ਚੰਡੀਗੜ੍ਹ, 7 ਅਗਸਤ, 2019:
ਸਾਬਕਾ ਕੇਂਦਰੀ ਮੰਤਰੀ, ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ, ਸੀਨੀਅਰ ਭਾਜਪਾ ਆਗੂ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਸਤਿਕਾਰ ਵਿਚ ਪੰਜਾਬ ਸਰਕਾਰ ਨੇ ਅੱਜ 7 ਅਗਸਤ ਨੂੰ ਰਾਜ ਦੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ, ਬੋਰਡਾਂ ਅਤੇ ਵਿਦਿਅਕ ਅਦਾਰਿਆਂ ਵਿਚ ਦੂਜੇ ਅੱਧੇ ਦਿਨ (ਬਾਅਦ ਦੁਪਹਿਰ) ਛੁੱਟੀ ਦਾ ਐਲਾਨ ਕੀਤਾ ਹੈ।
ਯਾਦ ਰਹੇ ਕਿ ਸ੍ਰੀਮਤੀ ਸੁਸ਼ਮਾ ਸਵਰਾਜ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।