ਯੈੱਸ ਪੰਜਾਬ
ਚੰਡੀਗੜ੍ਹ, 21 ਨਵੰਬਰ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਚੰਡੀਗੜ੍ਹ ਵਿਖ਼ੇ ਸੱਦ ਲਈ ਹੈ ਜਿਸ ਵਿੱਚ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜਗ੍ਹਾ ਦੀ ਮੰਗ ਕਾਰਨ ਬਣੀ ਸਥਿਤੀ ’ਤੇ ਵਿਚਾਰਾਂ ਕੀਤੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੀ ਮੰਗ ਅਤੇ ਉਸਦੇ ਏਵਜ਼ ਵਿੱਚ ਪੰਚਕੂਲਾ ਵਿੱਚੋਂ 10 ਏਕੜ ਦੇਣ ਦੀ ਪੇਸ਼ਕਸ਼ ਦਾ ਮੁੱਢੋਂ ਵਿਰੋਧ ਕਰਦਾ ਆ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਅਨੁਸਾਰ ਇਹ ਮੀਟਿੰਗ 24 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਰਟਰ ਵਿਖ਼ੇ ਹੋਵੇਗੀ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ