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਕ ਦੌਰਾਨ ਜਿੱਥੇ ਮਾਹਿਰਾਂ ਵਲੋਂ ਸੰਗਤ ਨੂੰ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਧਾਰਮਿਕ ਅਸਥਾਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਉੱਥੇ ਹੀ ਹੋਰਨਾਂ ਪੁਰਾਤਨ ਇਮਾਰਤਾਂ ਦੇ ਇਤਿਹਾਸ ਤੇ ਮਹੱਤਤਾ ਬਾਰੇ ਵੀ ਦਸਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੈਰੀਟੇਜ਼ ਵਾਕ ਵਿਚ ਵੱਧ ਚੜ੍ਹਕੇ ਹਿੱਸਾ ਲੈਣ, ਤਾਂ ਜੋ 550ਵੇਂ ਪ੍ਰਕਾਸ਼ ਪੁਰਬ ਮੌੇਕੇ ਕਰਵਾਏ ਜਾ ਰਹੇ ਸਮਾਗਮਾਂ ਦਾ ਹਿੱਸਾ ਬਣਿਆ ਜਾ ਸਕੇ।

ਇਸ ਨੂੰ ਵੀ ਪੜ੍ਹੋ:  

ਇੰਗਲੈਂਡ ’ਚ ਪੰਜਾਬੀਆਂ ਦੇ ਵਿਆਹ ’ਤੇ ਹੋਈ ‘ਬਦਸ਼ਗਨੀ’, 4 ਬੰਦੇ ਹਸਪਤਾਲ ’ਚ – ਵੇਖ਼ੋ ਵੀਡੀਉ

Wolverhampton UK Hotel

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION