35.1 C
Delhi
Thursday, May 2, 2024
spot_img
spot_img

ਸੁਖ਼ਬੀਰ ਬਾਦਲ ਨੇ ਬੀ.ਐਸ.ਐਫ਼. ਦਾ ਪੰਜਾਬ ਵਿੱਚ ਅਧਿਕਾਰ ਖ਼ੇਤਰ ਵਧਾਉਣ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਦਾ ਦਖ਼ਲ ਮੰਗਿਆ, ਹੁਕਮ ਰੱਦ ਕਰਵਾਉਣ ਦੀ ਅਪੀਲ

ਰਾਜਕੁਮਾਰ ਸ਼ਰਮਾ
ਲੁਧਿਆਣਾ, 19 ਅਕਤੂਬਰ, 2021 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੁੰ ਆਖਿਆ ਕਿ ਉਹ ਤੁਰੰਤ ਦਖਲ ਦੇ ਕੇ ਪੰਜਾਬ ਦੇ ਵੱਡੇ ਹਿੱਸੇ ’ਤੇ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦੇ ਅਧਿਕਾਰ ਖੇਤਰ ਵਿਚ ਵਾਧਾ ਕਰਨ ਦੇ ਫੈਸਲੇ ਦੇ ਨਾਲ ਨਾਲ ਤਿੰਨ ਖੇਤੀ ਕਾਨੂੰਨੀ ਰੱਦ ਕਰਵਾਉਣ।

ਇਥੇ ਸ਼ਹਿਰ ਦੇ ਦੌਰੇ ਦੌਰਾਨ ਵੱਡੇ ਰੋਡ ਸ਼ੌਅ ਵਿਚ ਭਾਗ ਲੈਣ ਤੋਂ ਇਲਾਵਾ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੰਲਬਾਤ ਕਰਦÇਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨੇ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਿਆ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਨਾਲ ਲੱਗਦੀ ਸਰਹੱਦ ਤੋਂ 50 ਕਿਲੋਮੀਟਰ ਤੱਕ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰਨ ਦੇ ਫੈਸਲੇ ਦੀ ਤੁਰੰਤ ਸਮੀਖਿਆ ਕਰਨ ਦੀ ਜ਼ਰੂਰਤ ਹੈ।

ਸਰਦਾਰ ਸੁਖਬੀਰ ਸਿੰਘਬਾਦਲ ਨੇ ਦੱਸਿਆ ਕਿ ਉਹਨਾਂ ਨੇ ਪ੍ਰਧਾਨ ਮੰਤਰੀ ਨੁੰ ਚੇਤੇ ਕਰਵਾਇਆ ਹੈ ਕਿ ਉਹ ਹਮੇਸ਼ਾ ਸੰਘਵਾਦ ਦੇ ਸਿਧਾਂਤਾਂ ਦੇ ਮੁਦੱਈ ਰਹੇ ਹਨ ਅਤੇ ਉਹਨਾਂ ਹਮੇਸ਼ਾ ਰਾਜਾਂ ਨੁੰ ਵਧੇਰੇ ਵਿੱਤੀ ਤੇ ਸਿਆਸੀ ਖੁਦਮੁਖ਼ਤਿਆਰੀ ਦੇਣ ਦੀ ਹਮਾਇਤ ਕੀਤੀ ਹੈ। ਉਹਨਾਂ ਕਿਹਾ ਕਿ ਗੁਜਰਾਤ ਦਾ ਮੁੱਖ ਮੰਤਰੀ ਹੁੰਦਿਆਂ ਸ੍ਰੀ ਮੋਦੀ ਨੇ ਆਪ ਉਸ ਵੇਲੇ ਦੀ ਯੂ ਪੀ ਏ ਸਰਕਾਰ ਵੱਲੋਂ ਕੀਤੀ ਅਜਿਹੀ ਹੀ ਹਦਾਇਤ ਦਾ ਪੁਰਜ਼ੋਰ ਵਿਰੋਧ ਕੀਤਾ ਸੀ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਬੀ ਐਸ ਐਫ ਦੀ ਤਾਇਨਾਤੀ ਤੇ ਇਸਨੁੰ ਖੁੱਲ੍ਹੀਆਂ ਤਾਕਤਾਂ ਦੇਣਾ ਸੂਬੇ ਵਿਚ ਪਿਛਲੇ ਦਰਵਾਜ਼ੇ ਰਾਹੀਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੇ ਬਰਾਬਰ ਹੈ।

ਜਦੋਂ ਉਹਨਾਂ ਨੁੰ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਹੱਕ ਕੇਂਦਰ ਅੱਗੇ ਸਰੰਡਰ ਕਰਨ ਦੀ ਨਿਖੇਧੀ ਕੀਤੀ ਤੇ ਚੰਨੀ ਨੂੰ ਆਖਿਆ ਕਿ ਉਹ ਸਪਸ਼ਟ ਕਰਨ ਕਿ ਉਹਨਾਂ ਨੇ 5 ਅਕਤੂਬਰ ਨੁੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਮੀਟਿੰਗ ਦੌਰਾਨ ਇਸ ਤਜਵੀਜ਼ ਲਈ ਸਹਿਮਤੀ ਕਿਉਂ ਦਿੱਤੀ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਸਿਰਫ ਤਸਵੀਰਾਂ ਖਿੱਚਵਾਉਣ ’ਤੇ ਹੀ ਲੱਕ ਬੰਨਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਹੁਣ ਵੀ ਉਹਨਾਂ ਵੱਲੋਂ ਵੱਖ ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਨੀਂਹ ਪੱਥਰ ਵੀ ਇਸੇ ਤਰੀਕੇ ਧਰੇ ਧਰਾਏ ਰਹਿ ਜਾਣਗੇ ਕਿਉਂਕਿ ਅਗਲੇ ਦੋ ਮਹੀਨਿਆਂ ਵਿਚ ਹੀ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਉਹਨਾਂ ਨੈ ਚੰਨੀ ਨੁੰ ਇਹ ਵੀ ਕਿਹਾ ਕਿ ਉਹ ਆਪਣਾ ਕੰਮ ਦਰੁੱਸਤ ਕਰ ਕੇ ਕਿਸਾਨਾਂ ਨੂੰ ਸਮੇਂ ਸਿਰ ਡੀ ਪੀ ਏ ਖਾਦ ਮਿਲਣੀ ਯਕੀਨੀ ਬਣਾਉਣ।

ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੋ ਮਹੀਨੇ ਪਹਿਲਾਂ ਹੀ ਖਾਦਾਂ ਦੀ ਖਰੀਦ ਯਕੀਨੀ ਬਣਾਉਂਦੇ ਸਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸਿਰਫ ਸਿਖ਼ਰਲੀ ਕੁਰਸੀ ਦੀ ਲੜਾਈ ਵਿਚ ਲੱਗੇ ਰਹਿਣ ਦਾ ਪਤਾ ਹੈ ਤੇ ਇਸਨੇ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਹੈ।

ਉਹਨਾਂ ਨੇ ਚੰਨੀ ਨੂੰ ਇਹ ਵੀ ਕਿਹਾ ਕਿ ਉਹ ਪੰਜਾਬ ਇਨਵੈਸਟ ਵਿਭਾਗ ਦਾ ਭੋਗ ਪਾ ਕੇ ਕੇ ਨਿਵੇਸ਼ ਨਕਲੀ ਨਿਵੇਸ਼ ਸੰਮੇਲਨ ਸੱਦਣ ਤੋਂ ਗੁਰੇਜ਼ ਕਰਨ। ਉਹਨਾਂ ਕਿਹਾ ਕਿ ਪਿਛਲੇ ਤਕਰੀਬਨ ਪੰਜ ਸਾਲਾਂ ਦੌਰਾਨ ਪੰਜਾਬ ਵਿਚ ਕੋਈ ਨਿਵੇਸ਼ ਨਹੀਂ ਕੀਤਾ ਗਿਆ ਤੇ ਨਾ ਹੀ ਅਗਲੇ ਦੋ ਮਹੀਨਿਆਂ ਵਿਚ ਅਜਿਹਾ ਹੋਣਾ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਇਸਦੀ ਥਾਂ ’ਤੇ ਉਹ ਸੂਬੇ ਵਿਚ ਡੇਂਗੁ ਦੇ ਪਸਾਰ ਨੁੰ ਰੋਕਣ ਲਈ ਕਦਮ ਚੁੱਕਣ।

ਇਕ ਹੋਰ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਜਵਾਬ ਦੇਵੇ ਕਿ ਜੰਮੂ ਕਸ਼ਮੀਰ ਵਿਚ ਅਮਨ ਕਾਨੁੰਨ ਵਿਵਸਥਾ ਇੰਨੀ ਵਿਗੜਣ ਦੀ ਆਗਿਆ ਕਿਉਂ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜੰਮੂ ਕਸ਼ਮੀਰ ਨੁੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਤੇ ਇਥੇ ਅਮਨ ਕਾਨੂੰਨ ਵਿਵਸਥਾ ਬਰਕਰਾਰ ਰੱਖਣੀ ਹੁਣ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਤੇ ਨਾਲ ਹੀ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਵੀ ਉਸਦੇ ਸਿਰ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਰਿਹਾਇਸ਼ ’ਤੇ ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੁੰ ਨਾਲ ਲੈ ਕੇ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਗੱਲਬਾਤ ਕੀਤੀ।

ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਨੁੰ ਬਿਜਲੀ ਸਰਪਲੱਸ ਬਣਾ ਕੇ ਤੇ ਸੂਬੇ ਦੀ ਹਵਾਈ ਤੇ ਸੜਕੀ ਆਵਾਜਾਈ ਵਿਚ ਸੁਧਾਰ ਕੇ ਦੇ ਲੋਕਾਂ ਦਾ ਜੀਵਲ ਸੁਖਾਲਾ ਕੀਤਾ ਸੀ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਲੁਧਿਆਣਾ ਨੂੰ ਦੋ ਬਾਈਪਾਸ ਉਸਾਰੇ ਜਾਣ ਦੇ ਨਾਲ ਨਾਲ ਫਿਰੋਜ਼ਪੁਰ ਰੋਡ ਦੀ ਅਪਗ੍ਰੇਡੇਸ਼ਨ ਨਾ ਲਾਭ ਮਿਲਿਆ ਸੀ।

ਸਰਦਾਰ ਬਾਦਲ ਨੈ ਇਸ ਤੋਂ ਪਹਿਲਾਂ ਸਰਮਾਲਾ ਚੌੀਕ ਤੋਂ ਫੀਲਡਗੰਜ ਤੱਕ ਤਿੰਨ ਘੰਟੇ ਵਿਚ ਪਹੁੰਚੇ ਰੋਡ ਸ਼ੌਅ ਵਿਚ ਵੀ ਭਾਗ ਲਿਆ। ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਫੁੱਲਾਂ ਦੀ ਵਰਖਾ ਵੀ ਕੀਤੀ ਤੇ ਉਹਨਾਂ ਨੁੰ ਹਾਰ ਵੀ ਪਾਏ। ਉਹਨਾਂ ਦੇ ਨਾਲ ਸਥਾਨਕ ਪਾਰਟੀ ਉਮੀਦਵਾਰ ਪ੍ਰਿਤਪਾਲ ਸਿੰਘ ਪਾਲੀ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਗੁਰੂ ਰਵੀਦਾਸ ਮੰਦਿਰ ਤੇ ਗੁਰਦੁਆਰਾ ਬਾਬਾ ਬੱਚਿਤਰ ਸਿੰਘ ਜੀ ਵਿਖੇ ਮੱਥਾ ਵੀ ਟੇਕਿਆ। ਉਹਨਾਂ ਨੇ ਦਰੇਸੀ ਗਰਾਉਂਡ ਵਿਚ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ਦੇ ਸੰਬੰਧ ਵਿਚ ਕੱਢੀ ਸੋਭਾ ਯਾਤਰਾ ਵਿਚ ਵੀ ਭਾਗ ਲਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ ਤੇ ਵਿਨੇ ਦਾਨਵ ਵੀ ਪਾਰਟੀ ਪ੍ਰਧਾਨ ਦੇ ਨਾਲ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION