35.1 C
Delhi
Saturday, April 20, 2024
spot_img
spot_img

ਸੁਖ਼ਜਿੰਦਰ ਰੰਧਾਵਾ ਨੇ ਕੋਵਿਡ ਕਾਰਨ ਦਮ ਤੋੜਨ ਵਾਲੇ ਮਿਲਕਫ਼ੈੱਡ ਕਰਮੀ ਦੇ ਪਰਿਵਾਰ ਨੂੰ 25 ਲੱਖ ਦਾ ਚੈੱਕ ਸੌਂਪਿਆ

ਜਲੰਧਰ, 5 ਅਕਤੂਬਰ, 2020 –

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਮਿਲਕਫੈੱਡ ਦੇ ਕਰਮਚਾਰੀ ਹਰਜਿੰਦਰ ਸਿੰਘ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਚੈੱਕ ਸੌਂਪਿਆ, ਜੋ ਡਿਊਟੀ ਦੌਰਾਨ ਵਾਇਰਸ ਦੀ ਲਪੇਟ ਵਿੱਚ ਆਉਣ ਕਾਰਨ 13 ਸਤੰਬਰ ਨੂੰ ਦਮ ਤੋੜ ਗਏ ਸਨ।

ਹਰਜਿੰਦਰ ਸਿੰਘ ਜਲੰਧਰ ਵੇਰਕਾ ਮਿਲਟ ਪਲਾਂਟ ਵਿਖੇ ਮਿਲਕ ਪਰਕਿਊਰਮੈਂਟ ਅਸਿਸਟੈਂਟ (ਐਮਪੀਏ) ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸਹਿਕਾਰਤਾ ਮੰਤਰੀ ਵੱਲੋਂ ਹਰਜਿੰਦਰ ਸਿੰਘ ਦੀ ਪਤਨੀ ਨੂੰ ਚੈੱਕ ਸੌਂਪਿਆ ਗਿਆ।

ਮੰਤਰੀ ਨੇ ਕਿਹਾ ਕਿ ਹਰਜਿੰਦਰ ਸਿੰਘ ਨੇ ਮਹਾਮਾਰੀ ਦੌਰਾਨ ਆਪਣੀ ਡਿਊਟੀ ਨਿਡਰਤਾ ਲਗਨ ਅਤੇ ਮਿਹਨਤ ਨਾਲ ਨਿਭਾਈ । ਲੋਕਾਂ ਦੀ ਸੇਵਾ ਕਰਦਿਆਂ ਉਨ੍ਹਾਂ ਦੀ ਮੌਤ ਹੋ ਗਈ। ਵਿਭਾਗ ਨੂੰ ਉਨ੍ਹਾਂ ਉੱਤੇ ਮਾਣ ਹੈ।

ਉਨ੍ਹਾਂ ਕਿਹਾ ਕਿ ਮਿਲਕਫੈੱਡ ਨੇ ਕੋਵਿਡ -19 ਮਹਾਮਾਰੀ ਕਾਰਨ ਲਗਾਏ ਗਏ ਕਰਫਿਊ ਅਤੇ ਤਾਲਾਬੰਦੀ ਦੌਰਾਨ ਲੋਕਾਂ ਨੂੰ ਦੁੱਧ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ । ਉਨ੍ਹਾਂ ਕਿਹਾ ਕਿ ਮਹਾਮਾਰੀ ਦੌਰਾਨ ਮਿਲਕਫੈੱਡ ਦੇ ਕਰਮਚਾਰੀ ਸਭ ਤੋਂ ਅੱਗੇ ਰਹੇ ਅਤੇ ਲੋਕਾਂ ਦੀ ਸੇਵਾ ਕਰਨ ਲਈ 24 ਘੰਟੇ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਮਿਲਕਫੈੱਡ ਵੱਲੋਂ ਕਰਫਿਊ ਸਮੇਂ ਦੁੱਧ ਦੀ ਸਪਲਾਈ ਦਾ ਉਤਪਾਦਨ ਵੀ ਵਧਾ ਦਿੱਤਾ ਗਿਆ ਸੀ।

ਇਸ ਮੌਕੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਵੀ ਹਰਜਿੰਦਰ ਸਿੰਘ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਲਗਨ ਨੂੰ ਯਾਦ ਕੀਤਾ। ਇਸ ਮੌਕੇ ਜਲੰਧਰ ਵੇਰਕਾ ਮਿਲਕ ਪਲਾਂਟ ਵਿੱਚ ਅਸਿਤ ਸ਼ਰਮਾ ਵੀ ਮੌਜੂਦ ਸਨ।


ਇਸ ਨੂੰ ਵੀ ਪੜ੍ਹੋ:
ਪੰਜਾਬ ਪੁਲਿਸ ਅਤੇ ਸਿੱਖ ਭਾਵਨਾਵਾਂ – ਡੀ.ਜੀ.ਪੀ. ਦਿਨਕਰ ਗੁਪਤਾ ਦੇ ਨਾਂਅ ਐੱਚ.ਐੱਸ. ਬਾਵਾ ਦੀ ਚਿੱਠੀ


Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION