37.8 C
Delhi
Friday, April 19, 2024
spot_img
spot_img

ਸੁਖ਼ਬੀਰ ਬਾਦਲ ਅਤੇ 2 ਹੋਰ ਅਕਾਲੀ ਆਗੂਆਂ ਖਿਲਾਫ਼ ਅੰਮ੍ਰਿਤਸਰ ਪੁਲਿਸ ਵੱਲੋਂ ਦਰਜ ਕੀਤਾ ਕੇਸ ਝੂਠਾ: ਡਾ: ਦਲਜੀਤ ਸਿੰਘ ਚੀਮਾ

ਯੈੱਸ ਪੰਜਾਬ
ਚੰਡੀਗੜ੍ਹ, 1 ਜੁਲਾਈ, 2021:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ:ਦਲਜੀਤ ਸਿੰਘ ਚੀਮਾ ਨੇ ਅੰਮ੍ਰਿਤਸਰ ਪੁਲਿਸ ਵੱਲੋਂ ਪਾਰਟੀ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ, ਸਾਬਕਾ ਵਿਧਾਇਕਾਂ ਸ: ਵਿਰਸਾ ਸਿੰਘ ਵਲਟੋਹਾ ਅਤੇ ਸ: ਅਮਰਪਾਲ ਸਿੰਘ ਬੋਨੀ ’ਤੇ ਦਰਜ ਕੀਤੇ ਕੇਸ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਹ ਕੇਸ ਝੂਠਾ ਹੈ ਅਤੇ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਕਾਂਗਰਸ ਦੇ ਲੋਕ ਵਿਰੋਧੀ ਰਾਜ ਪ੍ਰਤੀ ਲੜਾਈ ਹੋਰ ਮਜ਼ਬੂਤ ਹੋਵੇਗੀ।

ਅੱਜ ਇਸ ਕੇਸ ਬਾਰੇ ਪਤਾ ਲੱਗਣ ਤੋਂ ਬਾਅਦ ਕੀਤੇ ਇਕ ਟਵੀਟ ਰਾਹੀਂ ਡਾ:ਚੀਮਾ ਨੇ ਕਿਹਾ ਕਿ ਮਾਈਨਿੰਗ ਮਾਫ਼ੀਆ ਨਾਲ ਸੰਬੰਧਤ ਲੋਕਾਂ ਦੇ ਖਿਲਾਫ਼ ਕੇਸ ਦਰਜ ਕਰਨਦੀ ਬਜਾਏ ਪੁਲਿਸ ਨੇ ਸ: ਸੁਖ਼ਬੀਰ ਸਿੰਘ ਬਾਦਲ ਅਤੇ ਦੋ ਹੋਰ ਅਕਾਲੀ ਆਗੂਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਆਪਣੇ ਟਵੀਟ ਰਾਹੀਂ ਡਾ:ਚੀਮਾ ਨੇ ਕਿਹਾ ਕਿ ਇਸ ਨਾਲ ਮੁੱਖ ਮੰਤਰੀ ਦੀ ਮਾਈਨਿੰਗ ਮਾਫ਼ੀਆ ਪ੍ਰਤੀ ਪ੍ਰਤੀਬੱਧਤਾ ਅਤੇ ਦਿਲੋਂ ਕੀਤੇ ਜਾ ਰਹੇ ਸਮਰਥਨ ਦਾ ਖੁਲਾਸਾ ਹੋ ਗਿਆ ਹੈ ਜਿਸ ਲਈ ਮੈਂ ਉਨ੍ਹਾਂ ਦਾ ਧੰਨਵਾਦੀ ਹਾਂ।

ਡਾ: ਚੀਮਾ ਨੇ ਕਿਹਾ ਕਿ ਇਹ ਕੇਸ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੇ ਲੋਕ ਵਿਰੋਧੀ ਰਾਜ ਪ੍ਰਤੀ ਲੜੀ ਜਾ ਰਹੀ ਲੜਾਈ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION