38.1 C
Delhi
Tuesday, May 7, 2024
spot_img
spot_img

ਸੁਖ਼ਜਿੰਦਰ ਰੰਧਾਵਾ ਵੱਲੋਂ ‘ਕੈਰੀਅਰ ਗਾਈਡੈਂਸ’ ਬਾਰੇ ਕਿਤਾਬਚਾ ‘ਦਿਸ਼ਾ’ ਜਾਰੀ

ਜਲੰਧਰ, 26 ਜਨਵਰੀ 2020:

ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਮੰਤਰੀ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵਿਦਿਆਰਥੀਆਂ ਨੂੰ ਆਪਣੀ ਰੂਚੀ ਅਨੁਸਾਰ ਉਚੇਰੀ ਸਿੱਖਿਆ ਪ੍ਰਾਪਤ ਕਰਨ ਅਤੇ ਕਿੱਤਾ ਮੁਖੀ ਕੋਰਸਾਂ ਦੀ ਚੋਣ ਕਰਨ ਲਈ ਅਗਵਾਹੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਕੀਤੀ ਗਈ ਕਿਤਾਬ ‘ ਦਿਸ਼ਾ’ ਨੂੰ ਜਾਰੀ ਕੀਤਾ ਗਿਆ।

ਸ੍ਰ.ਰੰਧਾਵਾ ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ ਵਲੋਂ ਕਿਤਾਬ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਗਣਤੰਤਰ ਦਿਵਸ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਾਰੀ ਕੀਤਾ ਗਿਆ।

ਇਸ ਕਿਤਾਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਕਰਵਾਇਆ ਗਿਆ ਹੈ ਅਤੇ ਇਸ ਵਿੱਚ ਵਿਸ਼ਾ ਮਾਹਿਰਾ ਵਲੋਂ ਵਿਦਿਆਰਥੀਆਂ ਲਈ ਵੱਖ-ਵੱਖ ਖੇਤਰਾਂ ਦੀ ਜਾਣਕਾਰੀ ਕਲਮਬੰਧ ਕੀਤੀ ਗਈ ਹੈ।

ਇਸ ਮੌਕੇ ਸ੍ਰ.ਰੰਧਾਵਾ ਨੇ ਕਿਹਾ ਕਿ ਇਹ ਕਿਤਾਬ ਵਿਦਿਆਰਥੀਆਂ ਨੂੰ ਸਹੀ ਮਾਰਗ ਦਾਰਸ਼ਨ ਪ੍ਰਦਾਨ ਕਰਕੇ ਉਨਾਂ ਦਾ ਭਵਿੱਖ ਸੰਵਾਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਵਿਦਿਆਰਥੀ ਪੇਂਡੂ ਖੇਤਰ ਨਾਲ ਸਬੰਧਿਤ ਹੋਣ ਕਰਕੇ ਆਪਣੇ ਭਵਿੱਖ ਦੀ ਚੋਣ ਪ੍ਰਤੀ ਜਾਗਰੂਕ ਨਹੀਂ ਹੁੰਦੇ ਜਿਸ ਕਰਕੇ ਉਹ ਆਪਣੇ ਜੀਵਨ ਨੂੰ ਸਹੀ ਦਿਸ਼ਾ ਨਹੀਂ ਦੇ ਪਾਉਂਦੇ।

ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਲਿਖੀ ਇਹ ਕਿਤਾਬ ਵਿਦਿਆਰਥੀਆਂ ਨੂੰ ਰੂਚੀ ਅਨੁਸਾਰ ਉਚੇਰੀ ਪੜ੍ਹਾਈ ਅਤੇ ਕਿਤੇ ਦੀ ਚੋਣ ਕਰਨ ਵਿੱਚ ਮਦਦਗਾਰ ਸ਼ਾਬਿਤ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਜਸਬੀਰ ਸਿੰਘ ,ਸਹਾਇਕ ਨੋਡਲ ਅਫ਼ਸਰ ਸਵੀਪ ਸੁਰਜੀਤ ਲਾਲ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION