31.1 C
Delhi
Saturday, April 20, 2024
spot_img
spot_img

ਸੁਖ਼ਬੀਰ ਬਾਦਲ ਵੱਲੋਂ ਯੂ.ਪੀ. ਦੇ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਅਮਿਤ ਸ਼ਾਹ, ਯੋਗੀ ਕੋਲ ਉਠਾਉੈਣ ਲਈ 3 ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ, 15 ਜੂਨ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਉੱਤਰ ਪ੍ਰਦੇਸ਼ ਵਿਚ ਚਾਰ ਵੱਖ ਵੱਖ ਥਾਵਾਂ ‘ਤੇ ਤਕਰੀਬਨ 1000 ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਏਗਾ ਤੇ ਇਹ ਯਕੀਨੀ ਬਣਾਏਗਾ ਕਿ ਉਹਨਾਂ ਨਾਲ ਕੋਈ ਅਨਿਆਂ ਨਾ ਹੋਵੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ‘ਤੇ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਹੈ ਜਿਸ ਵਿਚ ਉਹਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਸ੍ਰੀ ਬਲਵਿੰਦਰ ਸਿੰਘ ਭੂੰਦੜ ਤੇ ਸ੍ਰੀ ਨਰੇਸ਼ ਗੁਜਰਾਲ ਸ਼ਾਮਲ ਹਨ ਤੇ ਇਹ ਕਮੇਟੀ ਮਾਮਲੇ ਨੂੰ ਵੱਖ ਵੱਖ ਪੱਧਰ ‘ਤੇ ਉਠਾਏਗੀ। ਉਹਨਾਂ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਨੇ ਪਹਿਲਾਂ ਹੀ ਮਤਾ ਪਾਸ ਕੀਤਾ ਹੈ ਕਿ ਉੱਤਰ ਪ੍ਰਦੇਸ਼ ਦੇ ਪ੍ਰਭਾਵਤ ਸਿੱਖ ਪਰਿਵਾਰਾਂ ਲਈ ਨਿਆਂ ਯਕੀਨੀ ਬਣਾਇਆ ਜਾਵੇਗਾ।

ਕੇਸਾਂ ਦੀ ਜਾਣਕਾਰੀ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਵਿਚ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਜਸਬੀਰ ਸਿੰਘ ਵਿਰਕ ਨੇ ਇਹ ਮਾਮਲਾ ਪਾਰਟੀ ਦੇ ਧਿਆਨ ਵਿਚ ਲਿਆਂਦਾ ਕਿ ਬਿਜਨੌਰ, ਲਖੀਮਪੁਰ ਖੇੜੀ, ਰਾਮਪੁਰ ਤੇ ਨਾਨਕਮੱਤਾ ਵਿਖੇ ਸਿੱਖ ਪਰਿਵਾਰਾਂ ਨੂੰ ਘਰੋਂ ਬੇਘਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਪ੍ਰਭਾਵਤ ਪਰਿਵਾਰਾਂ ਦੇ ਨਾਲ ਡੱਟ ਕੇ ਖੜਾ ਹੈ ਜਿਹਨਾਂ ਨੂੰ ਪਹਿਲਾਂ 1947 ਵਿਚ ਉਜਾੜੇ ਦਾ ਸਾਹਮਣਾ ਕਰਨਾ ਪਿਆ ਤੇ ਹੁਣ ਫੇਰ ਕੀਤਾ ਜਾ ਰਿਹਾ ਹੈ ਤੇ ਪਾਰਟੀ ਨੇ ਫੈਸਲਾ ਕੀਤਾ ਕਿ ਇਹਨਾਂ ਨੂੰ ਇਹਨਾਂ ਦੀਆਂ ਜ਼ਮੀਨਾਂ ਤੋਂ ਬਾਹਰ ਨਾ ਕੀਤੇ ਜਾਣਾ ਯਕੀਨੀ ਬਣਾਉਣ ਲਈ ਉਹ ਲੋੜੀਂਦੇ ਕਦਮ ਚੁੱਕੇਗੀ।

ਉਨ੍ਹਾਂ ਦੱਸਿਆ ਕਿ ਸਿੱਖ ਵਸੋਂ ਵਾਲੇ ਜ਼ਿਲ੍ਹਾ ਬਿਜ਼ਨੌਰ ਦੀ ਨਗੀਨਾ ਤਹਿਸੀਲ ਦੇ ਪਿੰਡ ਚੰਪਤਪੁਰ ਅਤੇ ਜ਼ਿਲ੍ਹਾ ਲਖੀਮਪੁਰ ਖੀਰੀ ਦੀ ਤਹਿਸੀਲ ਨਿਗਾਸਨ ਦੇ ਪਿੰਡ ਰਣਨਪੁਰ ਦੇ ਸਿੱਖ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਉਠਾਉਣਾ ਸ਼ੁਰੂ ਕਰ ਦਿੱਤਾ ਗਿਆ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹਨਾਂ ਸਿੱਖ ਕਿਸਾਨਾਂ ਵੱਲੋਂ ਇੱਥੇ ਵਸਣ ਸਮੇਂ ਜੰਗਲ ਬੇਲਿਆਂ ਅਤੇ ਬਰਾਣ ਜ਼ਮੀਨਾਂ ਨੂੰ ਦਹਾਕਿਆਂ ਲੰਮੀਆਂ ਮਿਹਨਤ ਕਰਨ ਤੋਂ ਬਾਅਦ ਬਰਬਾਦ ਜ਼ਮੀਨਾਂ ਨੂੰ ਆਬਾਦ ਕੀਤਾ ਗਿਆ।

ਇਸ ਤੋਂ ਇਲਾਵਾ ਪ੍ਰੋ. ਚੰਦੂਮਾਜਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜ ਦੇ ਤਰਾਈ ਖੇਤਰ ਦੇ ਜ਼ਿਲ੍ਹਾ ਰਾਮਪੁਰ ਵਿੱਚਲੇ ਤਕਰੀਬਨ 15 ਪਿੰਡਾਂ ਵਿੱਚ ਦੇਸ਼ ਦੀ ਵੰਡ ਸਮੇਂ ਵਸੇ ਸਿੱਖ ਕਿਸਾਨਾਂ ਨੇ ਬਿਕਰਸ਼ਾਹ ਨਾਂਅ ਦੇ ਜਿਮੀਂਦਾਰ ਤੋਂ ਜ਼ਮੀਂਨ ਖਰੀਦ ਲਈ ਸੀ। ਉਨ੍ਹਾਂ ਦੱਸਿਆ ਕਿ ਇਸ ਖਰੀਦੀ ਹੋਈ ਜ਼ਮੀਨ ਦੀ ਰਿਜ਼ਸਟਰੀ ਤਾਂ ਕਰਵਾ ਲਈ,ਪ੍ਰੰਤੂ ਇੰਤਕਾਲ ਨਾ ਕਰਵਾਇਆ ਗਿਆ ਜਿਸ ਕਰਕੇ ਜ਼ਮੀਨ ਬਿਕਰਸ਼ਾਹ ਦੇ ਨਾਂ ਹੀ ਬੋਲਦੀ ਰਹੀ।


ਇਸ ਨੂੰ ਵੀ ਪੜ੍ਹੋ:  
ਕਿਹਦਾ ਚੱਕਿਆ ਬੋਲਦਾ ਹੈ ਸਰਕਾਰ ਦੇ ‘ਲਾਡਲੇ ਪੁੱਤ’ ਸਿੱਧੂ ਮੂਸੇਵਾਲਾ ਦਾ ਬੰਬੀਹਾ ? – ਐੱਚ.ਐੱਸ.ਬਾਵਾ


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਉਨ੍ਹਾਂ ਦੱਸਿਆ ਕਿ 1966 ਵਿੱਚ ਸੀਲਿੰਗ ਐਕਟ ਦੇ ਤਹਿਤ ਵਾਧੂ ਕਰਾਰ ਦੇ ਕੇ ਸਰਕਾਰ ਵੱਲੋਂ ਇਸ ਜ਼ਮੀਨ ਨੂੰ ਜੰਗਲਾਤ ਮਹਿਕਮੇ ਦੇ ਨਾਂ ਅਲਾਟ ਕਰ ਦਿੱਤਾ ਗਿਆ ਸੀ, ਜਿਸਦਾ ਉਸ ਸਮੇਂ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ 1980 ‘ਚ ਚੱਕਬੰਦੀ ਦੌਰਾਨ ਇਸ ਜ਼ਮੀਨ ਦੇ ਕਿਸਾਨਾਂ ਦੇ ਨਾਂ ਖਾਤੇ ਬੰਨ ਦਿੱਤੇ ਗਏ। ਪਰ ਬਾਅਦ ਸਰਕਾਰ ਵੱਲੋਂ ਹਾਈਕੋਰਟ ਦਾ ਰੁੱਖ ਅਖਤਿਆਰ ਕੀਤਾ ਗਿਆ, ਪ੍ਰੰਤੂ ਹਾਈਕੋਰਟ ਨੇ ਇਸ ਕੇਸ ਨੂੰ ਰਵਿਨਿਊ ਵਿਭਾਗ ਨੂੰ ਵਿਚਾਰ ਅਧੀਨ ਭੇਜ ਦਿੱਤਾ ਗਿਆ।

ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਇਹਨਾਂ ਸਿੱਖ ਕਿਸਾਨਾਂ ਵੱਲੋਂ ਇਸ ਜ਼ਮੀਨ ‘ਤੇ ਆਪਣੇ ਘਰ ਬਣਾਉਣ, ਟਿਊਬਵੈਲਾਂ ਦੇ ਕੁਨੈਕਸ਼ਨ ਲਗਵਾਉਣ, ਸਰਕਾਰੀ ਸਕੀਮਾਂ ਦਾ ਲਾਭ ਲੈਣ ਆਦਿ ਦੇ ਬਾਵਜੂਦ ਅਖੀਰ ਵਿੱਚ ਹੁਣ ਪ੍ਰਸ਼ਾਸਨ ਵੱਲੋਂ ਇਸ ਜ਼ਮੀਨ ਨੂੰ ਆਰਮਡ ਸੈਂਟਰ ਬਣਾਉਣਾ ਦੇ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕਿਸਾਨਾਂ ਨਾਲ ਸ਼ਰੋਮਣੀ ਅਕਾਲੀ ਦਲ ਅਜਿਹੀ ਧੱਕਸ਼ਾਹੀ ਬਰਦਾਸ਼ਤ ਨਹੀਂ ਕਰੇਗੀ।

ਇਸ ਸਮੇਂ ਚੰਦੂਮਾਜਰਾ ਨੇ ਸਿੱਖ ਕਿਸਾਨਾਂ ਦੇ ਉਜਾੜੇ ਦੀ ਗੱਲ ਕਰਦਿਆਂ ਦੱਸਿਆ ਕਿ 1964 ਵਿੱਚ ਗੁਰਦੁਆਰਾ ਨਾਨਕ ਮੱਤਾ, ਨੇਪਾਲ ਬਾਰਡਰ ਨੇੜੇ ਨਾਨਕ ਸਾਗਰ ਡੈਮ ਲਈ ਐਕੁਵਾਇਰ ਕੀਤੀ 3000 ਏਕੜ ਜ਼ਮੀਨ ‘ਚੋ ਸਿੱਖ ਪਰਿਵਾਰ ਨੂੰ ਉੱਠ ਦਿੱਤਾ ਗਿਆ ਸੀ। ਉਹਨਾਂ ਦੱਸਿਆ ਕਿ ਉਸ ਸਮੇਂ ਇਨ੍ਹਾਂ ਪਰਿਵਾਰਾਂ ਨੂੰ ਜੰਗਲਾਤ ਮਹਿਕਮੇ ਦੀ ਜ਼ਮੀਨ ‘ਤੇ ਬੈਠਾ ਕੇ ਪੱਕੇ ਤੌਰ ‘ਤੇ ਨਾਂ ਕਰਨ ਦਾ ਵਾਧਾ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ 1988 ਵਿੱਚ ਹੜਾਂ ਦੌਰਾਨ ਆਪਣੇ ਬਚਾਅ ਲਈ ਇਹ ਪਰਿਵਾਰ ਇੱਥੋ ਉੱਠ ਕੇ ਉੱਚੇ ਥਾ ਬੰਨ ਤੇ ਬੈਠ ਗਏ ਅਤੇ ਹੜਾਂ ਤੋਂ ਬਾਅਦ ਸਰਕਾਰ ਦੁਆਰਾ ਦਿੱਤੀ ਜ਼ਮੀਨ ਤੇ ਬੈਠਣਾ ਨਾ ਦਿੱਤਾ ਗਿਆ। ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ 1988 ਤੋਂ ਇਹ ਪਰਿਵਾਰ ਇਨਸਾਫ਼ ਲਈ ਦਰ ਦਰ ਠੋਕਰਾਂ ਖਾ ਰਹੇ ਹਨ,ਪਰ ਇਨਸਾਫ਼ ਦੀ ਕੋਈ ਕਿਰਨ ਨਹੀਂ ਦਿਖ ਰਹੀ। ਉਨ੍ਹਾਂ ਕਿਹਾ ਕਿ ਅਜਿਹੇ ਸਿੱਖ ਕਿਸਾਨ ਪਰਿਵਾਰ ਦੇ ਮੁੜ ਵਸੇਵੇਂ ਲਈ ਸ਼ਰੋਮਣੀ ਅਕਾਲੀ ਦਲ ਹਰ ਤੌਰ ਤੇ ਮੱਦਦ ਕਰੇਗਾ।

ਇਸ ਸਮੇਂ ਚੰਦੂਮਾਜਰਾ ਨੇ ਕਿਹਾ ਕਿ ਸਿੱਖ ਕੌਮ ਦਾ ਦੇਸ਼ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਦੇਸ਼ ਦੀ ਰੱਖਿਆ ਕਰਨ ਲਈ ਅਹਿਮ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕਾਲੇ ਪਾਣੀਆਂ ਦੀਆਂ ਸ਼ਜਾਵਾਂ ਭੋਗਣਾਂ ਅਤੇ ਜੇਲਾਂ ਦੇ ਤਸੀਹੇ ਝੱਲਣਾਂ ਹਮੇਸ਼ਾ ਹੀ ਸਿੱਖ ਕੌਮ ਦੇ ਹਿੱਸੇ ਆਏ ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁਲਕ ਦੀ ਵੰਡ ਤੋਂ ਬਾਅਦ ਦੇਸ਼ਵਾਸੀਆਂ ਦਾ ਟਿੱਢ ਭਰਨ ਲਈ ਹਮੇਸ਼ਾ ਹੀ ਸਿੱਖ ਕਿਸਾਨਾਂ ਨੇ ਦਿਨ ਰਾਤ ਦੀ ਪਰਵਾਹ ਕੀਤੇ ਬਗੈਰ ਹੱਡ ਤੋੜਵੀਂ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਦਾ ਇਤਿਹਾਸ ਗਵਾਹ ਹੈ ਕਿ ਉਹ ਹਮੇਸ਼ਾ ਹੀ ਮਾਨਵੀ ਹੱਕਾਂ, ਗਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਦੇ ਨਾਲ ਖੜੀ ਹੈ।

ਅਖੀਰ ਵਿੱਚ ਚੰਦੂਮਾਜਰਾ ਨੇ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਦੇ ਲੋਕਾਂ ਦਾ ਪੇਟ ਭਰਨ ਵਾਲੇ ਇਹਨਾਂ ਸਿੱਖ ਕਿਸਾਨਾਂ ਦਾ ਉਜਾੜ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਯੂ.ਪੀ. ਸਰਕਾਰ ਨਾਲ ਗੱਲਬਾਤ ਕਰਨ ਤੋਂ ਇਲਾਵਾ ਲੋੜ ਪੈਣ ‘ਤੇ ਇਸ ਸੰਬੰਧੀ ਗ੍ਰਹਿ ਮੰਤਰੀ ਨਾਲ ਵੀ ਮੁਲਾਕਾਤ ਕਰੇਗਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION