28.1 C
Delhi
Friday, March 29, 2024
spot_img
spot_img

ਸੁਖ਼ਬੀਰ ਬਾਦਲ ਦਾ ਜਲੰਧਰ ਪਹੁੰਚਣ ’ਤੇ ਯੂਥ ਅਕਾਲੀ ਦਲ ਵੱਲੋਂ ਭਰਵਾਂ ਸਵਾਗਤ, ਸੁਖ਼ਮਿੰਦਰ ਸਿੰਘ ਰਾਜਪਾਲ ਨੇ ਕੀਤਾ ਸਨਮਾਨ

ਯੈੱਸ ਪੰਜਾਬ
ਜਲੰਧਰ, 23 ਅਕਤੂਬਰ, 2021 –
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਜ਼ਿਲਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਸੁਖਮਿੰਦਰ ਸਿੰਘ ਰਾਜਪਾਲ ਨੇ ਦੱਸਿਆ ਹੈ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਯੂਥ ਅਕਾਲੀ ਦਲ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਲੰਧਰ ਵਿੱਚ ਵੱਖ ਵੱਖ ਪ੍ਰੋਗਰਾਮਾਂ ਵਿੱਚ ਸ. ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ।

ਯੂਥ ਆਗੂ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਨੇ ਇਸ ਸਮੇਂ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਪਾਰਟੀ ਦੀ ਚੜਦੀਕਲਾ ਲਈ ਵਧ ਚੜ੍ਹ ਕੇ ਹਿੱਸਾ ਲਈ ਪ੍ਰੇਰਿਆ। ਉਨ੍ਹਾਂ ਕਿਹਾ ਅਕਾਲੀ ਦਲ ਹੀ ਇੱਕੋ ਇੱਕ ਪਾਰਟੀ ਹੈ ਜਿਸਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਸਮਝਿਆ ਹੈ।

ਸ. ਸੁਖਮਿੰਦਰ ਸਿੰਘ ਰਾਜਪਾਲ ਨੇ ਇਸ ਮੌਕੇ ਉਨ੍ਹਾਂ ਨੂੰ ਮੁੜ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਬਣਾਏ ਜਾਣ ਤੇ ਸ. ਬਾਦਲ ਦਾ ਧੰਨਵਾਦ ਕੀਤਾ ਅਤੇ ਇਹ ਵਿਸ਼ਵਾਸ ਦਿਵਾਇਆ ਕਿ ਯੂਥ ਅਕਾਲੀ ਦਲ ਜ਼ਿਲ੍ਹਾ ਜਲ਼ੰਧਰ ਸ਼ਹਿਰੀ ਦੀ ਟੀਮ ਪਾਰਟੀ ਲਈ ਦਿਨ ਰਾਤ ਇੱਕ ਕਰਕੇ ਸੇਵਾ ਕਰਨਗੇ।

ਇਸ ਸਮੇਂ ਸ. ਰਾਜਪਾਲ ਤੋਂ ਇਲਾਵਾ ਨਿਰਵੈਰ ਸਿੰਘ ਸਾਜਨ, ਸੁਖਜਿੰਦਰ ਸਿੰਘ ਅਲੱਗ, ਇੰਦਰ ਸਿੰਘ ਬੱਬਰ, ਮਨਜੀਤ ਸਿੰਘ ਟੀਟੂ, ਜਥੇਦਾਰ ਪ੍ਰੀਤਮ ਸਿੰਘ, ਅਜੀਤ ਸਿੰਘ ਬਸਤੀ ਮਿੱਠੂ, ਗੁਰਪ੍ਰੀਤ ਸਿੰਘ ਸਚਦੇਵਾ, ਕੰਵਰਦੀਪ ਸਿੰਘ, ਜਤਿੰਦਰਪਾਲ ਸਿੰਘ ਡਿਬਰਾ , ਦਮਨਪ੍ਰੀਤ ਸਿੰਘ ਕੇ ਪੀ, ਚਰਨਜੀਤ ਸਿੰਘ ਚਸਕੀ, ਅਨਮੋਲ ਸਿੰਘ, ਅਮਰਜੀਤ ਸਿੰਘ, ਸੁਸ਼ੀਲ ਕੁਮਾਰ, ਸਤਵੰਤ ਸਿੰਘ, ਨਵਦੀਪ ਸਿੰਘ, ਇੰਦਰਜੀਤ ਸਿੰਘ, ਸਰਬਜੀਤ ਸਿੰਘ, ਹਰਸ਼ਰਨ ਸਿੰਘ, ਹਰਮਨ ਅਸੀਜਾ, ਪਰਦੀਪ ਅਤਰੀ, ਅਨੁਰੋਧ ਸ਼ਰਮਾ , ਅਮਨ ਅਤਰੀ ਅਤੇ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਵਰਕਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION